05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਪਾਵਰ ਕਾਰਪੋਰੇਸ਼ਨ ’ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਮਾਰੀ ਠੱਗੀ

Ad Position 21
No active advertisement
ਅਜੀਤ ਡੈਸਕ 28-07-2026
ਪੱਟੀ, 27 ਜੁਲਾਈ (ਖਹਿਰਾ, ਕਾਲੇਕੇ)— ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਸਰਕਾਰੀ ਨੌਕਰੀ ਦਾ ਝਾਂਸਾ ਦੇ ਕੇ ਉਸ ਨਾਲ ਢਾਈ ਲੱਖ ਦੀ ਠੱਗੀ ਮਾਰਨ ਵਾਲੇ ਪਤੀ-ਪਤਨੀ ਖਿਲਾਫ਼ ਧੋਖਾਧੜੀ ਤਹਿਤ ਮਾਮਲਾ ਦਰਜ ਕਰ ਲਿਆ ਹੈ। ਐੱਸ.ਐੱਸ.ਪੀ. ਤਰਨ ਤਾਰਨ ਕੋਲ ਤੀਰਥ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਛੰਨਾ ਸਰਜਾ ਮਿਰਜਾ ਵਲਟੋਹਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਗੁਰਦੇਵ ਸਿੰਘ ਪੁੱਤਰ ਹਰਚਰਨ ਸਿੰਘ ਅਤੇ ਪਰਮਜੀਤ ਕੌਰ ਪਤਨੀ ਗੁਰਦੇਵ ਸਿੰਘ ਵਾਸੀਆਨ ਗਾਰਡਨ ਕਾਲੋਨੀ ਪੱਟੀ ਵਲੋ ਉਸਦੇ ਲੜਕੇ ਨੂੰ ਪਾਵਰ ਕਾਰਪੋਰੇਸ਼ਨ ਵਿਚ ਨੌਕਰੀ ਦਿਵਾਉਣ ਦੇ ਨਾਂਅ ’ਤੇ ਉਸ ਪਾਸੋਂ ਢਾਈ ਲੱਖ ਲਏ ਹਨ ਪਰ ਉਸਦੇ ਲੜਕੇ ਨੂੰ ਸਰਕਾਰੀ ਨੌਕਰੀ ਨਾ ਦਿਵਾ ਕੇ ਉਸ ਨਾਲ ਠੱਗੀ ਮਾਰੀ ਗਈ ਹੈ। ਐੱਸ.ਐੱਸ.ਪੀ. ਵਲੋਂ ਇਸ ਮਾਮਲੇ ਦੀ ਜਾਂਚ ਡੀ.ਐੱਸ.ਪੀ. ਰਵੀਸ਼ੇਰ ਸਿੰਘ ਪਾਸੋਂ ਕਰਵਾਉਣ ਤੋਂ ਬਾਅਦ ਉਕਤ ਪਤੀ-ਪਤਨੀ ਖਿਲਾਫ਼ ਕੇਸ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ। ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਸਰੂਪ ਸਿੰਘ ਨੇ ਦੱਸਿਆ ਕਿ ਉਕਤ ਪਤੀ-ਪਤਨੀ ਖਿਲਾਫ਼ ਧੋਖਾਧੜੀ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਖਿਲਾਫ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਮੋਹਣ ਸਿੰਘ ਤੁੜ ਦੀ ਸਾਲਾਨਾ ਬਰਸੀ 30 ਨੂੰ ਮਨਾਈ ਜਾਵੇਗੀ। ਅਗਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਪਿੰਡ ਠੱਟਾ ਵਿਖੇ ਖੜ੍ਹੇ ਗੰਦੇ ਪਾਣੀ ’ਤੇ ਸਪਰੇਅ ਕੀਤਾ
Ad Position 24
No active advertisement