05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਚੋਹਲਾ ਸਾਹਿਬ ਵਿਖੇ ਪਹੁੰਚਣ ’ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ

Ad Position 21
No active advertisement
ਅਜੀਤ ਡੈਸਕ 28-07-2026
ਚੋਹਲਾ ਸਾਹਿਬ, 27 ਜੁਲਾਈ (ਬਲਵਿੰਦਰ ਸਿੰਘ )– ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਬਖ਼ਸ਼ੇ ਗਏ ਮੀਰੀ-ਪੀਰੀ ਦੇ ਸਿਧਾਂਤ ਨੂੰ ਸਮਰਪਿਤ ਕੱਢੇ ਜਾ ਰਹੇ ਮੀਰੀ-ਪੀਰੀ ਖਾਲਸਾ ਮਾਰਚ ਦਾ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਵਿਖੇ ਪਹੁੰਚਣ ’ਤੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਭਰਪੂਰ ਸਵਾਗਤ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਇਹ ਵਿਸ਼ਾਲ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਜਦੋਂ ਚੋਹਲਾ ਸਾਹਿਬ ਪੁੱਜਿਆ ਤਾਂ ਸੰਗਤਾਂ ਨੇ ਸੜਕਾਂ ਦੇ ਦੋਵੇਂ ਪਾਸੇ ਖੜ੍ਹ ਕੇ ਜੈਕਾਰਿਆਂ ਦੀ ਗੂੰਜ ਵਿਚ ਇਸ ਦਾ ਸਵਾਗਤ ਕੀਤਾ। ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰੇ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਸਵਾਰੀ ਪ੍ਰਤੀ ਸੰਗਤਾਂ ਨੇ ਡੂੰਘੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਨੂੰ ‘ਜੀ ਆਇਆਂ ਨੂੰ’ ਆਖਿਆ ਗਿਆ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਵਿਖੇ ਨਗਰ ਕੀਰਤਨ ਦੇ ਸਵਾਗਤ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਸਨ। ਗੁਰਦੁਆਰਾ ਸਾਹਿਬ ਵਿਖੇ ਪਾਵਨ ਸਵਾਰੀ ਦੇ ਪਹੁੰਚਣ ’ਤੇ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਚਰਨਾਂ ਵਿਚ ਆਪਣੀ ਸ਼ਰਧਾ ਭੇਟ ਕੀਤੀ। ਉਪਰੰਤ ਨਗਰ ਕੀਰਤਨ ਆਪਣੇ ਅਗਲੇ ਪੜਾਅ ਲਈ ਰਵਾਨਾ ਹੋ ਗਿਆ। ਇਸ ਮੌਕੇਗੁਰਦੁਆਰਾ ਪਾਤਸ਼ਾਹੀ ਪੰਜਵੀਂ ਵਿਖੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੀਰੀ-ਪੀਰੀ ਦਾ ਸਿਧਾਂਤ ਸਿੱਖ ਕੌਮ ਦੀ ਵਿਲੱਖਣ ਪਛਾਣ ਹੈ, ਜਿਸ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਬਖ਼ਸ਼ਿਆ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਹਰ ਸਿੱਖ ਨੂੰ ਗੁਰੂ ਸਾਹਿਬਾਨ ਦੇ ਦਰਸਾਏ ਹੋਏ ਮਾਰਗ ’ਤੇ ਚੱਲਦਿਆਂ ਗੁਰਬਾਣੀ ਅਤੇ ਗੁਰਮਤਿ ਨਾਲ ਜੁੜਨਾ ਚਾਹੀਦਾ ਹੈ । ਇਸ ਮੌਕੇ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਨੇ ਵੀ ਸਿੱਖ ਕੌਮ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜਥੇਦਾਰ ਗੁਰਬਚਨ ਸਿੰਘ ਕਰਮੂਵਾਲਾਮੈਂਬਰ ਐੱਸ.ਜੀ.ਪੀ.ਸੀ., ਬਲਵਿੰਦਰ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਨਾਮ ਸਿੰਘ ਮੀਤ ਸਕੱਤਰ, ਜਗਦੀਸ਼ ਸਿੰਘ ਇੰਚਾਰਜ, ਸੰਤ ਬਾਬਾ ਹਾਕਮ ਸਿੰਘ ਸੰਪਰਦਾਇ ਬਾਬਾ ਰਾਮ ਸਿੰਘ ਜੀ ਕਾਰ ਸੇਵਾ ਸਰਹਾਲੀ, ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ, ਜਸਬੀਰ ਸਿੰਘ ਜੱਸ ਕਾਹਲਵਾਂ, ਜਗਜੀਤ ਸਿੰਘ ਜੱਗੀਪ੍ਰਧਾਨ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ, ਇੰਦਰਜੀਤ ਸਿੰਘ ਸਾਬਕਾ ਸਰਪੰਚ ਕਰਮੂਵਾਲਾ, ਜਗਰੂਪ ਸਿੰਘ ਪੱਖੋਪੁਰ, ਮਨਜਿੰਦਰ ਸਿੰਘ ਲਾਟੀ ਪ੍ਰਧਾਨ ਬੀ.ਸੀ. ਵਿੰਗ ਜ਼ਿਲ੍ਹਾ ਤਰਨ ਤਾਰਨ, ਸਿਕੰਦਰ ਸਿੰਘ ਵਰਾਣਾ, ਦਲੇਰ ਸਿੰਘ ਢਿੱਲੋਂ ਕਰਮੂੰਵਾਲਾ ਮੈਂਬਰ ਬਲਾਕ ਸੰਮਤੀ ਭੁਪਿੰਦਰ ਸਿੰਘ ਸਰਹਾਲੀ, ਸੁਖਚੈਨ ਸਿੰਘ ਕਰਮੂੰਵਾਲਾ, ਬਲਕਾਰ ਸਿੰਘ ਹੈਡ ਗ੍ਰੰਥੀ, ਕਥਾਵਾਚਕ ਭਾਈ ਹਰਜੀਤ ਸਿੰਘ, ਸੁਖਚੈਨ ਸਿੰਘ ਕਰਮੂੰਵਾਲਾ, ਰਮਜੀਤ ਸਿੰਘ, ਭੁਪਿੰਦਰ ਸਿੰਘ ਗਾਬੜੀਆ, ਭੁਪਿੰਦਰ ਸਿੰਘ ਰੱਤੋਕੇ ਤੋਂ ਇਲਾਵਾ ਵੱਡੀ ਗਿਣਤੀ ਵਿਚ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਿੱਟੂ ਖਵਾਸਪੁਰ ਵਲੋਂ ਭੈਲ ਢਾਏ ਵਾਲਾ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਨਾਲ ਵਿਚਾਰ ਵਟਾਂਦਰਾ ਅਗਲੀ ਖ਼ਬਰ ਬੀਬਾ ਸੇਰੋਂ, ਸਰਪੰਚ ਬਿੱਲਾ ਸੇਰੋਂ ਵਲੋਂ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਸਵਾਗਤ ਲਈ ਸੰਗਤਾਂ ਦਾ ਧੰਨਵਾਦ
Ad Position 24
No active advertisement