05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਪਿੰਡ ਦਸਮੇਸ਼ ਨਗਰ ਅਕਾਲੀ ਦਲ ਨੂੰ ਛੱਡ ਅਨੇਕਾਂ ਪਰਿਵਾਰ (ਵਾਰਿਸ ਪੰਜਾਬ) ’ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 28-07-2026
ਖੇਮਕਰਨ/ਅਮਰਕੋਟ, 27 ਜੁਲਾਈ (ਬਿੱਲਾ,ਭੱਟੀ)- ਵਿਧਾਨ ਸਭਾ ਹਲਕਾ ਖੇਮਕਰਨ ’ਚ ਸੀਨੀ. ਆਗੂ ਤੇ ਕਿਸਾਨ ਨੇਤਾ ਸੁਰਜੀਤ ਸਿੰਘ ਭੂਰਾ ਵਲੋਂ ਦਿਨ-ਰਾਤ ਕੀਤੀ ਜਾ ਰਹੀ ਸਖ਼ਤ ਮਿਹਨਤ ਕਰਕੇ ਅਕਾਲੀ ਦਲ ਵਾਰਿਸ ਪੰਜਾਬ ਲਗਾਤਾਰ ਮਜ਼ਬੂਤ ਹੁੰਦਾ ਜਾ ਰਿਹਾ ਹੈ, ਜਿਸ ਕਾਰਨ ਰੋਜ਼ਾਨਾ ਦੂਸਰੇ ਦਲਾਂ ’ਚੋਂ ਵੋਟਰ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਿਲ ਹੋਣ ਲੱਗ ਪਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਵਾਲਿਆ ਵਾਲਾ ਨਾਲ ਬਤੌਰ ਨਿੱਜੀ ਡਰਾਈਵਰ ਸੇਵਾ ਦੌਰਾਨ ਸ਼ਹੀਦ ਹੋਣ ਵਾਲੇ ਬਾਬਾ ਦਾਰਾ ਸਿੰਘ ਬਹਾਦਰ ਨੱਗਰ ਦੇ ਸਪੁੱਤਰ ਜਥੇ. ਨਿਸ਼ਾਨ ਸਿੰਘ ਪੂਨੀਆ ਨੇ ਪਿੰਡ ਦਸਮੇਸ਼ ਨਗਰ ਵਿਚ ਅਕਾਲੀ ਪਰਿਵਾਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋਣ ਸਮੇਂ ਪਿੰਡ ਵਾਸੀਆਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ। ਜਥੇ. ਨਿਸ਼ਾਨ ਸਿੰਘ ਨੇ ਦੱਸਿਆ ਕਿ ਅਸੀਂ ਵੀ ਕੁੱਝ ਦਿਨ ਪਹਿਲਾਂ ਪਾਰਟੀ ਦੀਆਂ ਗ਼ਲਤ ਨੀਤੀਆਂ ਕਰਕੇ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿਚ ਸ਼ਾਮਿਲ ਹੋਏ ਸਾਂ, ਕਿਉਂਕਿ ਪੰਜਾਬ ’ਚ ਇਸ ਸਮੇਂ ਕੇਵਲ ਵਾਰਿਸ ਪੰਜਾਬ ਪਾਰਟੀ ਹੈ, ਜੋ ਪੰਥਕ ਮੁੱਦਿਆਂ ਦੀ ਗੱਲ ਕਰਦੇ ਹਨ, ਜਿਸ ਕਰਕੇ ਸਰਕਾਰਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਜੇਲ੍ਹ ਦੇ ਵਿਚ ਬੰਦ ਕੀਤਾ ਹੋਇਆ ਹੈ। ਇਸ ਕਰਕੇ ਸਾਨੂੰ ਵੱਧ ਚੜ੍ਹ ਕੇ ਪਾਰਟੀ ਦਾ ਸਾਥ ਦੇਣ ਦੀ ਲੋੜ ਹੈ। ਪਿੰਡ ਦਸਮੇਸ਼ ਨਗਰ ’ਚ ਅਕਾਲੀ ਦਲ ਨਾਲ ਸੰਬੰਧਿਤ ਆਗੂ ਕਾਰਜ ਸਿੰਘ, ਨਛੱਤਰ ਸਿੰਘ, ਹਰਮਨਦੀਪ ਸਿੰਘ, ਸੁਖਮਨਦੀਪ ਸਿੰਘ, ਯਾਦਵਿੰਦਰ ਸਿੰਘ, ਗੁਰਜੰਟ ਸਿੰਘ, ਸੁਖਬੀਰ ਸਿੰਘ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ, ਜਿੰਨਾ ਦਾ ਸਨਮਾਨ ਦਲ ਦੇ ਸੀਨੀ. ਆਗੂ ਰਵੇਲ ਸਿੰਘ ਭੂਰਾ ਨੇ ਕੀਤਾ। ਇਸ ਸਮੇਂ ਸੀਨੀ. ਆਗੂ ਸੁਰਜੀਤ ਸਿੰਘ ਭੂਰਾ ਨੇ ਪਾਰਟੀ ਦੇ ਕਾਰਜਕਾਰੀ ਮੁਖੀ ਜਥੇਦਾਰ ਬਾਪੂ ਤਰਸੇਮ ਸਿੰਘ ਵਲੋਂ ਸ਼ਮੂਲੀਅਤ ਕਰਨ ਵਾਲੇ ਪਰਿਵਾਰਾਂ ਦਾ ਸਵਾਗਤ ਕੀਤਾ । ਇਸ ਮੌਕੇ ਸੀਨੀ. ਆਗੂ ਰਵੇਲ ਸਿੰਘ ਭੂਰਾ, ਨਛੱਤਰ ਸਿੰਘ, ਸਤਨਾਮ ਸਿੰਘ, ਸੁਖਦੇਵ ਸਿੰਘ, ਦਿਲਬਾਗ ਸਿੰਘ ਪੱਟੀ, ਕਾਰਜ ਸਿੰਘ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਹਿਰੀਲੀ ਦਵਾਈ ਦੇ ਕੇ ਲੜਕੇ ਨੂੰ ਮਾਰਨ ’ਤੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਆਮ ਆਦਮੀ ਕਲੀਨਿਕ ਸਾਂਝੇ ਫਰੰਟ ਪੰਜਾਬ ਵਲੋਂ ਸਿਵਲ ਸਰਜਨ ਨੂੰ ਮੰਗ- ਪੱਤਰ ਦਿੱਤਾ
Ad Position 24
No active advertisement