08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਪੰਜਾਬ ਖੇਤ ਮਜ਼ਦੂਰ ਸਭਾ 5 ਅਗਸਤ ਦੀ ਜਲੰਧਰ ਰੈਲੀ ’ਚ ਵੱਡੀ ਪੱਧਰ ’ਤੇ ਸ਼ਮੂਲੀਅਤ ਕਰੇਗੀ- ਦੇਵੀ ਕੁਮਾਰੀ

Ad Position 21
No active advertisement
ਅਜੀਤ ਡੈਸਕ 26-07-2026

ਤਰਨ ਤਾਰਨ, 25 ਜੁਲਾਈ (ਇਕਬਾਲ ਸਿੰਘ ਸੋਢੀ)- ਪੰਜਾਬ ਖੇਤ ਮਜ਼ਦੂਰ ਸਭਾ ਦੀ ਜ਼ਿਲ੍ਹਾ ਵਰਕਿੰਗ ਕਮੇਟੀ ਦੀ ਮੀਟਿੰਗ ਕਾਮਰੇਡ ਜੋਗਿੰਦਰ ਸਿੰਘ ਵਲਟੋਹਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਸਭਾ ਦੀ ਸੂਬਾ ਜਨਰਲ ਸਕੱਤਰ ਕਾਮਰੇਡ ਦੇਵੀ ਕੁਮਾਰੀ ਸਰਹਾਲੀ ਕਲਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਵਲੋਂ ਮਜ਼ਦੂਰਾਂ ਨੂੰ ਅਣਗੌਲਿਆ ਕਰਨ ਵਿਰੁੱਧ ਤਿੱਖਾ ਰੋਸ ਪ੍ਰਗਟ ਕਰਨ ਅਤੇ ਰਹਿੰਦੀਆਂ ਗਰੰਟੀਆਂ ਨੂੰ ਪੂਰਾ ਕਰਾਉਣ ਲਈ ਜਲੰਧਰ ਵਿਖੇ 5 ਅਗਸਤ ਨੂੰ ਰੈਲੀ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਜ਼ਦੂਰ ਹੱਕੀ ਮੰਗਾਂ ਨੂੰ ਲਾਗੂ ਕਰਾਉਣ ਲਈ ਆਪਣੇ ਤਿੱਖੇ ਰੋਹ ਦਾ ਪ੍ਰਗਟਾਵਾ ਕਰਨਗੇ। ਉਨ੍ਹਾਂ ਕਿਹਾ ਬੀ ਵੀ ਜੀ ਰਾਮ ਜੀ ਕਾਨੂੰਨ ਨੂੰ ਰੱਦ ਕਰਵਾਕੇ ਮਨਰੇਗਾ ਕਾਨੂੰਨ ਨੂੰ ਲਾਗੂ ਕਰਵਾਉਣ, ਔਰਤਾਂ ਦੇ ਖਾਤਿਆਂ ਵਿਚ ਸਾਢੇ ਚਾਰ ਸਾਲਾਂ ਦੇ ਬਕਾਏ ਪਵਾਉਣ, ਮਜ਼ਦੂਰਾਂ ਸਿਰ ਚੜੇ ਮਾਇਕਰੋ ਫਾਇਨਾਂਸ ਕੰਪਨੀਆਂ ਸਮੇਤ ਕੁੱਲ ਕਰਜੇ ਖਤਮ ਕਰਾਉਣ ਤੇ ਮਜ਼ਦੂਰਾਂ ਨੂੰ ਸਸਤੀਆਂ ਦਰਾਂ ਤੇ ਸਰਕਾਰੀ ਬੈਂਕਾਂ ਤੋਂ ਕਰਜੇ ਦਿਵਾਉਣ, ਪੰਚਾਇਤੀ ਜ਼ਮੀਨਾਂ ਵਿਚੋਂ ਮਜ਼ਦੂਰਾਂ ਦਾ ਬਣਦਾ ਤੀਜਾ ਹਿੱਸਾ ਉਨਾਂ ਨੂੰ ਠੇਕੇ ’ਤੇ ਦਿਵਾਉਣ, ਮਜ਼ਦੂਰਾਂ ਨੂੰ 10 -10 ਮਰਲੇ ਦੇ ਪਲਾਟ ਦਿਵਾਉਣ ਅਤੇ ਮਕਾਨ ਬਣਾਉਣ ਲਈ ਪੰਜ ਲੱਖ ਰੁਪਏ ਦੀ ਗਰਾਂਟ ਦਿਵਾਉਣ ਅਤੇ ਵਿਧਵਾ ਬੁਢਾਪਾ ਪੈਨਸ਼ਨ 5000 ਰੁਪਏ ਕਰਵਾਉਣ ਆਦਿ ਮੰਗਾਂ ਲਈ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਰੈਲੀ ਕੀਤੀ ਜਾ ਰਹੀ ਹੈ। ਪੰਜਾਬ ਖੇਤ ਮਜ਼ਦੂਰ ਸਭਾ ਦੇ ਜਿਲ੍ਹਾ ਸਕੱਤਰ ਕਾਮਰੇਡ ਸੁਖਦੇਵ ਸਿੰਘ ਕੋਟ ਧਰਮ ਚੰਦ ਕਲਾ, ਜ਼ਿਲ੍ਹਾ ਮੀਤ ਪ੍ਰਧਾਨ ਕਾਮਰੇਡ ਹੀਰਾ ਸਿੰਘ ਖਡੂਰ ਸਾਹਿਬ, ਜ਼ਿਲ੍ਹਾ ਮੀਤ ਸਕੱਤਰ ਕਾਮਰੇਡ ਰਸ਼ਪਾਲ ਸਿੰਘ ਘੁਰਕਵਿੰਡ, ਜ਼ਿਲ੍ਹਾ ਆਗੂ ਕਾਮਰੇਡ ਕੁਲਵੰਤ ਸਿੰਘ ਖਡੂਰ ਸਾਹਿਬ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਦੋਗਲੇਪਣ ਦੀ ਨੀਤੀ ’ਤੇ ਚੱਲਣ ਦਾ ਦੋਸ਼ ਲਾਉਦੇ ਹੋਏ ਕਿਹਾ ਕਿ ਇਕ ਪਾਸੇ ਤਾ ਆਮ ਆਦਮੀ ਪਾਰਟੀ ਦਾ ਕਨਵੀਨਰ ਅਰਵਿੰਦ ਕੇਜਰੀਵਾਲ ਦਿੱਲੀ ’ਚ ਵਿਦਿਆਰਥੀਆਂ ’ਤੇ ਕੀਤੇ ਭਾਰਤੀ ਜਨਤਾ ਪਾਰਟੀ ਦੇ ਜਬਰ ਦੀ ਨਿਖੇਧੀ ਕਰਦਾ ਹੈ । ਇਸ ਮੌਕੇ ਕਾਮਰੇਡ ਲਾਲ ਸਿੰਘ ਵਲਟੋਹਾ, ਕਾਮਰੇਡ ਕਾਬਲ ਸਿੰਘ ਆਸਲ, ਸਰਵਨ ਸਿੰਘ ਕਿਰਤੋਵਾਲ, ਕਾਮਰੇਡ ਪੱਪਾ ਮਸੀਹ ਚੂਸਲੇਵੜ, ਕਾਮਰੇਡ ਜਸਪਾਲ ਸਿੰਘ ਚੂਸਲੇਵੜ, ਕਾਮਰੇਡ ਜਸਬੀਰ ਸਿੰਘ ਜੌਣੇਕੇ, ਕਾਮਰੇਡ ਬਾਵਾ ਸਿੰਘ ਸੀਤੋ, ਕਾਮਰੇਡ ਹਰਭਜਨ ਸਿੰਘ ਬਾਕੀਪੁਰ, ਸਵਿੰਦਰ ਸਿੰਘ ਕਿਰਤੋਵਾਲ, ਗੁਰਪ੍ਰੀਤ ਸਿੰਘ ਠੱਠਾ,ਗਗਨਦੀਪ ਸਿੰਘ ਨੂਰਪੁਰ, ਅਰਸ਼ਦੀਪ ਸਿੰਘ ਠੱਠਾ, ਗੁਰਦਿੱਤ ਸਿੰਘ ਮਾਨੋਚਾਹਲ, ਹਰਮਨਦੀਪ ਸਿੰਘ ਮੱਮਣਕੇ, ਲਖਬੀਰ ਸਿੰਘ ਘੁਰਕਵਿੰਡ, ਅਮਰੀਕ ਸਿੰਘ ਬਾਕੀਪੁਰ, ਦਲੇਰ ਸਿੰਘ ਗਿੱਲ ਵੜੈਚ, ਕਸ਼ਮੀਰ ਸਿੰਘ ਗਿੱਲ ਵੜੈਚ, ਅਮਨਦੀਪ ਸਿੰਘ ਭੱਠਲ, ਨਿਸ਼ਾਨ ਸਿੰਘ ਭੱਠਲ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਨੀਟ ਪੇਪਰ ਲੀਕ ਮਾਮਲੇ ’ਚ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਲੋਕਤੰਤਰ ਦੀ ਜਿੱਤ - ਕਾਮਰੇਡ ਮਹਾਂਵੀਰ ਸਿੰਘ ਅਗਲੀ ਖ਼ਬਰ ਜਨਰਲ ਕੈਟਾਗਰੀ ਵੈੱਲਫ਼ੇਅਰ ਫ਼ੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁਦੇਸ਼ ਕਮਲ ਸ਼ਰਮਾ ਦਾ ਦਿਹਾਂਤ
Ad Position 24