05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸਿਹਤ ਵਿਭਾਗ ਦੀ ਟੀਮ ਨੇ ਪਿੰਡ ਠੱਟਾ ਵਿਖੇ ਖੜ੍ਹੇ ਗੰਦੇ ਪਾਣੀ ’ਤੇ ਸਪਰੇਅ ਕੀਤਾ

Ad Position 21
No active advertisement
ਅਜੀਤ ਡੈਸਕ 28-07-2026
ਝਬਾਲ, 27 ਜੁਲਾਈ (ਸੁਖਦੇਵ ਸਿੰਘ)-ਸਿਵਲ ਸਰਜਨ ਡਾ. ਸੰਦੀਪ ਧਵਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਐਪੀਡੀਮੌਲੋਜਿਸਟ ਡਾ. ਲਾਜਵੀਰ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਿਤਾ ਸੌਂਧੀ ਦੀ ਅਗਵਾਈ ਹੇਠ ਸੀ.ਐੱਚ.ਸੀ. ਕਸੇਲ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚ ਡੇਂਗੂ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਐਸ.ਆਈ. ਗੁਰਿੰਦਰ ਸਿੰਘ, ਜਗਰੂਪ ਸਿੰਘ ਅਤੇ ਤੇਜਿੰਦਰ ਸਿੰਘ ਤੇ ਆਧਾਰਿਤ ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡ ਠੱਟਾ ਵਿਖੇ ਖੜ੍ਹੇ ਪਾਣੀ ਉੱਪਰ ਮੱਛਰ ਤੋਂ ਪੈਂਦਾ ਹੋਣ ਵਾਲੇ ਲਾਰਵੇ ਨੂੰ ਖ਼ਤਮ ਕਰਨ ਲਈ ਸਪਰੇ ਕੀਤੀ ਗਈ । ਇਸ ਮੌਕੇ ਸਿਹਤ ਕਰਮਚਾਰੀਆ ਨੇ ਘਰ-ਘਰ ਜਾ ਕੇ ਲਾਰਵੇ ਦੀ ਚੈਕਿੰਗ ਕੀਤੀ । ਉਨ੍ਹਾਂ ਨੇ ਲੋਕਾਂ ਨੂੰ ਆਪਣੇ ਘਰਾਂ ’ਚ ਪਾਣੀ ਖੜ੍ਹਾ ਨਾ ਹੋਣ ਦੇਣ, ਕੂਲਰਾਂ, ਗਮਲਿਆਂ ਅਤੇ ਫਰਿੱਜਾਂ ਦੀਆਂ ਟਰੇਆਂ ਦੀ ਹਫ਼ਤੇ ’ਚ ਇਕ ਵਾਰ ਸਫਾਈ ਜ਼ਰੂਰ ਕਰਨ ਦੀ ਅਪੀਲ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਪਾਵਰ ਕਾਰਪੋਰੇਸ਼ਨ ’ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਮਾਰੀ ਠੱਗੀ ਅਗਲੀ ਖ਼ਬਰ ਕਰਮਚਾਰੀ ਭਵਿੱਖ ਨਿਧੀ ਸੰਗਠਨ ਵਲੋਂ ਨਿਧੀ ਆਪ ਕੇ ਨਿਕਟ 2.0 ਤਹਿਤ ਪ੍ਰੋਗਰਾਮ ਕਰਵਾਏ
Ad Position 24
No active advertisement