10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

‘ਦ ਅਲਪਾਈਨ ਸਕੂਲ’ ਤਰਨ ਤਾਰਨ ਦੇ ਖਿਡਾਰੀਆਂ ਨੇ 70ਵੀਂ ਪੰਜਾਬ ਜ਼ੋਨਲ ਖੇਡਾਂ ’ਚ ਗੱਡੇ ਸਫ਼ਲਤਾ ਦੇ ਝੰਡੇ

Ad Position 21
No active advertisement
ਅਜੀਤ ਡੈਸਕ 25-07-2026
ਤਰਨ ਤਾਰਨ, 24 ਜੁਲਾਈ (ਹਰਿੰਦਰ ਸਿੰਘ)– 70ਵੀਂ ਪੰਜਾਬ ਜ਼ੋਨਲ ਗੇਮਜ਼ 2026-202) ਵਿਚ ‘ਦ ਅਲਪਾਈਨ ਸਕੂਲ’ ਤਰਨ ਤਾਰਨ ਦੇ ਵਿਦਿਆਰਥੀਆਂ ਨੇ ਬੇਹਤਰੀਨ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਇਨ੍ਹਾਂ ਖੇਡਾਂ ਦੌਰਾਨ ਸਕੂਲ ਦੀਆਂ ਵੱਖ-ਵੱਖ ਟੀਮਾਂ ਅਤੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰਦੇ ਹੋਏ ਪ੍ਰਮੁੱਖ ਸਥਾਨ ਹਾਸਲ ਕੀਤੇ। ਖੇਡਾਂ ਦੇ ਮੁਕਾਬਲਿਆਂ ਵਿਚ ਸਕੂਲ ਦੀ ਅੰਡਰ-17 ਲੜਕੀਆਂ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ, ਜਦਕਿ ਅੰਡਰ-17 ਲੜਕਿਆਂ ਦੀ ਟੀਮ ਨੇ ਦੂਸਰਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਆਪਣੇ ਨਾਮ ਕੀਤਾ। ਇਸ ਤੋਂ ਇਲਾਵਾ ਸਕੂਲ ਦੇ ਨੌਵੀਂ ਜਮਾਤ ਦੇ ਹੋਣਹਾਰ ਖਿਡਾਰੀ ਕੀਰਤ ਸਿੰਘ ਦੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਉਸਦੀ ਜ਼ਿਲ੍ਹਾ ਪੱਧਰੀ ਖੇਡਾਂ ਲਈ ਚੋਣ ਕੀਤੀ ਗਈ ਹੈ। ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਲਖਵਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਖੇਡ ਕੋਚਾਂ/ਗਾਈਡਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਖਿਡਾਰੀਆਂ ਦੀ ਮਿਹਨਤ ਅਤੇ ਜਜ਼ਬੇ ਦੀ ਭਰਪੂਰ ਸ਼ਲਾਘਾ ਕਰਦਿਆਂ ਅਗਲੇ ਪੱਧਰ ਜ਼ਿਲ੍ਹਾ ਪੱਧਰੀ ਦੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਪ੍ਰਿੰਸੀਪਲ ਸਾਹਿਬ ਨੇ ਕਿਹਾ ਕਿ ਖੇਡਾਂ ਸਾਡੇ ਜੀਵਨ ਵਿਚ ਅਨੁਸ਼ਾਸਨ, ਟੀਮ ਭਾਵਨਾ ਅਤੇ ਸਰੀਰਕ ਦ੍ਰਿੜ੍ਹਤਾ ਲਿਆਉਂਦੀਆਂ ਹਨ। ਸਾਨੂੰ ਪੂਰੀ ਉਮੀਦ ਹੈ ਕਿ ਸਾਡੇ ਖਿਡਾਰੀ ਅੱਗੇ ਵੀ ਜ਼ਿਲ੍ਹਾ ਅਤੇ ਰਾਜ ਪੱਧਰ ‘ਤੇ ਸਕੂਲ ਦਾ ਨਾਮ ਇਸੇ ਤਰ੍ਹਾਂ ਰੋਸ਼ਨ ਕਰਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਬਿਜਲੀ ਕਾਮਿਆਂ ਵਲੋਂ ਚੌਥੇ ਦਿਨ ਸਰਕਲ ਤਰਨ ਤਾਰਨ ਗੇਟ ’ਤੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਤੇਜ਼ ਬਾਰਿਸ਼ ਨਾਲ ਕਮਰੇ ਦੇ ਹੋਏ ਨੁਕਸਾਨ ਕਾਰਨ ਗਰੀਬ ਪਰਿਵਾਰ ਖੁੱਲ੍ਹੇ ਅਸਮਾਨ ਹੇਠਾਂ ਰਹਿਣ ਲਈ ਮਜਬੂਰ
Ad Position 24