05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਜਥੇਦਾਰ ਮੋਹਣ ਸਿੰਘ ਤੁੜ ਦੀ ਸਾਲਾਨਾ ਬਰਸੀ 30 ਨੂੰ ਮਨਾਈ ਜਾਵੇਗੀ।

Ad Position 21
No active advertisement
ਅਜੀਤ ਡੈਸਕ 28-07-2026
ਫਤਿਆਬਾਦ, 27 ਜੁਲਾਈ (ਹਰਵਿੰਦਰ ਸਿੰਘ ਧੂੰਦਾ)-ਪਿੰਡ ਤੁੜ ਵਿਖੇ ਜਥੇਦਾਰ ਮੋਹਣ ਸਿੰਘ ਤੁੜ ਦੀ ਸਾਲਾਨਾ ਬਰਸੀ ਜੋ 30 ਜੁਲਾਈ ਨੂੰ ਸ਼ਰਧਾ ਨਾਲ ਮਨਾਈ ਜਾ ਰਹੀ ਹੈ, ਉਸ ਦੇ ਸੰਬੰਧ ਵਿਚ ਤਰਨਾ ਦਲ ਦੇ ਮੌਜੂਦਾ ਜਥੇਦਾਰ ਵਲੋਂ ਜਥੇਦਾਰ ਮੋਹਣ ਸਿੰਘ ਤੁੜ ਦੀ ਯਾਦਗਾਰ ਵਿਖੇ ਨਿਯੁਕਤ ਕੀਤੇ ਗਏ ਬਾਬਾ ਸਰਬਜੀਤ ਸਿੰਘ ਕੱਲਾ, ਜੋ ਕਿ ਨਗਰ ਤੁੜ ਵਿਖੇ ਜਥੇ. ਮੋਹਨ ਸਿੰਘ ਤੁੜ ਦੀ ਯਾਦਗਾਰ ਦੀ ਸੇਵਾ ਨਿਭਾਅ ਰਹੇ ਹਨ, ਵਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ। ਇਸ ਮੌਕੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੂ ਹਰਭਜਨ ਸਿੰਘ ਤੁੜ ਪੋਤਰਾ ਜਥੇ ਮੋਹਣ ਸਿੰਘ ਤੁੜ ਨੇ ਦੱਸਿਆ ਕਿ ਇਸ ਸੰਬੰਧ ਵਿਚ 30 ਜੁਲਾਈ ਨੂੰ ਜਥੇਦਾਰ ਤੁੜ ਦੀ ਯਾਦਗਾਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਦਰਬਾਰ ਵਿਖੇ ਹੋਵੇਗਾ, ਜਿਸ ਵਿਚ ਇਲਾਕੇ ਦੀਆਂ ਸੰਗਤਾਂ ਤੋ ਇਲਾਵਾ ਵੱਖ-ਵੱਖ ਪਿੰਡਾਂ ਦੇ ਪੰਚ ਸਰਪੰਚ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਜਥੇਦਾਰ ਮੋਹਣ ਸਿੰਘ ਤੁੜ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਜ਼ਿਕਰਯੋਗ ਹੈ ਕਿ ਸ਼ਰਧਾਂਜਲੀ ਸਮਾਗਮ ਦੌਰਾਨ ਵਾਰਿਸ ਪੰਜਾਬ ਪਾਰਟੀ ਦੇ ਸੀਨੀਅਰ ਆਗੂ ਵੀ ਸ਼ਮੂਲੀਅਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਸਕੂਲ ’ਚ ਜਾਇਕਾ 2026 ਕੁਕਿੰਗ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਪਾਵਰ ਕਾਰਪੋਰੇਸ਼ਨ ’ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਮਾਰੀ ਠੱਗੀ
Ad Position 24
No active advertisement