10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਚੱਲੇ ਮੀਰੀ-ਪੀਰੀ ਮਾਰਚ ਦਾ ਫਤਿਆਬਾਦ ਵਿਖੇ ਹੋਵੇਗਾ ਭਰਵਾਂ ਸਵਾਗਤ

Ad Position 21
No active advertisement
ਅਜੀਤ ਡੈਸਕ 25-07-2026
ਫਤਿਆਬਾਦ. 24 ਜੁਲਾਈ (ਹਰਵਿੰਦਰ ਸਿੰਘ ਧੂੰਦਾ)-ਸ੍ਰੀ ਅਕਾਲ ਤਖਤ ਸਾਹਿਬ ਤੋ ਸ਼ੁਰੂ ਹੋਏ ਮੀਰੀ-ਪੀਰੀ ਮਾਰਚ, ਜੋ ਵੱਖ-ਵੱਖ ਨਗਰਾਂ ਤੋਂ ਹੁੰਦੇ ਹੋਏ 26 ਜੁਲਾਈ ਨੂੰ ਸ੍ਰੀ ਗੋਇੰਦਵਾਲ ਸਾਹਿਬ ਪਹੁੰਚ ਰਿਹਾ ਹੈ, ਜਿਥੇ ਰਾਤ ਵਿਸ਼ਰਾਮ ਕਰਨ ਤੋਂ ਬਾਅਦ ਸਵੇਰੇ ਸ੍ਰੀ ਗੋਇੰਦਵਾਲ ਸਾਹਿਬ ਤੋਂ ਰਵਾਨਾ ਹੋ ਕੇ ਕਸਬਾ ਫਤਿਆਬਾਦ ਵਿਖੇ ਗੁਰਦੁਆਰਾ ਗੁਰੂ ਸਾਹਿਬ ਨਾਨਕ ਪੜਾਓ ਸਾਹਿਬ ਪਹੁੰਚੇਗਾ, ਜਿਥੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਦੀ ਸੰਗਤ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਨਗਰ ਕੀਰਤਨ ਦੇ ਸਵਾਗਤ ਲਈ ਫਤਿਆਬਾਦ ਵਿਖੇ ਪਤਵੰਤੇ ਸੱਜਣਾਂ ਦੀ ਸਰਬਪਾਰਟੀ ਮੀਟਿੰਗ ਰੱਖੀ ਗਈ, ਜਿਸ ਵਿੱਚ ਅਹਿਮ ਫੈਸਲੇ ਕੀਤੇ ਗਏ ਅਤੇ ਵੱਖ ਕਾਰਜਾਂ ਲਈ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਰਤਨ ਸਿੰਘ ਦਿਓਲ, ਸਾ. ਸਰਪੰਚ ਭੁਪਿੰਦਰ ਸਿੰਘ ਭਿੰਦਾ, ਸੁਰਿੰਦਰ ਸਿੰਘ ਛਿੰਦਾ, ਦੀਪਕ ਕੁਮਾਰ ਦਾਰਾ ਚੋਪੜਾ, ਕੁਲਦੀਪ ਸਿੰਘ ਕੰਬੋਜ, ਜਥੇਦਾਰ ਬਲਦੇਵ ਸਿੰਘ, ਗੁਰਭੇਜ ਸਿੰਘ ਭੇਜੀ, ਨੰਬਰਦਾਰ ਸੰਤੋਖ ਸਿੰਘ, ਜਸਕਰਨ ਸਿੰਘ ਪ੍ਰਧਾਨ, ਮਾ. ਮੱਖਣ ਸਿੰਘ, ਰਣਜੀਤ ਸਿੰਘ ਭੱਟਾ, ਮਲਕੀਤ ਸਿੰਘ ਮੁੱਤੀ, ਕਸ਼ਮੀਰ ਸਿੰਘ ਸਹੋਤਾ, ਭੁਪਿੰਦਰ ਸਿੰਘ ਟੀਟੂ, ਸੁਰਜੀਤ ਸਿੰਘ, ਜਗਜੀਤ ਸਿੰਘ ਕਾਲੂ, ਅਵਤਾਰ ਸਿੰਘ ਭੰਗੂ, ਜਸਬੀਰ ਸਿੰਘ ਬਿੱਲਾ, ਗੁਰਦੀਪ ਸਿੰਘ ਦੀਪ, ਬਲਦੇਵ ਸਿੰਘ ਜੇ.ਈ., ਮਹਿੰਦਰ ਸਿੰਘ ਨਿਰਾਲਾ, ਮੰਗਲ ਸਿੰਘ ਵਪਾਰੀ, ਨੰਬਰਦਾਰ ਬਲਦੇਵ ਸਿੰਘ, ਸੁਖਵਿੰਦਰ ਸਿੰਘ ਹੈਪੀ, ਹਰਜੀਤ ਸਿੰਘ ਕਲਸੀ, ਸਤਪਾਲ ਸਿੰਘ ਕਾਨੂੰਗੋ, ਬਲਵਿੰਦਰ ਸਿੰਘ ਕਾਨੂੰਗੋ, ਗੁਰਚਰਨ ਸਿੰਘ ਪ੍ਰਿੰਸ, ਪ੍ਰੇਮ ਸਿੰਘ ਗਿਆਨੀ, ਬਲਜੀਤ ਸਿੰਘ ਹੰਸ, ਜੰਗਲੀ ਮਹਾਸ਼ਾ, ਅਸ਼ੋਕ ਮਹਾਸ਼ਾ, ਡਾ. ਜਸਬੀਰ ਸਿੰਘ, ਚਰਨਜੀਤ ਸਿੰਘ ਬਿੱਟੂ, ਛਿੰਦਾ ਸਿੰਘ ਜੱਟ ਆਦਿ ਮੀਟਿੰਗ ਵਿਚ ਹਾਜ਼ਰ ਹੋਏ। ਇਸ ਮੌਕੇ ਵੱਖ-ਵੱਖ ਕੰਮਾਂ ਲਈ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਨੇ ਸਿਹਤ ਵਿਭਾਗ ਦੇ ਡਾਇਰੈਕਟਰਾਂ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ
Ad Position 24