05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

7 ਅਗਸਤ ਦੇ ਚੰਡੀਗੜ੍ਹ ਧਰਨੇ ’ਚ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਵੱਡੀ ਗਿਣਤੀ ’ਚ ਸ਼ਿਰਕਤ ਕਰਨਗੇ

Ad Position 21
No active advertisement
ਅਜੀਤ ਡੈਸਕ 28-07-2026
ਤਰਨ ਤਾਰਨ, 27 ਜੁਲਾਈ (ਇਕਬਾਲ ਸਿੰਘ ਸੋਢੀ)– ਸਮੂਹ ਪੈਰਾ ਮੈਡੀਕਲ ਯੂਨੀਅਨ ਤਰਨ ਤਾਰਨ ਵਲੋਂ ਸਿਵਲ ਸਰਜਨ ਦਫ਼ਤਰ ਤਰਨ ਤਾਰਨ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿਚ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਦੇ ਸਾਂਝੇ ਸੰਘਰਸ਼ ਦੁਆਰਾ ਚੰਡੀਗੜ੍ਹ ਵਿਖੇ ਹੋ ਰਹੀ ਮਹਾ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਸਾਰੀਆਂ ਸਿਹਤ ਵਿਭਾਗ ਦੀਆਂ ਯੂਨੀਅਨਾਂ ਵਲੋਂ ਮਿਲ ਕੇ ਇਹ ਫ਼ੈਸਲਾ ਲਿਆ ਗਿਆ ਹੈ। 7 ਅਗਸਤ ਦੇ ਧਰਨੇ ਵਿੱਚ ਵੱਡੀ ਗਿਣਤੀ ਵਿਚ ਸਿਹਤ ਵਿਭਾਗ ਦੇ ਮੁਲਾਜ਼ਮ ਚੰਡੀਗੜ੍ਹ ਪਹੁੰਚਣਗੇ ਅਤੇ ਤਰਨ ਤਾਰਨ ਜ਼ਿਲ੍ਹੇ ਵਿਚੋਂ ਤਕਰੀਬਨ 300 ਦੇ ਕਰੀਬ ਸਾਥੀ ਚੰਡੀਗੜ੍ਹ ਵਿਖੇ ਹੋ ਰਹੀ ਰੈਲੀ ਵਿਚ ਸ਼ਾਮਿਲ ਹੋਣ ਗਏ। ਇਸ ਸਮੇਂ ਪੈਰਾ ਮੈਡੀਕਲ ਯੂਨੀਅਨ ਦੇ ਸਟੇਟ ਆਗੂ ਵਿਰਸਾ ਸਿੰਘ ਪੰਨੂ, ਰੇਡੀਓਗ੍ਰਾਫਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਜਰਨਲ ਸਕੱਤਰ ਗੁਰਜਿੰਦਰ ਸਿੰਘ ਢਿਲੋਂ, ਪੈਰਾ ਮੈਡੀਕਲ ਆਗੂ ਜਿਲ੍ਹਾ ਤਰਨ ਤਾਰਨ ਰਜਵੰਤ ਸਿੰਘ ਬਾਗੜੀਆਂ, ਪ੍ਰਧਾਨ ਮਨਜੀਤ ਸਿੰਘ ਰੇਡੀਓਗ੍ਰਾਫਰ ਨਵਦੀਪ ਸਿੰਘ, ਹੈਲਥ ਸੁਪਰਵਾਈਜਰ ਯੂਨੀਅਨ ਦੇ ਪ੍ਰਧਾਨ ਸਰਬਜੀਤ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਪ੍ਰਧਾਨ ਹਰਜੀਤ ਸਿੰਘ ਪਹੁਵਿੰਡ, ਫਾਰਮੇਸੀ ਅਫਸਰ ਯੂਨੀਅਨ ਪ੍ਰਧਾਨ ਭੁਪਿੰਦਰ ਸਿੰਘ ਮਰਹਾਣਾ, ਐੱਮ.ਐੱਲ.ਟੀ. ਯੂਨੀਅਨ ਪ੍ਰਧਾਨ ਪਰਮਜੀਤ ਸਿੰਘ, ਜਰਨਲ ਸਕੱਤਰ ਅਮਨਦੀਪ ਸ਼ਰਮਾ, ਸੀ.ਐੱਚ.ਓ. ਯੂਨੀਅਨ ਪ੍ਰਧਾਨ ਜੁਗਰਾਜ ਕੌਰ ਕੰਗ, ਰਵਿੰਦਰ ਕੌਰ ਬਾਗੜੀਆਂ, ਭੁਪਿੰਦਰ ਸਿੰਘ ਤਰਨ ਤਾਰਨ, ਜਸਪਿੰਦਰ ਸਿੰਘ ਤਰਨ ਤਾਰਨ, ਕਲੈਰੀਕਲ ਯੂਨੀਅਨ ਜਨਰਲ ਸਕੱਤਰ ਨਵਤੇਜ ਸਿੰਘ, ਅਮਰਜੀਤ ਸਿੰਘ ਗਿੱਲ, ਪ੍ਰਦੀਪ ਸਿੰਘ, ਮਨਦੀਪ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਨੇ ਚੋਣਾਂ ’ਚ ਕੀਤਾ ਹਰ ਵਾਅਦਾ ਪੂਰਾ ਕਰ ਕੇ ਦਿਖਾਇਆ-ਵਿਧਾਇਕ ਧੁੰਨ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਚੱਲੇ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਫਤਿਆਬਾਦ ਵਿਖੇ ਕੀਤਾ ਸਵਾਗਤ
Ad Position 24
No active advertisement