12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਉੱਘੇ ਕਾਰੋਬਾਰੀ ਗੁਰਮੀਤ ਸਿੰਘ ਸੋਹਲ ਵਲੋਂ ਗੁਰਦੁਆਰਾ ਸਾਹਿਬ ਦੀ ਇਮਾਰਤ ਲਈ 21 ਹਜ਼ਾਰ ਦੀ ਰਾਸ਼ੀ ਭੇਟ

Ad Position 21
No active advertisement
ਅਜੀਤ ਡੈਸਕ 27-07-2026

ਖਾਲੜਾ, 26 ਜੁਲਾਈ (ਜੱਜਪਾਲ ਸਿੰਘ ਜੱਜ)- ਬੀਤੇ ਦਿਨੀਂ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਟਾਟਾ ਨਗਰ (ਜਮਸ਼ੇਦਪੁਰ, ਝਾਰਖੰਡ) ਵਿਖੇ ਟੈਲਕੋ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਅਤੇ ਉੱਘੇ ਕਾਰੋਬਾਰੀ ਭਾਈ ਗੁਰਮੀਤ ਸਿੰਘ ਸੋਹਲ ਦੇ ਗੁਰੂ ਘਰ ਪਹੁੰਚਣ ’ਤੇ ਪ੍ਰਬੰਧਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਦੱਸਣਯੋਗ ਹੈ ਕਿ ਗੁਰਦੁਆਰਾ ਸਾਹਿਬ ਦੀ ਬਣ ਰਹੀ ਨਵੀਂ ਇਮਾਰਤ ਲਈ ਭਾਈ ਗੁਰਮੀਤ ਸਿੰਘ ਸੋਹਲ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਅਹਿਮ ਤੇ ਵੱਡਾ ਵਿੱਤੀ ਯੋਗਦਾਨ ਪਾਇਆ ਗਿਆ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਸੋਹਲ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਅਤੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ, ਸੋਚ ਤੇ ਸ਼ਹਾਦਤ ’ਤੇ ਆਧਾਰਿਤ ਪੁਸਤਕ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਭਾਈ ਗੁਰਮੀਤ ਸਿੰਘ ਸੋਹਲ ਨੇ ਕਿਹਾ ਕਿ ਖਾਲੜਾ ਦੀ ਪਵਿੱਤਰ ਧਰਤੀ ’ਤੇ ਆ ਕੇ ਉਨ੍ਹਾਂ ਨੂੰ ਬਹੁਤ ਮਾਣ ਮਹਿਸੂਸ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਅੱਜ ਮੈਨੂੰ ਇਸ ਗੁਰੂ ਘਰ ਵਿਖੇ ਨਤਮਸਤਕ ਹੋਣ ਦਾ ਸੁਭਾਗ ਮਿਲਿਆ ਹੈ, ਉੱਥੇ ਹੀ ਮਨੁੱਖੀ ਅਧਿਕਾਰਾਂ ਦੇ ਅਲੰਬਰਦਾਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਉਸ ਜੱਦੀ ਘਰ ਦੀ ਧੂੜੀ ਮੱਥੇ ਲਾਉਣ ਦਾ ਮੌਕਾ ਵੀ ਮਿਲਿਆ ਹੈ। ਅਖੀਰ ’ਚ ਉਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ ਅਤੇ ਆਪਣੀ ਨੇਕ ਕਮਾਈ ਵਿਚੋਂ 21,000 ਰੁਪਏ ਗੁਰੂ ਘਰ ਦੇ ਚੱਲ ਰਹੇ ਨਿਰਮਾਣ ਕਾਰਜਾਂ ਲਈ ਹਿੱਸਾ ਪਾਇਆ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਦੇਵ ਸਿੰਘ, ਫੌਜੀ ਗੁਰਸਾਹਿਬ ਸਿੰਘ, ਸਰਬਜੀਤ ਸਿੰਘ ਕੰਡਾ, ਭਾਈ ਮਨਜੀਤ ਸਿੰਘ ਛੀਨਾ, ਬਾਬਾ ਬਲਕਾਰ ਸਿੰਘ ਅਤੇ ਸਥਾਨਕ ਪੱਤਰਕਾਰ ਭਾਈਚਾਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸੀ।

Ad Position 22
No active advertisement
ਪਿਛਲੀ ਖ਼ਬਰ ਖਡੂਰ ਸਾਹਿਬ ਵਿਖੇ ਡੀਪੂ ਹੋਲਡਰਾਂ ਨੇ ਮੀਟਿੰਗ ਕਰ ਕੇ ਕੀਤੇ ਅਹਿਮ ਮਤੇ ਪਾਸ ਅਗਲੀ ਖ਼ਬਰ ਕਾਰਗਿਲ ਵਿਜੇ ਦਿਵਸ ’ਤੇ ਸ਼ਿਵਾਲਿਕ ਮਾਡਲ ਸਕੂਲ ’ਚ ਸਮਾਗਮ
Ad Position 24