05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਬੀਬਾ ਸੇਰੋਂ, ਸਰਪੰਚ ਬਿੱਲਾ ਸੇਰੋਂ ਵਲੋਂ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਸਵਾਗਤ ਲਈ ਸੰਗਤਾਂ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 28-07-2026
ਤਰਨ ਤਾਰਨ, 27 ਜੁਲਾਈ (ਹਰਿੰਦਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਈ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਸਮੂਹ ਪੜਾਵਾਂ ਦੌਰਾਨ ਵੱਡੀ ਗਿਣਤੀ ਵਿਚ ਪਹੁੰਚ ਕੇ ਨਗਰ ਕੀਰਤਨ ਦਾ ਸਵਾਗਤ ਕਰਨ, ਲੰਗਰਾਂ ਦੀ ਸੇਵਾ ਨਿਭਾਉਣ, ਫੁੱਲਾਂ ਦੀ ਵਰਖਾ ਕਰਨ ਅਤੇ ਗੁਰੂ ਘਰ ਦੀਆਂ ਪਰੰਪਰਾਵਾਂ ਅਨੁਸਾਰ ਨਿਸ਼ਕਾਮ ਸੇਵਾ ਕਰਨ ਵਾਲੀਆਂ ਸਮੂਹ ਸੰਗਤਾਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਦਿਲੋਂ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਲਕਾ ਸ੍ਰੀ ਖਡੂਰ ਸਾਹਿਬ ਦੇ ਹਰ ਪਿੰਡ, ਹਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਨੌਜਵਾਨਾਂ, ਬੀਬੀਆਂ, ਬਜ਼ੁਰਗਾਂ ਅਤੇ ਸਮੂਹ ਸੇਵਾਦਾਰਾਂ ਨੇ ਜਿਸ ਸ਼ਰਧਾ, ਉਤਸ਼ਾਹ ਅਤੇ ਸੇਵਾ ਭਾਵਨਾ ਨਾਲ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਸਵਾਗਤ ਕੀਤਾ, ਉਹ ਸਦਾ ਯਾਦਗਾਰ ਰਹੇਗਾ। ਸੰਗਤਾਂ ਵਲੋਂ ਦਿਖਾਇਆ ਗਿਆ ਇਹ ਪਿਆਰ ਅਤੇ ਸਤਿਕਾਰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਮੀਰੀ-ਪੀਰੀ ਦੇ ਮਹਾਨ ਸਿਧਾਂਤਾਂ ਪ੍ਰਤੀ ਡੂੰਘੀ ਆਸਥਾ ਦਾ ਪ੍ਰਤੀਕ ਹੈ। ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਵਿਸ਼ੇਸ਼ ਤੌਰ ’ਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਸੰਸਥਾਵਾਂ, ਸਮਾਜ ਸੇਵੀ ਸੰਸਥਾਵਾਂ, ਸੇਵਾਦਾਰਾਂ, ਲੰਗਰਾਂ ਦੀ ਸੇਵਾ ਕਰਨ ਵਾਲੀਆਂ ਸੰਗਤਾਂ, ਪ੍ਰਸ਼ਾਸਨ ਅਤੇ ਸਮੂਹ ਮੀਡੀਆ ਭਾਈਚਾਰੇ ਦਾ ਵੀ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਚੋਹਲਾ ਸਾਹਿਬ ਵਿਖੇ ਪਹੁੰਚਣ ’ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ ਅਗਲੀ ਖ਼ਬਰ 100 ਫ਼ੀਸਦੀ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਮੁਕੰਮਲ ਕਰਨ ’ਤੇ ਬੀ.ਐੱਲ.ਓ. ਦਾ ਵਿਸ਼ੇਸ਼ ਸਨਮਾਨ
Ad Position 24
No active advertisement