09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਮੀਰੀ-ਪੀਰੀ ਖ਼ਾਲਸਾ ਮਾਰਚ ਨੂੰ ਲੈ ਕੇ ਹਲਕਾ ਖਡੂਰ ਸਾਹਿਬ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ - ਕੁਲਦੀਪ ਸਿੰਘ ਔਲਖ

Ad Position 21
No active advertisement
ਅਜੀਤ ਡੈਸਕ 25-07-2026
ਤਰਨ ਤਾਰਨ, 24 ਜੁਲਾਈ (ਹਰਿੰਦਰ ਸਿੰਘ)-ਸ਼ੋ੍ਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਕੱਢਿਆ ਜਾ ਰਿਹਾ ਮੀਰੀ-ਪੀਰੀ ਖਾਲਸਾ ਮਾਰਚ ਸੰਗਤਾਂ ਵਿਚ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਹਲਕਾ ਖਡੂਰ ਸਾਹਿਬ ਸਮੇਤ ਸਮੁੱਚੇ ਇਲਾਕੇ ਦੀਆਂ ਸੰਗਤਾਂ ਇਸ ਇਤਿਹਾਸਕ ਮਾਰਚ ਦੇ ਸਵਾਗਤ ਤੇ ਸਫਲਤਾ ਲਈ ਪੂਰੇ ਉਤਸ਼ਾਹ ਨਾਲ ਤਿਆਰੀਆਂ ਵਿਚ ਜੁਟੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਇਤਿਹਾਸਕ ਮਾਰਚ 24 ਜੁਲਾਈ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਹੈ ਅਤੇ ਵੱਖ-ਵੱਖ ਇਤਿਹਾਸਕ ਗੁਰਧਾਮਾਂ ਤੋਂ ਹੁੰਦਾ ਹੋਇਆ 3 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਚੜ੍ਹਦੀ ਕਲਾ ਨਾਲ ਸਮਾਪਤ ਹੋਵੇਗਾ। ਮਾਰਚ ਦਾ ਉਦੇਸ਼ ਗੁਰੂ ਸਾਹਿਬ ਵਲੋਂ ਬਖ਼ਸ਼ੇ ਮੀਰੀ-ਪੀਰੀ ਦੇ ਮਹਾਨ ਸਿਧਾਂਤ, ਖਾਲਸਾਈ ਜੀਵਨ, ਗੁਰਮਤਿ ਵਿਚਾਰਧਾਰਾ ਤੇ ਪੰਥਕ ਏਕਤਾ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣਾ ਹੈ। ਔਲਖ ਨੇ ਦੱਸਿਆ ਕਿ 26 ਜੁਲਾਈ ਨੂੰ ਇਹ ਮੀਰੀ-ਪੀਰੀ ਖਾਲਸਾ ਮਾਰਚ ਮਾਝੇ ਦੀ ਪਵਿੱਤਰ ਧਰਤੀ ਤੇ ਇਤਿਹਾਸਕ ਸ਼ਹਿਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼ਾਮ ਸਮੇਂ ਪਹੁੰਚੇਗਾ, ਜਿਥੇ ਇਲਾਕੇ ਦੀਆਂ ਸੰਗਤਾਂ ਵਲੋਂ ਨਗਾਰਿਆਂ, ਕੀਰਤਨ, ਜੈਕਾਰਿਆਂ ਅਤੇ ਫੁੱਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ ਕੀਤਾ ਜਾਵੇਗਾ। ਰਾਤ ਸਮੇਂ ਮਾਰਚ ਦਾ ਵਿਸਰਾਮ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਵੇਗਾ, ਜਿਥੇ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰ ਅਤੇ ਧਾਰਮਿਕ ਸਮਾਗਮ ਵੀ ਕਰਵਾਏ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ 27 ਜੁਲਾਈ ਦੀ ਸਵੇਰ ਇਲਾਕੇ ਦੀਆਂ ਸੰਗਤਾਂ ਵਲੋਂ ਅਰਦਾਸ ਉਪਰੰਤ ਮਾਰਚ ਨੂੰ ਪੂਰੇ ਸਤਿਕਾਰ ਤੇ ਸ਼ਰਧਾ ਨਾਲ ਅਗਲੇ ਪੜਾਅ ਲਈ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਨੇ ਹਲਕਾ ਖਡੂਰ ਸਾਹਿਬ ਦੀਆਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿਚ ਇਸ ਇਤਿਹਾਸਕ ਮੀਰੀ-ਪੀਰੀ ਖਾਲਸਾ ਮਾਰਚ ਦਾ ਸਵਾਗਤ ਕਰਨ।
Ad Position 22
No active advertisement
ਪਿਛਲੀ ਖ਼ਬਰ ਮਾਰਕਸਵਾਦੀ ਕਮਿਊਨਿਸਟ ਪਾਰਟੀ ਵਲੋਂ ਨੌਜਵਾਨ ਵਿਦਿਆਰਥੀਆਂ ਉਪਰ ਕੀਤੇ ਜਬਰ ਦੀ ਨਿਖੇਧੀ ਅਗਲੀ ਖ਼ਬਰ ਐਸ.ਐਸ.ਪੀ. ਤਰਨ ਤਾਰਨ ਵਲੋਂ ਸਮਾਧਾਨ ਕੈਂਪ ਦਾ ਦੌਰਾ
Ad Position 24