13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਹਰੀਕੇ ਚੌਂਕ ’ਚ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ

Ad Position 21
No active advertisement
ਅਜੀਤ ਡੈਸਕ 27-07-2026

ਹਰੀਕੇ ਪੱਤਣ, 26 ਜਲਾਈ (ਸੰਜੀਵ ਕੁੰਦਰਾ)- ਕਿਸਾਨ-ਮਜ਼ਦੂਰ ਸ਼ੰਘਰਸ ਕਮੇਟੀ ਪੰਜਾਬ ਜ਼ੋਨ ਬਾਬਾ ਸੁੱਖਾ ਸਿੰਘ ਮਹਿਤਾਬ ਸਿੰਘ ਵਲੋਂ ਬਿਜਲੀ ਸਪਲਾਈ ਦੀ ਮਾੜੀ ਹਾਲਤ, ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣਾ ਅਤੇ ਸਫ਼ਈ ਕਰਮਚਾਰੀਆਂ ’ਤੇ ਲਾਠੀਚਾਰਜ ਕਰਨ ਦੇ ਵਿਰੋਧ ਵਿਚ ਹਰੀਕੇ ਮੇਨ ਚੌਂਕ ਬੰਦ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਿੰਘ ਸਭਰਾ, ਜ਼ੋਨ ਪ੍ਰਧਾਨ ਜੁਗਰਾਜ ਸਿੰਘ ਸਭਰਾ, ਸਕੱਤਰ ਸਵਰਨ ਸਿੰਘ ਹਰੀਕੇ , ਸੀਨੀਅਰ ਮੀਤ ਪ੍ਰਧਾਨ ਗੁਰਸੇਵਕ ਸਿੰਘ ਉੱਪਲ ਦੀ ਅਗਵਾਈ ਹੇਠ ਹੋਏ ਇਕੱਠ ਦੌਰਾਨ ਕਿਸਾਨ ਆਗੂ ਸੁਖਬੀਰ ਸਿੰਘ ਢਿੱਲੋਂ ਅਤੇ ਕਿਰਪਾਲ ਸਿੰਘ ਬੁਰਜ ਪੂਹਲਾ ਨੇ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਜਲਦ ਹੱਲ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿਚ ਵੱਡਾ ਐਕਸ਼ਨ ਉਲੀਕਿਆ ਜਾਵੇਗਾ, ਜਿਸ ਦੀ ਜਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਪੁਲਿਸ ਮੁਲਾਜ਼ਮਾਂ ਨੇ ਸਫਾਈ ਕਰਮਚਾਰੀਆਂ ਬੀਬੀਆਂ ’ਤੇ ਅੱਤਿਆਚਾਰ ਕੀਤਾ ਹੈ, ਉਨ੍ਹਾਂ ’ਤੇ ਜਲਦ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਸਮੇਂ ਬਲਵਿੰਦਰ ਸਿੰਘ ਪ੍ਰਧਾਨ, ਅਵਤਾਰ ਸਿੰਘ ਸਹਾਇਕ ਪ੍ਰੈਸ ਸਕੱਤਰ, ਗੁਰਵਿੰਦਰ ਸਿੰਘ ਸਭਰਾ, ਪ੍ਰਕਾਸ਼ ਸਿੰਘ, ਸੁਖਦੇਵ ਸਿੰਘ, ਪ੍ਰਧਾਨ ਦਇਆ ਸਿੰਘ, ਨਿਰਮਲ ਸਿੰਘ, ਪ੍ਰਧਾਨ ਸੁਖਚੈਨ ਸਿੰਘ, ਬਲਵੰਤ ਸਿੰਘ, ਫੌਜੀ ਭੁਪਿੰਦਰ ਸਿੰਘ, ਪ੍ਰਿੰਸ ਸਿੰਘ, ਗੁਰਜੰਟ ਸਿੰਘ, ਅੰਗਰੇਜ ਸਿੰਘ ਗਿੱਲ, ਡਾ. ਮੇਜਰ ਸਿੰਘ, ਬਾਬਾ ਮੁਖਤਿਆਰ ਸਿੰਘ, ਨੰਬਰਦਾਰ ਜਸਪਾਲ ਸਿੰਘ, ਹਰਪਾਲ ਸਿੰਘ , ਡੀ.ਸੀ. ਸਿੰਘ, ਖਜਾਨ ਸਿੰਘ, ਪਰਮਿੰਦਰ ਸਿੰਘ ਬੁਰਜ ਦੇਵਾ ਸਿੰਘ ਅਤੇ ਕੁਲਵੰਤ ਸਿੰਘ ਆਦਿ ਆਗੂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਲੋਂ ਪੰਜਾਬ ’ਚ 10 ਲੱਖ ਨਵੇਂ ਰਾਸ਼ਨ ਬਣਾਏ ਜਾ ਰਹੇ - ਵਿਧਾਇਕ ਧੁੰਨ ਅਗਲੀ ਖ਼ਬਰ ਖਡੂਰ ਸਾਹਿਬ ਵਿਖੇ ਡੀਪੂ ਹੋਲਡਰਾਂ ਨੇ ਮੀਟਿੰਗ ਕਰ ਕੇ ਕੀਤੇ ਅਹਿਮ ਮਤੇ ਪਾਸ
Ad Position 24