12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸੇਂਟ ਸੋਂਲਜ਼ਰ ਡੀਵਾਈਨ ਪਬਲਿਕ ਸਕੂਲ ਵਿਖੇ ਸਲੋਗਨ ਲਿਖਣ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 27-07-2026

ਫਤਿਆਬਾਦ 26 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਸੇਂਟ ਸੋਲਜ਼ਰ ਡੀਵਾਈਨ ਪਬਲਿਕ ਸਕੂਲ ਵੇਈਂਪੂਈ ਵਲੋਂ ਸਕੂਲ ’ਚ ਵਿਦਿਆਰਥੀਆਂ ’ਚ ਰਚਨਾਤਮਕਤਾ, ਦੇਸ਼-ਪ੍ਰੇਮ ਅਤੇ ਸਮਾਜਿਕ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਲੋਗਨ ਲਿਖਣ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਿੱਖਿਆ, ਵਾਤਾਵਰਣ ਸੰਭਾਲ, ਸਫ਼ਾਈ, ਨਸ਼ਾ ਮੁਕਤੀ, ਪਾਣੀ ਦੀ ਬਚਤ ਅਤੇ ਰੁੱਖ ਲਗਾਉਣ ਵਰਗੇ ਵਿਸ਼ਿਆਂ ’ਤੇ ਪ੍ਰਭਾਵਸ਼ਾਲੀ ਸਲੋਗਨ ਲਿਖੇ । ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸ਼ੈਲੀ ਨੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਦਾ ਆਤਮ-ਵਿਸ਼ਵਾਸ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜ ਕੇ ਰੱਖਦੇ ਹਨ। ਮੁਕਾਬਲੇ ਦੇ ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੇ ਪ੍ਰਿੰਸੀਪਲ ਵਲੋਂ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਦਾ ਆਤਮ-ਵਿਸ਼ਵਾਸ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜ ਕੇ ਰੱਖਦੇ ਹਨਸਾਰੇ ਭਾਗੀਦਾਰਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਸਕੂਲ ਪ੍ਰਬੰਧਕ ਕਮੇਟੀ ਅਤੇ ਅਧਿਆਪਕਾਂ ਨੇ ਇਨ੍ਹਾਂ ਮੁਕਾਬਲਿਆਂ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

Ad Position 22
No active advertisement
ਪਿਛਲੀ ਖ਼ਬਰ ਪਿੰਡ ਬੱਸੀਆਂ ’ਚ ਅਮਨ ਉੱਪਲ ਯਾਦਗਾਰੀ ਅਕੈਡਮੀ ਵਲੋਂ ਚੌਥਾ ਗੁਰਬਾਣੀ ਕੰਠ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਗੋਇੰਦਵਾਲ ਸਾਹਿਬ ਵਿਖੇ ਪਹੁੰਚਣ ’ਤੇ ਸਵਾਗਤ ਕੀਤਾ
Ad Position 24