12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਜ਼ਿਲ੍ਹਾ ਪੁਲਿਸ ਵਲੋਂ ਪਿਸਤੌਲ, ਰੌਂਦ, ਹੈਰੋਇਨ, ਕੈਪਸੂਲ, ਲਾਹਣ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ - ਐਸ.ਐਸ.ਪੀ. ਸੁਰਿੰਦਰ ਲਾਂਬਾ

Ad Position 21
No active advertisement
ਅਜੀਤ ਡੈਸਕ 27-07-2026

ਤਰਨ ਤਾਰਨ, 26 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਦੇ ਵੱਖ–ਵੱਖ ਥਾਣਿਆਂ ਦੀ ਪੁਲਿਸ ਵਲੋਂ ਪਿਸਤੌਲ, ਰੌਂਦ, ਹੈਰੋਇਨ, ਲਾਹਣ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸੁਰੇਂਦਰ ਲਾਂਬਾ ਨੇ ਦੱਸਿਆ ਕਿ ਥਾਣਾ ਗੋਇੰਦਵਾਲ ਸਾਹਿਬ ਦੇ ਏ.ਐਸ.ਆਈ. ਅਰਜਨ ਸਿੰਘ ਨੇ ਗਸ਼ਤ ਦੇ ਸੰਬੰਧ ਵਿਚ ਨੇੜੇ ਬਾਬਾ ਸ਼ਾਹ ਹੁਸੈਨ ਗੁਰਦੁਆਰਾ ਸਾਹਿਬ ਕੋਲੋਂ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਉਸ ਕੋਲੋਂ 42 ਕੈਪਸੁਲ, 70 ਨਸ਼ੀਲੀਆਂ ਗੋਲੀਆਂ ਅਤੇ 490 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਫੜੇ ਗਏ ਵਿਅਕਤੀ ਦੀ ਪਛਾਣ ਵਿਕਰਮਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਗੋਇੰਦਵਾਲ ਸਾਹਿਬ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਸਬ ਇੰਸਪੈਕਟਰ ਰੂਬੀ ਨੇ ਗਸ਼ਤ ਦੌਰਾਨ ਮਨਿਹਾਲਾ ਗੇਟ ਨਜ਼ਦੀਕ ਬਣੇ ਪੁਰਾਣੇ ਹਸਪਤਾਲ ਅੱਗੇ ਝਾੜੀਆਂ ਵਿਚ ਕੋਈ ਹਰਕਤ ਹੁੰਦੀ ਦੇਖੀ ਤਾਂ ਉਨ੍ਹਾਂ ਦੇਖਿਆ ਕਿ ਇਕ ਵਿਅਕਤੀ ਇਕ ਲਾਈਟਰ ਦੀ ਮਦਦ ਨਾਲ ਇਕ ਰੋਲ ਬਣਾ ਕੇ ਸਿਲਵਰ ਪੰਨੀ ਹੇਠ ਅੱਗ ਲਗਾ ਕੇ ਕਿਸੇ ਨਸ਼ੀਲੀ ਵਸਤੂ ਦਾ ਸੇਵਨ ਕਰ ਰਿਹਾ ਹੈ, ਜਿਸ ਨੂੰ ਪੁਲਿਸ ਪਾਰਟੀ ਨੇ ਕਾਬੂ ਕਰਕੇ ਉਸ ਪਾਸੋਂ ਇਕ ਲਾਈਟਰ, ਇਕ 10 ਰੁਪਏ ਦਾ ਨੋਟ ਅਤੇ ਇਕ ਸਿਲਵਰ ਪੰਨੀ ਬਰਾਮਦ ਕੀਤੀ। ਫੜੇ ਗਏ ਵਿਅਕਤੀ ਦੀ ਪਛਾਣ ਜਸਕਰਨ ਸਿੰਘ ਉਰਫ਼ ਵਕੀਲ ਪੁੱਤਰ ਜੋਗਿੰਦਰ ਸਿੰਘ ਵਾਸੀ ਮਾਣਕਪੁਰ ਵਜੋਂ ਹੋਈ। ਥਾਣਾ ਸਿਟੀ ਪੱਟੀ ਦੇ ਸਬ ਇੰਸਪੈਕਟਰ ਐਸ.ਐਚ.ਓ. ਵਿਪਨ ਕੁਮਾਰ ਗਸ਼ਤ ਦੇ ਸੰਬੰਧ ਵਿਚ ਥਾਣਾ ਸਿਟੀ ਪੱਟੀ ਤੋਂ ਨਾਖਾਂ ਵਾਲਾ ਬਾਗ ਕੁੱਲਾ ਰੋਡ ਪੱਟੀ ਪੁੱਜੇ ਤਾਂ ਉਨ੍ਹਾਂ ਨੇ ਅਰਸ਼ ਉਰਫ਼ ਭਿੰਦਾ ਪੁੱਤਰ ਰੌਸ਼ਨ ਲਾਲ ਵਾਸੀ ਬਰੜ ਮੁਹੱਲਾ ਵਾਰਡ ਨੰਬਰ 6 ਪੱਟੀ ਨੂੰ ਕਾਬੂ ਕਰਕੇ ਉਸ ਕੋਲੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐਸ.ਆਈ. ਗਸ਼ਤ ਦੇ ਸੰਬੰਧ ਵਿਚ ਪਿੰਡ ਚੋਹਲਾ ਖੁਰਦ, ਰਾਣੀਵਲਾਹ, ਬ੍ਰਹਮਪੁਰਾ, ਸੰਗਤਪੁਰ ਆਦਿ ਪਿੰਡਾਂ ਨੂੰ ਜਾ ਰਹੇ ਸਨ ਕਿ ਜਦ ਪੁਲਿਸ ਪਾਰਟੀ ਪੁਰਾਣਾ ਬੱਸ ਅੱਡਾ ਰਾਣੀਵਲਾਹ ਮੌਜੂਦ ਸੀ ਤਾਂ ਐਕਸਾਈਜ਼ ਸਟਾਫ਼ ਦੇ ਏ.ਐਸ.ਆਈ. ਭਗਵੰਤ ਸਿੰਘ, ਜਗਪ੍ਰੀਤ ਸਿੰਘ ਨੇ ਉਨ੍ਹਾਂ ਨੂੰ ਦੱਸਿਆ ਕਿ ਸਾਨੂੰ ਮੁਖਬਰੀ ਹੋਈ ਹੈ ਕਿ ਸੁਰਜੀਤ ਸਿੰਘ ਪੁੱਤਰ ਧਰਮ ਸਿੰਘ ਵਾਸੀ ਬ੍ਰਹਮਪੁਰਾ ਘਰ ਵਿਚ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਕੰਮ ਕਰਦਾ ਹੈ, ਜਿਸ ’ਤੇ ਪੁਲਿਸ ਪਾਰਟੀ ਵਲੋਂ ਸੁਰਜੀਤ ਸਿੰਘ ਦੇ ਘਰ ਛਾਪਾ ਮਾਰ ਕੇ ਉਥੋਂ 30 ਲੀਟਰ ਲਾਹਣ ਸਮੇਤ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਝਬਾਲ ਦੇ ਏ.ਐਸ.ਆਈ. ਗਸ਼ਤ ਦੇ ਸੰਬੰਧ ਵਿਚ ਪੁਲ ਮੋੜ ਬੀੜ ਬਾਬਾ ਬੁੱਢਾ ਸਾਹਿਬ ਮੌਜੂਦ ਸਨ ਤਾਂ ਉਨ੍ਹਾਂ ਨੇ ਮੁਖ਼ਬਰ ਦੀ ਸੂਚਨਾ ਦੇ ਅਧਾਰ ’ਤੇ ਪੁਲਿਸ ਨੇ ਅਕਾਸ਼ਦੀਪ ਸਿੰਘ ਉਰਫ਼ ਅਕਾਸ਼ ਪੁੱਤਰ ਬਲਵਿੰਦਰ ਸਿੰਘ ਵਾਸੀ ਛਾਪਾ ਨੂੰ 4 ਪਿਸਟਲ ਦੇਸੀ, 6 ਮੈਗਜ਼ੀਨ, 9 ਜਿੰਦਾ ਰੌਂਦ 32 ਬੋਰ ਅਤੇ 5 ਰੌਂਦ ਜਿੰਦਾ 315 ਬੋਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਦਕਿ ਅਕਾਸ਼ਦੀਪ ਸਿੰਘ ਦਾ ਦੂਸਰਾ ਸਾਥੀ ਬਰਿੰਦਰ ਸਿੰਘ ਪੁੱਤਰ ਤੇਜਬੀਰ ਸਿੰਘ ਵਾਸੀ ਢੰਡ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ। ਐਸ.ਐਸ.ਪੀ. ਸੁਰੇਂਦਰ ਲਾਂਬਾ ਨੇ ਦੱਸਿਆ ਕਿ ਉਕਤ ਫੜੇ ਗਏ ਵਿਅਕਤੀਆਂ ਖ਼ਿਲਾਫ਼ ਵੱਖ–ਵੱਖ ਥਾਣਿਆਂ ਵਿਚ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਭਾਰਤੀ ਮੂਲ ਦੇ ਡਾ. ਅਮੀਸ਼ ਸ਼ਾਹ ਨੇ ਡੈਮੋਕਰੈਟਿਕ ਉਮੀਦਵਾਰ ਵਜੋਂ ਪ੍ਰਾਇਮਰੀ ਚੋਣ ਜਿੱਤੀ ਅਗਲੀ ਖ਼ਬਰ ਪੰਜਾਬ ’ਚ ਅਗਲੀ ਸਰਕਾਰ ਮੁੜ ਭਗਵੰਤ ਮਾਨ ਦੀ ਅਗਵਾਈ ਵਾਲੀ ਬਣੇਗੀ- ਵਿਧਾਇਕ ਧੁੰਨ
Ad Position 24