ਯੋਗ ਲਾਭਪਾਤਰੀਆਂ ਤੱਕ ਯੋਜਨਾ ਦਾ ਲਾਭ ਪਹੁੰਚਾਉਣ ’ਤੇ ਦਿੱਤਾ ਜ਼ੋਰ
ਪੱਟੀ, 26 ਜੁਲਾਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਸਾਬਕਾ ਕੈਬਨਿਟ ਮੰਤਰੀ ਤੇ ‘ਆਪ’ ਦੇ ਵਿਧਾਇਕ ਲਾਲਜੀਤ ਸਿੰਘ ਭੁੱਲਰ ਦੇ ਦਫ਼ਤਰ ਵਿਖੇ ਉਨ੍ਹਾਂ ਦੀ ਪਤਨੀ ਬੀਬਾ ਸੁਰਿੰਦਰਪਾਲ ਕੌਰ ਦੀ ਅਗਵਾਈ ਹੇਠ ਮਾਵਾਂ-ਧੀਆਂ ਸਤਿਕਾਰ ਯੋਜਨਾ ਸੰਬੰਧੀ ਇਕ ਮਹੱਤਵਪੂਰਨ ਮੀਟਿੰਗ ਕਰਵਾਈ ਗਈ। ਇਸ ਮੌਕੇ ਮੈਡਮ ਰੇਖਾ ਮਨੀ, ਜ਼ਿਲ੍ਹਾ ਇੰਚਾਰਜ ਸੀਮਾ ਸੋਢੀ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਕੌਰ, ਹਲਕਾ ਪ੍ਰਧਾਨ ਸਰਬਜੀਤ ਕੌਰ, ਬਲਾਕ ਪ੍ਰਧਾਨ ਅਮਰੀਕ ਕੌਰ, ਅਨੂੰ, ਮਨਜਿੰਦਰ ਕੌਰ ਧਾਰੀਵਾਲ, ਪਿੰਕੀ ਕੌਰ ਨੌਸ਼ਹਿਰਾ ਪੰਨੂੰਆਂ, ਸੁਖਜੀਤ ਕੌਰ ਸਰਹਾਲੀ, ਰੀਮਾ ਸ਼ੋਹਤਾ, ਕੁਲਬੀਰ ਕੌਰ, ਅਮਰਜੀਤ ਕੌਰ ਢੋਟੀਆ, ਸੁਖਵਿੰਦਰ ਕੌਰ, ਕੁਲਵਿੰਦਰ ਕੌਰ ਅਤੇ ਹੋਰ ਸਖੀਆਂ ਹਾਜ਼ਰ ਸਨ । ਮੀਟਿੰਗ ਦੌਰਾਨ ਮਾਵਾਂ-ਧੀਆਂ ਸਤਿਕਾਰ ਯੋਜਨਾ ਐਪ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਯੋਜਨਾ ਦਾ ਵੱਧ ਤੋਂ ਵੱਧ ਲਾਭ ਹਰ ਯੋਗ ਭੈਣ ਅਤੇ ਧੀ ਤੱਕ ਪਹੁੰਚਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣ ਲਈ ਪਾਰਟੀ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰਨ। ਇਸ ਮੌਕੇ ਜਿਨ੍ਹਾਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਸਰਕਾਰ ਵੱਲੋਂ ਯੋਜਨਾ ਦੀ ਰਾਸ਼ੀ ਜਾਰੀ ਹੋ ਚੁੱਕੀ ਹੈ, ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਨਾਲ ਹੀ ਜਿਨ੍ਹਾਂ ਯੋਗ ਲਾਭਪਾਤਰੀਆਂ ਦੇ ਭੁਗਤਾਨ ਹਾਲੇ ਬਾਕੀ ਹਨ, ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਯੋਗਤਾ ਅਨੁਸਾਰ ਉਨ੍ਹਾਂ ਦੀ ਰਾਸ਼ੀ ਵੀ ਜਲਦੀ ਜਾਰੀ ਕਰ ਦਿੱਤੀ ਜਾਵੇਗੀ।
ਮਾਵਾਂ-ਧੀਆਂ ਸਤਿਕਾਰ ਯੋਜਨਾ’ ਸੰਬੰਧੀ ਮੀਟਿੰਗ
ਅਜੀਤ ਡੈਸਕ
27-07-2026