05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਪਿੰਡ ਮਾਣੋਚਾਹਲ ਵਿਖੇ ਕਈ ਪਰਿਵਾਰਾਂ ਨੇ ਕੀਤੀ ਕਾਂਗਰਸ ਪਾਰਟੀ ’ਚ ਸ਼ਮੂਲੀਅਤ

Ad Position 21
No active advertisement
ਅਜੀਤ ਡੈਸਕ 28-07-2026
ਤਰਨ ਤਾਰਨ, 27 ਜੁਲਾਈ (ਹਰਿੰਦਰ ਸਿੰਘ)– ਪਿੰਡ ਮਾਣੋਚਾਹਲ ਵਿਖੇ ਸਾਬਕਾ ਸਰਪੰਚ ਗੁਰਮੀਤ ਸਿੰਘ ਮਾਣੋਚਾਹਲ ਦੇ ਗ੍ਰਹਿ ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਦੀ ਭਰਵੀਂ ਮੀਟਿੰਗ ਹੋਈ। ਇਸ ਮੌਕੇ ਇਲਾਕੇ ਦੇ ਵਿਕਾਸ, ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਕਾਂਗਰਸ ਪਾਰਟੀ ਦੇ ਮੁਹਤਬਰ ਸਾਥੀ ਸਰਪੰਚ ਗੁਰਮੀਤ ਸਿੰਘ, ਪ੍ਰਧਾਨ ਸੁਖਦੇਵ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ, ਮੈਂਬਰ ਸੁਖਵੰਤ ਸਿੰਘ, ਜਸਵਿੰਦਰ ਸਿੰਘ, ਜਰਨੈਲ ਸਿੰਘ, ਮੈਂਬਰ ਹਰਜੀਤ ਸਿੰਘ, ਗੁਰਨਾਮ ਸਿੰਘ, ਲਖਬੀਰ ਸਿੰਘ, ਰਵੀ, ਮੈਂਬਰ ਸਾਹਿਬ ਸਿੰਘ, ਗੁਰਿੰਦਰਪਾਲ ਸਿੰਘ ਅਤੇ ਬਲਕਾਰ ਸਿੰਘ ਦੇ ਯਤਨਾਂ ਸਦਕਾ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਕਈ ਪਰਿਵਾਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ। ਕਾਂਗਰਸ ਪਰਿਵਾਰ ਵਿਚ ਸ਼ਾਮਿਲ ਹੋਏ ਪਰਿਵਾਰਾਂ ਵਿਚ ਡਾ. ਦਿਲਬਾਗ ਸਿੰਘ, ਸਾਹਿਬ ਸਿੰਘ, ਦਿਲਬਾਗ ਸਿੰਘ , ਅੰਗਰੇਜ਼ ਸਿੰਘ, ਯੋਧਾ ਸਿੰਘ, ਰੇਸ਼ਮ ਸਿੰਘ, ਸ. ਸੁਖਦੇਵ ਸਿੰਘ, ਵੀਰ ਸਿੰਘ, ਜਸਵੰਤ ਸਿੰਘ, ਕੁਲਦੀਪ ਸਿੰਘ ਅਤੇ ਲਖਵਿੰਦਰ ਸਿੰਘ ਆਦਿ ਨੂੰ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਨਵੇਂ ਜੁੜੇ ਪਰਿਵਾਰਾਂ ਦਾ ਕਾਂਗਰਸ ਪਰਿਵਾਰ ਵਿਚ ਦਿਲੋਂ ਸਵਾਗਤ ਹੈ। ਉਨ੍ਹਾਂ ਦੇ ਆਉਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ ਅਤੇ ਪਿੰਡ ਮਾਣੋਚਾਹਲ ਵਿਚ ਕਾਂਗਰਸ ਦਾ ਜਨ ਅਧਾਰ ਹੋਰ ਵਧਿਆ ਹੈ। ਸਿੱਕੀ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਸਰਕਾਰ ਪੰਜਾਬ ਵਿਚ ਬਣੇਗੀ।
Ad Position 22
No active advertisement
ਪਿਛਲੀ ਖ਼ਬਰ 100 ਫ਼ੀਸਦੀ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਮੁਕੰਮਲ ਕਰਨ ’ਤੇ ਬੀ.ਐੱਲ.ਓ. ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਆਪ੍ਰੇਸ਼ਨ ਪ੍ਰਹਾਰ-4 ਤਹਿਤ ਜ਼ਿਲ੍ਹੇ ਭਰ ਵਿਚ ਕੀਤੀ ਗਈ ਛਾਪੇਮਾਰੀ—ਐੱਸ.ਐੱਸ.ਪੀ. ਲਾਂਬਾ
Ad Position 24
No active advertisement