05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਮੀਰੀ-ਪੀਰੀ ਖ਼ਾਲਸਾ ਮਾਰਚ ਗੋਇੰਦਵਾਲ ਸਾਹਿਬ ਤੋਂ ਪੂਰੇ ਜਾਹੋ-ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ

Ad Position 21
No active advertisement
ਅਜੀਤ ਡੈਸਕ 28-07-2026
ਗੋਇੰਦਵਾਲ ਸਾਹਿਬ, 27 ਜੁਲਾਈ (ਸਕੱਤਰ ਸਿੰਘ ਅਟਵਾਲ)– ਇਤਿਹਾਸਕ ਨਗਰ ਗੋਇੰਦਵਾਲ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਲੰਘੀ ਰਾਤ ਮੀਰੀ-ਪੀਰੀ ਖਾਲਸਾ ਮਾਰਚ ਪੂਰੇ ਜਾਹੋ-ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ ਹੋਇਆ। ਇਸ ਮੌਕੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਅਰਦਾਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਸੰਗਤ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਇਸ ਮੀਰੀ-ਪੀਰੀ ਖਾਲਸਾ ਮਾਰਚ ਦਾ ਮੁੱਖ ਮਕਸਦ ਸਮੁੱਚੀ ਸਿੱਖ ਕੌਮ ਨੂੰ ਕਲਾਵੇ ’ਚ ਲੈਣਾ ਹੈ । ਉਨ੍ਹਾਂ ਇਸ ਮੌਕੇ ਸਿੱਖ ਨੌਜਵਾਨ ਬੱਚੇ-ਬੱਚੀਆਂ ਨੂੰ ਗੁਰੂ ਗ੍ਰੰਥ ਸਹਿਬ ਦੇ ਲੜ ਲੱਗਣ ਦਾ ਸੰਦੇਸ਼ ਦਿੱਤਾ । ਇਸ ਮੌਕੇ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸੰਗਤ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਮੀਰੀ-ਪੀਰੀ ਦਾ ਸਿਧਾਂਤ ਸਾਨੂੰ ਸਾਰਿਆ ਨੂੰ ਸਿੱਖ ਧਰਮ ਅਤੇ ਸਿਆਸਤ ਤੇ ਦ੍ਰਿੜਤਾ ਨਾਲ ਪਹਿਰਾ ਦੇਣ ਦੇ ਸੰਦੇਸ਼ ਦਿੰਦਾ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦਾ ਸਰਵਉੱਚ ਅਸਥਾਨ ਹੈ, ਜਿਸ ਨੇ ਵੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਇਆ ਉਸ ਦੀਆਂ ਕੁਲਾਂ ਤੱਕ ਨਾਸ ਹੋਈਆਂ ਹਨ। ਉਨ੍ਹਾਂ ਆਖਿਆ ਕਿ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਸਿੱਖ ਕੌਮ ਲਈ ਸਭ ਤੋਂ ਉੱਚਾ ਹੈ। ਇਸ ਮੌਕੇ ਮੀਰੀ-ਪੀਰੀ ਖਾਲਸਾ ਮਾਰਚ ਨੂੰ ਰਵਾਨਾ ਕਰਨ ਮੌਕੇ ਸੰਗਤ ਵਲੋਂ ਪੂਰੇ ਜਾਹੋ-ਜਲਾਲ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਪਾਲਕੀ ਸਾਹਿਬ ’ਤੇ ਫੁੱਲਾਂ ਦੀ ਵਰਖਾ ਕਰਦੇ ਹੋਏ ਜੈਕਾਰੇ ਲਾਏ ਗਏ। ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਮਾਰਚ ਦੀ ਅਗਲੇ ਪੜਾਅ ਦੀ ਰਵਾਨਗੀ ਮੌਕੇ ਐਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਸਨਮਾਨਿਤ ਕਰਦੇ ਹੋਏ ਜਥੇ.ਪਰਵਿੰਦਰ ਸਿੰਘ ਬੁੱਟਰ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਬਲਦੇਵ ਸਿੰਘ ਕਲਿਆਣ, ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਬਲਵਿੰਦਰ ਸਿੰਘ ਵੇਈਪੁਈ, ਗੁਰਬਚਨ ਸਿੰਘ ਕਰਮੂੰਵਾਲਾ,ਸ ਤਬੀਰ ਸਿੰਘ ਓ.ਐੱਸ.ਡੀ.,ਮੀਤ ਸਕੱਤਰ ਗੁਰਨਾਮ ਸਿੰਘ, ਬਾਬਾ ਦਵਿੰਦਰ ਸਿੰਘ ਸੋਨੂੰ, ਭਗਵੰਤ ਸਿੰਘ ਕਾਹਲਵਾਂ, ਮੈਨੇਜਰ ਸਰਬਦਿਆਲ ਸਿੰਘ, ਸਰਬਜੀਤ ਸਿੰਘ ਢੋਟੀਆ, ਧਰਵਿੰਦਰ ਸਿੰਘ, ਕੁਲਦੀਪ ਸਿੰਘ ਲਹੌਰੀਆ, ਜਥੇਦਾਰ ਪੇ੍ਮ ਸਿੰਘ ਪੰਨੂੰ, ਦੇਸ਼ਵੀਰ ਸਿੰਘ ਪਵਾਰ ਨੂੰ ਸਿਰੋਪਾਓ ਭੇਂਟ ਕੀਤਾ ਗਿਆ। ਇਸ ਮੌਕੇ ਹਾਜ਼ਰ ਸੰਗਤ ਦਾ ਗੁ: ਬਾਉਲੀ ਸਾਹਿਬ ਦੇ ਮੈਨੇਜਰ ਸਰਬਦਿਆਲ ਸਿੰਘ, ਅਡੀਸ਼ਨਲ ਮੈਨੇਜਰ ਨਿਰਮਲ ਸਿੰਘ ਕਾਹਲਵਾਂ , ਸਰਬਜੀਤ ਸਿੰਘ ਮੁੰਡਾਪਿੰਡ, ਗੁਰਪ੍ਰੀਤ ਸਿੰਘ, ਹੈੱਡ ਗ੍ਰੰਥੀ ਭਾਈ ਗੁਰਮੁੱਖ ਸਿੰਘ ਵਲੋਂ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਆਪ੍ਰੇਸ਼ਨ ਪ੍ਰਹਾਰ-4 ਤਹਿਤ ਜ਼ਿਲ੍ਹੇ ਭਰ ਵਿਚ ਕੀਤੀ ਗਈ ਛਾਪੇਮਾਰੀ—ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਲੀਗਲ ਏਡ ਡਿਫੈਂਸ ਕੌਂਸਲ ਦੀ ਨੀਤੀ ਖ਼ਿਲਾਫ਼ ਪੱਟੀ ਦੇ ਵਕੀਲ ਭੁੱਖ ਹੜਤਾਲ ’ਤੇ ਬੈਠੇ
Ad Position 24
No active advertisement