13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਸਵਾਗਤ ਫਤਿਆਬਾਦ ਵਿਖੇ ਪੂਰੀ ਸ਼ਰਧਾ ਨਾਲ ਕੀਤਾ ਜਾਵੇਗਾ- ਪ੍ਰਿੰਸ ਫਤਿਆਬਾਦ

Ad Position 21
No active advertisement
ਅਜੀਤ ਡੈਸਕ 27-07-2026

ਫਤਿਆਬਾਦ, 26 ਜੁਲਾਈ (ਹਰਵਿੰਦਰ ਸਿੰਘ ਧੂੰਦਾ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਮੀਰੀ-ਪੀਰੀ ਖਾਲਸਾ ਮਾਰਚ ਦੇ ਫਤਿਆਬਾਦ ਵਿਖੇ ਪਹੁੰਚਣ ’ਤੇ ਖਾਲਸਾਈ ਜਾਹੋ ਜਲਾਲ ਨਾਲ ਸਵਾਗਤ ਕੀਤਾ ਜਾਵੇਗਾ, ਜਿਸਦੇ ਸਾਰੇ ਪ੍ਰਬੰਧ ਕਰ ਲਏ ਗਏ ਹਨ। ਇਸ ਬਾਰੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਸੰਮਤੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀ. ਆਗੂ ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ ਨੇ ਕਿਹਾ ਕਿ ਮੀਰੀ-ਪੀਰੀ ਦੇ ਸਿਧਾਂਤ ਸਿੱਖ ਕੌਮ ਦੀ ਸ਼ਾਨ ਅਤੇ ਵਿਰਾਸਤ ਹਨ। ਇਸ ਲਈ ਨਗਰ ਕੀਰਤਨ ਦਾ ਸਵਾਗਤ ਪੂਰੇ ਖਾਲਸਾਈ ਜਾਹੋ-ਜਲਾਲ, ਅਨੁਸ਼ਾਸਨ ਅਤੇ ਸ਼ਰਧਾ ਨਾਲ ਕੀਤਾ ਜਾਵੇਗਾ। ਜਿਕਰਯੋਗ ਕਿ ਇਹ ਨਗਰ ਕੀਰਤਨ ਸ੍ਰੀ ਗੋਇੰਦਵਾਲ ਸਾਹਿਬ 26 ਜੁਲਾਈ ਨੂੰ ਰਾਤ ਵਿਸ਼ਰਾਮ ਕਰਨ ਤੋਂ ਬਾਅਦ 27 ਜੁਲਾਈ ਦਿਨ ਸੋਮਵਾਰ ਨੂੰ ਸਵੇਰੇ ਨੌ ਵਜੇ ਫਤਿਆਬਾਦ ਸਥਿਤ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਪਹੁੰਚੇਗਾ, ਜਿਥੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਦੀ ਸੰਗਤ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਰਾਜਾਸਾਂਸੀ ’ਚ ਲੱਗੇ ਥਾਂ-ਥਾਂ ’ਤੇ ਕੂੜੇ ਦੇ ਢੇਰ ਅਗਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸੰਬੰਧੀ ਮੀਟਿੰਗ
Ad Position 24