05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਆਮ ਆਦਮੀ ਕਲੀਨਿਕ ਸਾਂਝੇ ਫਰੰਟ ਪੰਜਾਬ ਵਲੋਂ ਸਿਵਲ ਸਰਜਨ ਨੂੰ ਮੰਗ- ਪੱਤਰ ਦਿੱਤਾ

Ad Position 21
No active advertisement
ਅਜੀਤ ਡੈਸਕ 28-07-2026
ਤਰਨ ਤਾਰਨ, 27 ਜੁਲਾਈ (ਹਰਿੰਦਰ ਸਿੰਘ)- ਆਮ ਆਦਮੀ ਕਲੀਨਿਕ ਸਾਂਝੇ ਫਰੰਟ ਪੰਜਾਬ ਵਲੋਂ ਇਹ ਐਲਾਨ ਕੀਤਾ ਗਿਆ ਕਿ ਸੂਬੇ ਭਰ ਦੇ ਆਮ ਆਦਮੀ ਕਲੀਨਿਕਾਂ ਵਿਚ ਸੇਵਾਵਾਂ ਨਿਭਾ ਰਹੇ ਡਾਕਟਰ, ਫਾਰਮਾਸਿਸਟ ਅਤੇ ਕਲੀਨੀਕਲ ਅਸਿਸਟੈਂਟ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮਿਤੀ 27 ਜੁਲਾਈ ਤੋਂ OPD ਸੇਵਾਵਾਂ ਅਣਮਿੱਥੇ ਸਮੇਂ ਲਈ ਬੰਦ ਕਰਨਗੇ। ਸਾਂਝੇ ਫਰੰਟ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸਰਕਾਰ ਅਤੇ ਸਿਹਤ ਵਿਭਾਗ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ ਅਤੇ ਵਾਰ-ਵਾਰ ਭਰੋਸੇ ਦਿੱਤੇ ਗਏ, ਪਰ ਅੱਜ ਤੱਕ ਕੋਈ ਅਜਿਹਾ ਠੋਸ ਫ਼ੈਸਲਾ ਨਹੀਂ ਲਿਆ ਗਿਆ। ਜਿਸ ਦੇ ਆਧਾਰ ‘ਤੇ ਨੋਟੀਫਿਕੇਸ਼ਨ ਜਾਰੀ ਕਰਕੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾ ਸਕੇ। ਇਸ ਕਾਰਨ ਮਜ਼ਬੂਰਨ ਇਹ ਸੰਘਰਸ਼ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਸਾਂਝੇ ਫਰੰਟ ਨੇ ਦੱਸਿਆ ਕਿ 23 ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਅਤੇ ਡਾਇਰੈਕਟਰ ਹੈਲਥ ਸਰਵਿਸਿਜ਼ ਪੰਜਾਬ ਨੂੰ ਵੀ ਇਸ ਸਬੰਧੀ ਮੰਗ-ਪੱਤਰ ਸੌਂਪੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਸਿਹਤ ਮੰਤਰੀ ਬਲਬੀਰ ਸਿੰਘ ਨੂੰ ਵੀ 8 ਤੋਂ 10 ਵਾਰ ਮੰਗ-ਪੱਤਰ ਦਿੱਤੇ ਜਾ ਚੁੱਕੇ ਹਨ ਪਰ ਹਰ ਵਾਰ ਸਿਰਫ਼ ਭਰੋਸੇ ਅਤੇ ਲਾਰੇ ਹੀ ਮਿਲੇ ਹਨ। ਅੱਜ ਤੱਕ ਕਿਸੇ ਵੀ ਮੰਗ ਦਾ ਨੋਟੀਫਿਕੇਸ਼ਨ ਰਾਹੀਂ ਹੱਲ ਨਹੀਂ ਕੀਤਾ ਗਿਆ। ਸਾਂਝੇ ਫਰੰਟ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਡਾਕਟਰ, ਫਾਰਮਾਸਿਸਟ ਅਤੇ ਕਲੀਨੀਕਲ ਅਸਿਸਟੈਂਟ ਸੂਬੇ ਦੇ ਲੱਖਾਂ ਲੋਕਾਂ ਨੂੰ ਨਿਰੰਤਰ ਅਤੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ, ਪਰ ਉਨ੍ਹਾਂ ਦੀ ਨੌਕਰੀ ਦੀ ਸੁਰੱਖਿਆ, ਸਨਮਾਨਜਨਕ ਸੇਵਾ ਸ਼ਰਤਾਂ ਅਤੇ ਹੋਰ ਜਾਇਜ਼ ਮੰਗਾਂ ਅਜੇ ਵੀ ਅਣਸੁਲਝੀਆਂ ਹਨ। ਸਾਂਝੇ ਫਰੰਟ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਤੁਰੰਤ ਗੱਲਬਾਤ ਕਰਕੇ ਨੋਟੀਫਿਕੇਸ਼ਨ ਜਾਰੀ ਕਰਕੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇ। ਸਾਂਝੇ ਫਰੰਟ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਇਸ ਸੰਘਰਸ਼ ਦੌਰਾਨ ਪੰਜਾਬ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਜਾਂ ਜਾਨ-ਮਾਲ ਦਾ ਨੁਕਸਾਨ ਹੁੰਦਾ ਹੈ, ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਅਤੇ ਸਿਹਤ ਵਿਭਾਗ ਦੀ ਹੋਵੇਗੀ। ਇਸ ਮੌਕੇ ਜੋਬਨਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ ਫਾਰਮੇਸੀ ਅਫਸਰ, ਰਾਜਬੀਰ ਕੌਰ ਜ਼ਿਲ੍ਹਾ ਪ੍ਰਧਾਨ ਕਲੀਨਿਕ ਅਸਿਸਟੈਂਟ, ਡਾਕਟਰ ਤਲਵਿੰਦਰ ਸਿੰਘ ਪ੍ਰਧਾਨ ਮੈਡੀਕਲ ਅਫਸਰ ਯੂਨੀਅਨ ਪੰਜਾਬ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਦਸਮੇਸ਼ ਨਗਰ ਅਕਾਲੀ ਦਲ ਨੂੰ ਛੱਡ ਅਨੇਕਾਂ ਪਰਿਵਾਰ (ਵਾਰਿਸ ਪੰਜਾਬ) ’ਚ ਸ਼ਾਮਿਲ ਅਗਲੀ ਖ਼ਬਰ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ- ਧੁੰਨ
Ad Position 24
No active advertisement