08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਵਿਦਿਆਰਥੀਆਂ ਦੇ ਰਚਨਾਤਮਿਕ ਸਲੋਗਨਾਂ ਨੇ ਲੋਕਾਂ ਨੂੰ ਕੀਤਾ ਵੋਟ ਦੇ ਹੱਕ ਪ੍ਰਤੀ ਜਾਗਰੂਕ

Ad Position 21
No active advertisement
ਅਜੀਤ ਡੈਸਕ 26-07-2026

ਤਰਨ ਤਾਰਨ, 25 ਜੁਲਾਈ (ਇਕਬਾਲ ਸਿੰਘ ਸੋਢੀ)– ਐਸ.ਆਈ.ਆਰ 2026 ਤਹਿਤ ਚੱਲ ਰਹੇ ਵੋਟਰ ਸੁਧਾਈ ਦੇ ਕੰਮਾਂ ਨੂੰ ਅੱਜ ਉਸ ਵੇਲੇ ਹੋਰ ਹੁਲਾਰਾ ਮਿਲਿਆ, ਜਦੋਂ ਜ਼ਿਲ੍ਹੇ ਭਰ ਦੇ ਵਿਦਿਆਰਥੀਆਂ ਨੇ ਆਪਣੀ ਰਚਨਾਤਮਿਕ ਸੋਚ ਨਾਲ ਲਿਖੇ ਸਲੋਗਨਾਂ ਰਾਹੀਂ ਆਮ ਲੋਕਾਂ ਦੇ ਮਨਾਂ ਵਿਚ ਨਵੀਂ ਜਾਗਰੂਕਤਾ ਪੈਦਾ ਕੀਤੀ। ਸਕੂਲਾਂ ਵਿਚ ਕਰਵਾਏ ਗਏ ਸਲੋਗਨ ਲਿਖਣ ਮੁਕਾਬਲਿਆਂ ਵਿਚ ਵਿਦਿਆਰਥੀਆਂ ਵੱਲੋਂ ਲਿਖੇ ਗਏ ਸਲੋਗਨ ਲੋਕਾਂ ਨੂੰ ਖੂਬ ਪਸੰਦ ਆਏ। ‘ਵੋਟਰ ਸੂਚੀ ਕਰਵਾਈਏ ਸਾਫ ਤਾਂ ਹੀ ਲੋਕਤੰਤਰ ਹੋਵੇ ਖ਼ਾਸ’ ਨੌਜਵਾਨ ਦੀ ਸ਼ਾਨ, ਵੋਟ ਦੀ ਪਹਿਚਾਣ’, ‘ਘਰ-ਘਰ ਜਾਗੋ, ਨਾਮ ਜੁੜਵਾਓ, ਐਸ.ਆਈ.ਆਰ. ਦਾ ਸੁਨੇਹਾ ਪਹੁੰਚਾਓ”, “ਬਿਨਾਂ ਵੋਟ ਦੇਸ਼ ਅਧੂਰਾ, ਐਸ.ਆਈ.ਆਰ ਕਰੇ ਕੰਮ ਪੂਰਾ” ਵਰਗੇ ਸਲੋਗਨਾਂ ਨੇ ਇਕ ਪਾਸੇ ਵਿਦਿਆਰਥੀਆਂ ਦੀ ਸੋਚਣ ਸ਼ਕਤੀ ਨੂੰ ਉਜਾਗਰ ਕੀਤਾ, ਤਾਂ ਦੂਜੇ ਪਾਸੇ ਆਮ ਜਨਤਾ ਨੂੰ ਵੀ ਆਪਣੇ ਵੋਟ ਦੇ ਅਧਿਕਾਰਾਂ ਪ੍ਰਤੀ ਸੁਚੇਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ-ਕਮ-ਨੋਡਲ ਅਫ਼ਸਰ ਸਵੀਪ ਰਜਿੰਦਰ ਕੌਰ ਨੇ ਕਿਹਾ ਕਿ ਵਿਦਿਆਰਥੀ ਅਤੇ ਅਧਿਆਪਕ ਮਿਲ ਕੇ ਲੋਕਾਂ ਨੂੰ ਵੋਟ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਦਾ ਅਹਿਮ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਵਿਦਿਆਰਥੀ ਹੀ ਦੇਸ਼ ਦਾ ਭਵਿੱਖ ਬਣਨਗੇ। ਇਨ੍ਹਾਂ ਬੱਚਿਆਂ ਦੀ ਜਾਗਰੂਕਤਾ ਦੇਖ ਕੇ ਸਪੱਸ਼ਟ ਹੈ ਕਿ ਸਾਡਾ ਲੋਕਤੰਤਰ ਮਜ਼ਬੂਤ ਹੱਥਾਂ ਵਿੱਚ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਐੱਸ.ਆਈ.ਆਰ 2026 ਦਾ ਕੰਮ ਪੂਰਾ ਹੋਣ ਤੱਕ ਸਕੂਲਾਂ ਵਿਚ ਵੋਟਰ ਜਾਗਰੂਕਤਾ ਸਬੰਧੀ ਵੱਖ-ਵੱਖ ਗਤੀਵਿਧੀਆਂ ਦਾ ਸਿਲਸਲਾ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ।

Ad Position 22
No active advertisement
ਪਿਛਲੀ ਖ਼ਬਰ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਅਗਲੀ ਖ਼ਬਰ ਨੀਟ ਪੇਪਰ ਲੀਕ ਮਾਮਲੇ ’ਚ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਲੋਕਤੰਤਰ ਦੀ ਜਿੱਤ - ਕਾਮਰੇਡ ਮਹਾਂਵੀਰ ਸਿੰਘ
Ad Position 24