08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਨੀਟ ਪੇਪਰ ਲੀਕ ਮਾਮਲੇ ’ਚ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਲੋਕਤੰਤਰ ਦੀ ਜਿੱਤ - ਕਾਮਰੇਡ ਮਹਾਂਵੀਰ ਸਿੰਘ

Ad Position 21
No active advertisement
ਅਜੀਤ ਡੈਸਕ 26-07-2026

ਪੱਟੀ, 25 ਜੁਲਾਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)– ਕਾਮਰੇਡ ਮਹਾਂਵੀਰ ਸਿੰਘ ਨੇ ਕਿਹਾ ਕਿ ਭਾਰਤ ਇਕ ਲੋਕਤੰਤਰੀ ਦੇਸ਼ ਹੈ ਅਤੇ ਨੀਟ ਪੇਪਰ ਲੀਕ ਮਾਮਲੇ ਵਿਚ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਲੋਕਤੰਤਰ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਨੌਜਵਾਨ ਪੀੜ੍ਹੀ ਨੇ ਆਪਣੇ ਹੱਕਾਂ ਅਤੇ ਸਮਾਜ ਪ੍ਰਤੀ ਆਪਣਾ ਫ਼ਰਜ਼ ਨਿਭਾਉਂਦਿਆਂ ਇਕ ਮਹੀਨੇ ਤੋਂ ਵੱਧ ਸਮੇਂ ਤੱਕ ਸੰਘਰਸ਼ ਕੀਤਾ, ਜਿਸ ਦਾ ਨਤੀਜਾ ਅੱਜ ਦੇਸ਼ ਦੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਨੀਟ ਪੇਪਰ ਲੀਕ ਦੇ ਵਿਰੋਧ ਵਿਚ ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਅੰਦੋਲਨ ਨੂੰ ਉਸ ਸਮੇਂ ਨਵੀਂ ਤਾਕਤ ਮਿਲੀ, ਜਦੋਂ ਲੱਦਾਖ ਦੇ ਸਮਾਜ ਸੇਵੀ ਸੋਨਮ ਵਾਂਗਚੁਕ ਵਿਦਿਆਰਥੀਆਂ ਦੇ ਸਮਰਥਨ ਵਿਚ ਭੁੱਖ ਹੜਤਾਲ ‘ਤੇ ਬੈਠੇ। ਇਸ ਨਾਲ ਦੇਸ਼ ਭਰ ਦੇ ਵਿਦਿਆਰਥੀਆਂ ਵਿਚ ਨਵਾਂ ਜੋਸ਼ ਪੈਦਾ ਹੋਇਆ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨ ਜੰਤਰ-ਮੰਤਰ ਵਿਖੇ ਇਕੱਠੇ ਹੋਣ ਲੱਗੇ। ਕਾਮਰੇਡ ਮਹਾਂਵੀਰ ਸਿੰਘ ਨੇ ਕਿਹਾ ਕਿ ਅੰਦੋਲਨਕਾਰੀ ਵਿਦਿਆਰਥੀ ਨੀਟ ਪੇਪਰ ਲੀਕ ਲਈ ਕੇਂਦਰੀ ਸਿੱਖਿਆ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਉਸਦੇ ਅਸਤੀਫ਼ੇ ਦੀ ਮੰਗ ਕਰ ਰਹੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਅੰਦੋਲਨ ਪ੍ਰਤੀ ਸਰਕਾਰ ਦੀ ਬੇਰੁਖ਼ੀ ਕਾਰਨ ਵਿਦਿਆਰਥੀਆਂ ਵਿਚ ਰੋਸ ਹੋਰ ਵਧਿਆ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿਚ ਉੱਠੇ ਵਿਰੋਧ ਦੇ ਦਬਾਅ ਹੇਠ ਆਖ਼ਰਕਾਰ ਕੇਂਦਰੀ ਸਿੱਖਿਆ ਮੰਤਰੀ ਨੂੰ ਅਸਤੀਫ਼ਾ ਦੇਣਾ ਪਿਆ । ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੀ ਪਿਛਲੇ ਹਫ਼ਤੇ ਬਾਬਾ ਫ਼ਰੀਦ ਯੂਨੀਵਰਸਿਟੀ ਫ਼ਰੀਦਕੋਟ ਵਲੋਂ ਕਰਵਾਈ ਜਾ ਰਹੀ ਮੈਡੀਕਲ ਪ੍ਰੀਖਿਆ ਦਾ ਪੇਪਰ ਲੀਕ ਹੋਣ ਕਾਰਨ ਹਜ਼ਾਰਾਂ ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲੱਗ ਗਿਆ ਹੈ । ਕਾਮਰੇਡ ਮਹਾਂਵੀਰ ਸਿੰਘ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ।

Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਦੇ ਰਚਨਾਤਮਿਕ ਸਲੋਗਨਾਂ ਨੇ ਲੋਕਾਂ ਨੂੰ ਕੀਤਾ ਵੋਟ ਦੇ ਹੱਕ ਪ੍ਰਤੀ ਜਾਗਰੂਕ ਅਗਲੀ ਖ਼ਬਰ ਪੰਜਾਬ ਖੇਤ ਮਜ਼ਦੂਰ ਸਭਾ 5 ਅਗਸਤ ਦੀ ਜਲੰਧਰ ਰੈਲੀ ’ਚ ਵੱਡੀ ਪੱਧਰ ’ਤੇ ਸ਼ਮੂਲੀਅਤ ਕਰੇਗੀ- ਦੇਵੀ ਕੁਮਾਰੀ
Ad Position 24