09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਨੀਟ ਪੇਪਰ ਲੀਕ ਲਈ ਜ਼ਿੰਮੇਵਾਰ ਸਿੱਖਿਆ ਮੰਤਰੀ ਵਲੋਂ ਅਸਤੀਫ਼ਾ ਦੇਣ ਨਾਲ ਵਿਦਿਆਰਥੀਆਂ ਅਤੇ ਕਾਂਗਰਸ ਪਾਰਟੀ ਦੀ ਹੋਈ ਜਿੱਤ

Ad Position 21
No active advertisement
ਅਜੀਤ ਡੈਸਕ 26-07-2026

ਤਰਨਤਾਰਨ, 25 ਜੁਲਾਈ (ਹਰਿੰਦਰ ਸਿੰਘ)- ਨੀਟ ਪੇਪਰ ਲੀਕ ਮਾਮਲੇ ਵਿਚ ਜ਼ਿੰਮੇਵਾਰ ਕੇਂਦਰੀ ਸਿੱਖਿਆ ਮੰਤਰੀ ਅਤੇ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਦੇ ਵਿਰੋਧ ਵਿਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿਰੋਧੀ ਧਿਰ ਨੇਤਾ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਕੇ.ਸੀ. ਵੇਣੂੰਗੋਪਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਵਲੋਂ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ ਹੇਠ ਕਾਂਗਰਸ ਭਵਨ ਤੋਂ ਇਕ ਵਿਸ਼ਾਲ ਕੈਂਡਲ ਮਾਰਚ ਕੱਢਿਆ ਗਿਆ। ਮਾਰਚ ਵਿਚ ਕਾਂਗਰਸੀ ਆਗੂਆਂ, ਵਰਕਰਾਂ ਅਤੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਮੂਲੀਅਤ ਕਰਦਿਆਂ ਨੀਟ ਪੇਪਰ ਲੀਕ ਮਾਮਲੇ ਲਈ ਜ਼ਿੰਮੇਵਾਰ ਦੋਸ਼ੀਆਂ ਖ਼ਿਲਾਫ਼ ਜਿੱਥੇ ਸਖ਼ਤ ਕਾਰਵਾਈ ਦੀ ਮੰਗ ਕੀਤੀ, ਉਥੇ ਹੀ ਵਿਦਿਆਰਥੀਆਂ ਦੇ ਅੰਦੋਲਨ ਅਤੇ ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਵਲੋਂ ਕੀਤੇ ਸੰਘਰਸ਼ ਦੇ ਮੱਦੇਨਜ਼ਰ ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ ਵਲੋਂ ਅਸਤੀਫ਼ਾ ਦੇਣ ਤੇ ਵੱਡੀ ਜਿੱਤ ਕਰਾਰ ਦਿੱਤੀ। ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਨੀਟ ਪੇਪਰ ਲੀਕ ਦੀ ਘਟਨਾ ਨੇ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਅਤੇ ਪ੍ਰੀਖਿਆ ਪ੍ਰਣਾਲੀ ਉੱਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ ਆਪਣੇ ਹੱਕਾਂ ਅਤੇ ਨਿਆਂ ਦੀ ਮੰਗ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਨ, ਉਨ੍ਹਾਂ ਨਾਲ ਸਖ਼ਤੀ ਕਰਨਾ ਲੋਕਤੰਤਰ ਦੀ ਭਾਵਨਾ ਦੇ ਉਲਟ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੌਜਵਾਨਾਂ ਦੇ ਸਵਾਲਾਂ ਦਾ ਜਵਾਬ ਦੇਣ ਦੀ ਬਜਾਏ ਵਿਰੋਧ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਵਲੋਂ ਅਸਤੀਫ਼ਾ ਦੇਣ ਨਾਲ ਕਾਂਗਰਸ ਪਾਰਟੀ ਅਤੇ ਵਿਦਿਆਰਥੀਆਂ ਦੀ ਵੱਡੀ ਜਿੱਤ ਹੋਈ ਹੈ। ਇਸਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਨੀਟ ਪੇਪਰ ਲੀਕ ਲਈ ਜ਼ਿੰਮੇਵਾਰ ਹਰ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ। ਭੁੱਲਰ ਨੇ ਕਿਹਾ ਕਿ ਜੇਕਰ ਪ੍ਰੀਖਿਆਵਾਂ ਦੀ ਪਵਿੱਤਰਤਾ ਹੀ ਸਵਾਲਾਂ ਦੇ ਘੇਰੇ ਵਿਚ ਆ ਜਾਵੇ ਤਾਂ ਮਿਹਨਤ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ਵਾਸ ਟੁੱਟਦਾ ਹੈ ਅਤੇ ਇਸ ਨਾਲ ਦੇਸ਼ ਦੇ ਭਵਿੱਖ ਨੂੰ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਵਿਦਿਆਰਥੀਆਂ ਦੀਆਂ ਚਿੰਤਾਵਾਂ ਨੂੰ ਸੁਣੇ, ਪਾਰਦਰਸ਼ੀ ਜਾਂਚ ਯਕੀਨੀ ਬਣਾਏ ਅਤੇ ਅਜਿਹੀਆਂ ਘਟਨਾਵਾਂ ਦੀ ਦੁਹਰਾਈ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਵਿਦਿਆਰਥੀ ਵਿਰੋਧੀ ਚਿਹਰਾ ਨੰਗਾ ਹੋ ਚੁੱਕਾ ਹੈ ਅਤੇ ਲੋਕ ਜਾਣ ਚੁੱਕੇ ਹਨ ਕਿ ਮੋਦੀ ਸਰਕਾਰ ਕਿਸ ਤਰ੍ਹਾਂ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਇਹ ਜੱਗ ਜਾਹਿਰ ਹੋ ਚੁੱਕਾ ਹੈ ਕਿ ਨੀਟ ਪੇਪਰ ਲੀਕ ਮਾਮਲੇ ਲਈ ਕੇਂਦਰੀ ਸਿੱਖਿਆ ਮੰਤਰੀ ਦੀ ਭੂਮਿਕਾ ਸ਼ੱਕੀ ਹੈ, ਇਸਦੇ ਬਾਵਜੂਦ ਕੇਂਦਰੀ ਸਿੱਖਿਆ ਮੰਤਰੀ ਨੂੰ ਬਚਾਉਣ ਲਈ ਮੋਦੀ ਸਰਕਾਰ ਇਸ ਹੱਦ ਤੱਕ ਆ ਗਈ ਕਿ ਨੌਜਵਾਨ ਲੜਕੇ ਲੜਕੀਆਂ ਉੱਤੇ ਪੁਲਸੀਆ ਕਹਿਰ ਢਾਹਿਆ ਗਿਆ। ਲੇਕਿਨ ਅਖੀਰ ਮੋਦੀ ਸਰਕਾਰ ਨੂੰ ਲੋਕ ਸੰਘਰਸ਼ ਅੱਗੇ ਗੋਡੇ ਟੇਕਣ ਲਈ ਮਜ਼ਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਦਿਆਰਥੀਆਂ ਦੇ ਹੱਕਾਂ ਅਤੇ ਸਿੱਖਿਆ ਪ੍ਰਣਾਲੀ ਵਿਚ ਪਾਰਦਰਸ਼ਤਾ ਦੀ ਮੰਗ ਨੂੰ ਲੈ ਕੇ ਲੋਕਤੰਤਰੀ ਢੰਗ ਨਾਲ ਆਪਣੀ ਆਵਾਜ਼ ਉਠਾਉਂਦੀ ਰਹੇਗੀ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ਼ਹਿਰੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਪਾਗ਼ਲ, ਰਾਜਾ ਜੋਸ਼ੀ ਸਾਬਕਾ ਕੌਂਸਲਰ, ਹਰਪ੍ਰੀਤ ਸਿੰਘ ਸੰਧੂ ਪੱਟੀ, ਯੁੱਧਵੀਰ ਸਿੰਘ ਸਰਲੀ, ਇੰਦਰਜੀਤ ਸਿੰਘ ਰਟੌਲ, ਬਲਜੀਤ ਸਿੰਘ ਜਸਵੰਤ ਸਿੰਘ ਰਟੌਲ, ਪ੍ਰਦੀਪ ਸਿੰਘ ਕੋਟ ਦਸੰਦੀ ਮੱਲ ਬਲਾਕ ਪ੍ਰਧਾਨ, ਬਲਾਕ ਪ੍ਰਧਾਨ ਖਡੂਰ ਸਾਹਿਬ ਗੁਰਪ੍ਰੀਤ ਸਿੰਘ ਕਾਹਲਵਾਂ, ਭਾਗ ਸਿੰਘ ਚਕਵਾਲੀਆ, ਹੈਪੀ ਸਰਪੰਚ ਬਾਲਾ ਚੱਕ ਸਰਪੰਚ, ਸਤਪਾਲ ਸਿੰਘ ਜੌਹਲ, ਪਵਨਜੀਤ ਸਿੰਘ ਤਰਨ ਤਾਰਨ ,ਗੁਰਸੇਵਕ ਸਿੰਘ, ਸੁਖਚੈਨ ਸਿੰਘ ਕੱਕਾ ਕੰਡਿਆਲਾ, ਤਸਵੀਰ ਸਿੰਘ, ਗੌਰਵ ਵਰਮਾ, ਹਰਜੋਤ ਸਿੰਘ, ਖੁਸ਼ਵੰਤ ਸਿੰਘ, ਲਖਬੀਰ ਸਿੰਘ ਕੈਰੋਵਾਲ, ਚਾਨਣ ਸਿੰਘ ਰੈਸ਼ੀਆਣਾ, ਪ੍ਰਤਾਪ ਸਿੰਘ ਕੈਰੋਂਵਾਲ, ਬਲਜਿੰਦਰ ਸਿੰਘ, ਜਗਜੀਤ ਸਿੰਘ, ਅਮਰਜੋਤ ਸਿੰਘ, ਮਲਕੀਤ ਸਿੰਘ ਮੀਤਾ, ਅੰਮ੍ਰਿਤਪਾਲ ਸਿੰਘ, ਮਨਜਿੰਦਰ ਸਿੰਘ ਮਲੀਆ, ਸਤਵਿੰਦਰ ਸਿੰਘ, ਗੁਰਦੇਵ ਸਿੰਘ, ਜਸਕਰਨ ਸਿੰਘ, ਹਰਬੰਸ ਸਿੰਘ ਬਾਲਾ ਚੱਕ, ਜਸ਼ਨਦੀਪ ਸਿੰਘ, ਕਰਨਦੀਪ ਸਿੰਘ, ਸੁਖਵਿੰਦਰ ਸਿੰਘ, ਅਵਤਾਰ ਸਿੰਘ, ਮਨਜਿੰਦਰ ਸਿੰਘ ਪ੍ਰਧਾਨ, ਲਵਪ੍ਰੀਤ ਸਿੰਘ ਤਰਨ ਤਾਰਨ, ਹਰਮਨ ਤਰਨਤਾਰਨ, ਹਰਦੀਪ ਸਿੰਘ ਸਰਲੀ, ਪੀਟਰ ਮਸੀਹ, ਸਤਨਾਮ ਸਿੰਘ ਤਖਤੂ ਚੱਕ, ਗੁਰਪ੍ਰੀਤ ਸਿੰਘ, ਚਮਕੌਰ ਸਿੰਘ ਵਿੱਕੀ ਪੰਡੋਰੀ ਸਿੱਧਵਾਂ, ਜਸਮੀਤ ਸਿੰਘ, ਰਾਜਨਪ੍ਰੀਤ ਸਿੰਘ, ਮਨਕੀਰਤ ਸਿੰਘ, ਗੁਰਲਾਲ ਸਿੰਘ, ਗੁਰਜੀਤ ਸਿੰਘ, ਪ੍ਰਗਟ ਸਿੰਘ, ਪ੍ਰਦੀਪ ਕੁਮਾਰ ਲਿਟਲ ਦਫਤਰ ਇੰਚਾਰਜ, ਸੁਖਜੀਤ ਸਿੰਘ ਸਪੋਕਸਪਰਸਨ, ਗੁਰਪ੍ਰੀਤ ਸਿੰਘ ਜੋਧਪੁਰ, ਰਾਜ ਬਹਾਦਰ ਸਿੰਘ ਵਰਨਾਲਾ ਜਿਲਾ ਮੀਤ ਪ੍ਰਧਾਨ, ਸੁਖਵਿੰਦਰ ਸਿੰਘ, ਦਿਲਬਾਗ ਸਿੰਘ, ਸੁਖਪਾਲ ਸਿੰਘ, ਪ੍ਰੇਮ ਸਿੰਘ, ਚੇਤਨ ਵਰਮਾ, ਰਣਵੀਰ ਸਿੰਘ, ਬਾਊ ਬਸੰਤ ਲਾਲ, ਰਾਜੂ ਮਲੀਆ, ਬਲਵਿੰਦਰ ਸਿੰਘ ਝਾਮਕਾ, ਸੁਖਦੇਵ ਸਿੰਘ, ਲਖਬੀਰ ਸਿੰਘ, ਅਵਤਾਰ ਸਿੰਘ, ਜਗਜੀਤ ਸਿੰਘ, ਅਵਤਾਰ ਸਿੰਘ ਤਰਨ ਤਾਰਨ, ਗੁਰਭੇਜ ਸਿੰਘ, ਚਤਰੇਜ ਸਿੰਘ ਪੰਨੂ ਨੌਸ਼ਹਿਰਾ ਪੰਨੂਆ, ਸੁਖਵਿੰਦਰ ਸਿੰਘ ਸੰਘਾ, ਸਰਪੰਚ ਮਨਜੀਤ ਸਿੰਘ ਮਰਹਾਣਾ, ਸਰਪੰਚ ਬਲਬੀਰ ਸਿੰਘ ਠੱਠਾ ਸਰਪੰਚ, ਹਾਕਮ ਸਿੰਘ ਡਿਆਲ, ਸਰਪੰਚ ਹਰਜਿੰਦਰ ਸਿੰਘ ਚੰਬਲ, ਸਰਪੰਚ ਦਲਜਿੰਦਰ ਸਿੰਘ ਜਵੰਦਾ, ਸੁਰਜੀਤ ਸਿੰਘ ਨੋਸ਼ਹਿਰਾ ਪੰਨੂਆ, ਗੁਰਪਿੰਦਰ ਸਿੰਘ ਨੌਸ਼ਹਿਰਾ ਪਨੂੰਆਂ, ਅਮਰਜੀਤ ਸਿੰਘ ਉਸਮਾ, ਚਾਨਣ ਸਿੰਘ ਜੌੜਾ, ਸੁਖਵਿੰਦਰ ਸਿੰਘ ਦਰਗਾ, ਸਰਪੰਚ ਅਵਤਾਰ ਸਿੰਘ ਜੌੜਾ, ਮਨਦੀਪ ਸਿੰਘ ਸਾਬਕਾ ਯੂਥ ਪ੍ਰਧਾਨ ਹਲਕਾ ਪੱਟੀ, ਪ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਬਿਜਲੀ ਗੁੱਲ ਹੋਣ ਨਾਲ ਝੋਨੇ ਦੀ ਫ਼ਸਲ ਸੰਕਟ ’ਚ ਅਗਲੀ ਖ਼ਬਰ ਰਾਈਸੀਲਾ ਗਰੁੱਪ ਹਰ ਸਾਲ ਸਰਕਾਰੀ ਸਕੂਲਾਂ ਦੇ 2700 ਵਿਦਿਆਰਥੀਆਂ ਦੀ ਲਗਭਗ 25 ਲੱਖ ਰੁਪਏ ਫੀਸ ਭਰ ਕੇ ਕਰ ਰਿਹਾ ਨਵੇਕਲੀ...
Ad Position 24