05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

100 ਫ਼ੀਸਦੀ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਮੁਕੰਮਲ ਕਰਨ ’ਤੇ ਬੀ.ਐੱਲ.ਓ. ਦਾ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 28-07-2026
ਗੋਇੰਦਵਾਲ ਸਾਹਿਬ, 27 ਜੁਲਾਈ (ਸਕੱਤਰ ਸਿੰਘ ਅਟਵਾਲ)– ਭਾਰਤ ਚੋਣ ਕਮਿਸ਼ਨ ਵਲੋਂ ਚਲਾਈ ਗਈ ਐੱਸ.ਆਈ.ਆਰ. ਮੁਹਿੰਮ ਤਹਿਤ ਹਲਕਾ ਖਡੂਰ ਸਾਹਿਬ ਵਿਚ 100 ਫ਼ੀਸਦੀ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਦਾ ਕੰਮ ਸਫ਼ਲਤਾਪੂਰਵਕ ਮੁਕੰਮਲ ਕਰਨ ‘ਤੇ ਬੀ.ਐੱਲ.ਓ. ਉਂਕਾਰ ਸਿੰਘ ਨੂੰ ਬੀ.ਐੱਸ. ਗਿੱਲ ਟਰੈਕਟਰ ਕੰਪਨੀ ਦੇ ਐੱਮ.ਡੀ ਬੂਟਾ ਸਿੰਘ ਝੰਡੇਰ ਮਹਾਂਪੁਰਖਾਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸੈਕਟਰ ਅਫਸਰ ਅਪਾਰ ਸਿੰਘ ਨੇ ਕਿਹਾ ਕੇ ਉਂਕਾਰ ਸਿੰਘ ਨੇ ਆਪਣੀ ਡਿਊਟੀ ਨੂੰ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਂਦਿਆਂ ਨਿਰਧਾਰਿਤ ਸਮੇਂ ਅੰਦਰ ਡਿਜੀਟਾਈਜ਼ੇਸ਼ਨ ਦਾ ਕੰਮ 100 ਫ਼ੀਸਦੀ ਪੂਰਾ ਕੀਤਾ, ਜੋ ਹੋਰ ਕਰਮਚਾਰੀਆਂ ਲਈ ਵੀ ਪ੍ਰੇਰਣਾਦਾਇਕ ਹੈ। ਉਨ੍ਹਾਂ ਸ਼ਲਾਘਾ ਕਰਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਵਿਚ ਬੀ.ਐੱਲ.ਓਜ਼ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਇਸ ਚੈਅਰਮੈਨ ਮੰਗਲ ਸਿੰਘ ਰੰਧਾਵਾ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦਿਲਬਾਗ ਸਿੰਘ, ਅਰਜਿੰਦਰ ਬਲਕਾਰ ਸਿੰਘ ਬਾਰਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀਬਾ ਸੇਰੋਂ, ਸਰਪੰਚ ਬਿੱਲਾ ਸੇਰੋਂ ਵਲੋਂ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਸਵਾਗਤ ਲਈ ਸੰਗਤਾਂ ਦਾ ਧੰਨਵਾਦ ਅਗਲੀ ਖ਼ਬਰ ਪਿੰਡ ਮਾਣੋਚਾਹਲ ਵਿਖੇ ਕਈ ਪਰਿਵਾਰਾਂ ਨੇ ਕੀਤੀ ਕਾਂਗਰਸ ਪਾਰਟੀ ’ਚ ਸ਼ਮੂਲੀਅਤ
Ad Position 24
No active advertisement