ਮੀਆਂਵਿੰਡ, 25 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਵਿੰਡ, ਭਲਾਈਪੁਰ ਡੋਗਰਾਂ, ਖਲਚੀਆਂ, ਧੂਲਕਾ, ਸਠਿਆਲਾ, ਕਾਲੇਕੇ, ਬੁਤਾਲਾ, ਨਾਗੋਕੇ, ਵੈਰੋਵਾਲ ਬੁਤਾਲਾ, ਸਰਕਾਰੀ ਸੀਨੀਅਰ ਆਦਿ ਸਕੂਲਾਂ ਵਿਖੇ ਵਿਦਿਆਰਥੀਆਂ ਨੂੰ ਸਕੂਲੀ ਬੈਗ ਵੰਡੇ ਗਏ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕੇ ਦੇ ਯੂਥ ਪ੍ਰਧਾਨ ਸਰਪੰਚ ਰਣਧੀਰ ਸਿੰਘ ਬਦੇਸ਼ਾ, ਹਲਕਾ ਸਿੱਖਿਆ ਕੋਆਰਡੀਨੇਟਰ ਸਰਪੰਚ ਪ੍ਰਦੀਪ ਸਿੰਘ ਬੋਦੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇਤਿਹਾਸਕ ਸੁਧਾਰ ਕਰ ਰਹੀ ਹੈ। ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ, ਆਧੁਨਿਕ ਬੁਨਿਆਦੀ ਢਾਂਚਾ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਮੁਹੱਈਆ ਕਰਵਾਉਣ ਦਾ ਉਦੇਸ਼ ਉਨ੍ਹਾਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਮਾਪਿਆਂ ਤੇ ਪੈਣ ਵਾਲੇ ਆਰਥਿਕ ਬੋਝ ਨੂੰ ਵੀ ਘਟਾਉਣਾ ਹੈ। ਇਸ ਮੌਕੇ ਬਲਾਕ ਸੰਮਤੀ ਨਾਗੋਕੇ ਦੇ ਚੇਅਰਮੈਨ ਸਤਨਾਮ ਸਿੰਘ, ਸਰਪੰਚ ਮਨਦੀਪ ਕੌਰ ਮੀਆਂਵਿੰਡ, ਸਰਪੰਚ ਜਗਬੀਰ ਸਿੰਘ ਸਰਾਂ, ਸਰਪੰਚ ਗੁਰਪ੍ਰੀਤ ਸਿੰਘ ਉੱਪਲ, ਸਮੂਹ ਸਕੂਲ਼ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ ।
ਹਲਕਾ ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ
ਅਜੀਤ ਡੈਸਕ
26-07-2026