05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਲੀਗਲ ਏਡ ਡਿਫੈਂਸ ਕੌਂਸਲ ਦੀ ਨੀਤੀ ਖ਼ਿਲਾਫ਼ ਪੱਟੀ ਦੇ ਵਕੀਲ ਭੁੱਖ ਹੜਤਾਲ ’ਤੇ ਬੈਠੇ

Ad Position 21
No active advertisement
ਅਜੀਤ ਡੈਸਕ 28-07-2026
ਪੱਟੀ, 27 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)-ਲੀਗਲ ਏਡ ਡਿਫੈਂਸ ਕੌਂਸਲ ਦੀ ਨੀਤੀ ਦੇ ਵਿਰੋਧ ਵਿਚ ਕੋਰਟ ਕੰਪਲੈਕਸ ਪੱਟੀ ਦੇ ਵਕੀਲਾਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ। ਇਸ ਮੌਕੇ ਬਾਰ ਐਸੋਸੀਏਸ਼ਨ ਪੱਟੀ ਦੇ ਵਕੀਲਾਂ ਨੇ ਇਸ ਨੀਤੀ ਨੂੰ ਲੈ ਕੇ ਆਪਣਾ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਵਕੀਲਾਂ ਦੇ ਹੱਕਾਂ ਅਤੇ ਪੇਸ਼ੇਵਰ ਹਿੱਤਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਬਾਰ ਐਸੋਸੀਏਸ਼ਨ ਪੱਟੀ ਦੇ ਪ੍ਰਧਾਨ ਐਡਵੋਕੇਟ ਕੰਵਲਜੀਤ ਸਿੰਘ ਬਾਠ ਅਤੇ ਸੈਕਟਰੀ ਐਡਵੋਕੇਟ ਨਕੁਲ ਦੇਵਗਨ ਦੀ ਅਗਵਾਈ ਹੇਠ ਵਕੀਲਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ। ਵਕੀਲਾਂ ਨੇ ਕਿਹਾ ਕਿ ਉਹ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਹਨ ਅਤੇ ਸਰਕਾਰ ਤੇ ਸੰਬੰਧਿਤ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਉਹ ਇਸ ਮਸਲੇ ਦਾ ਗੰਭੀਰਤਾ ਨਾਲ ਨੋਟਿਸ ਲੈਣ। ਇਸ ਮੌਕੇ ਵਕੀਲਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਅਤੇ ਸੰਬੰਧਿਤ ਵਿਭਾਗ ਤੋਂ ਮੰਗ ਕੀਤੀ ਕਿ ਵਕੀਲਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਕੇ ਲੀਗਲ ਏਡ ਡਿਫੈਂਸ ਕੌਂਸਲ ਸੰਬੰਧੀ ਨੀਤੀ ’ਤੇ ਮੁੜ ਵਿਚਾਰ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਗੋਇੰਦਵਾਲ ਸਾਹਿਬ ਤੋਂ ਪੂਰੇ ਜਾਹੋ-ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ ਅਗਲੀ ਖ਼ਬਰ ਜ਼ਹਿਰੀਲੀ ਦਵਾਈ ਦੇ ਕੇ ਲੜਕੇ ਨੂੰ ਮਾਰਨ ’ਤੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ
Ad Position 24
No active advertisement