05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਪੱਟੀ ਵਿਖੇ ‘ਗ੍ਰੈਜੂਏਸ਼ਨ ਸੈਰੇਮਨੀ’ ਕਰਵਾਈ

Ad Position 21
No active advertisement
ਅਜੀਤ ਡੈਸਕ 28-07-2026
ਪੱਟੀ, 27 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ ਸੈਸ਼ਨ 2025-26 ਦੇ ਯੂ.ਕੇ.ਜੀ. ਕਲਾਸ ਦੇ ਵਿਦਿਆਰਥੀਆਂ ਦੀ ‘ਗ੍ਰੈਜੂਏਸ਼ਨ ਸੈਰੇਮਨੀ’ ਕਰਵਾਈ ਗਈ। ਇਸ ਸਮਾਰੋਹ ਵਿਚ ਸਕੂਲ ਦੇ ਮੈਂਬਰ ਇੰਚਾਰਜ ਗੁਰਬੀਰ ਸਿੰਘ ਢਿੱਲੋਂ, ਤਰਲੋਕ ਸਿੰਘ, ਸਰਬਜੀਤ ਸਿੰਘ ਨੇ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਸਮਾਰੋਹ ਵਿਚ ਯੂ.ਕੇ.ਜੀ. ਕਲਾਸ ਦੇ ਸਾਰੇ ਵਿਦਿਆਰਥੀਆਂ ਨੂੰ ਡਿਗਰੀ ਦੇ ਕੇ ਸਨਮਾਨਿਤ ਕੀਤਾ ਗਿਆ । ਪ੍ਰਿੰਸੀਪਲ ਜਸਬੀਰ ਕੌਰ ਸੈਣੀ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਯੂ.ਕੇ.ਜੀ. ਕਲਾਸ ਵਿਚੋਂ ਪਾਸ ਹੋਣ ਵਾਲੇ ਸਾਰੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਚੰਗੀ ਸਿੱਖਿਆ ਹੀ ਬੱਚੇ ਨੂੰ ਉਸ ਦੀ ਮੰਜ਼ਿਲ ਤੱਕ ਪਹੁੰਚਾ ਸਕਦੀ ਹੈ, ਇਸ ਲਈ ਸਕੂਲ ਚੰਗੀ ਅਤੇ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਹੈ। ਉਨ੍ਹਾਂ ਨੇ ਮਾਪਿਆਂ ਨੂੰ ਵੀ ਕਿਹਾ ਕਿ ਉਹ ਆਪਣੇ ਬੱਚੇ ਨੂੰ ਪੜ੍ਹਾਈ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਵੀ ਸਿਖਾਉਣ, ਤਾਂ ਜੋ ਉਹ ਇੱਕ ਚੰਗੇ ਇਨਸਾਨ ਬਣ ਕੇ ਸਮਾਜ ਦੀ ਸੇਵਾ ਕਰ ਕੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕਰਨ। ਉਨ੍ਹਾ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਪਿੱਛੇ ਸਕੂਲ ਦੇ ਅਧਿਆਪਕਾਂ ਦਾ ਵੀ ਬਹੁਤ ਵੱਡਾ ਹੱਥ ਹੈ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਵਾ ਕੇ ਇਸ ਮੁਕਾਮ ਤੱਕ ਪਹੁੰਚਾਇਆ। ਸਕੂਲ ਦੇ ਮੈਂਬਰ ਇੰਚਾਰਜ ਗੁਰਬੀਰ ਸਿੰਘ ਢਿੱਲੋਂ, ਤਰਲੋਕ ਸਿੰਘ ਅਤੇ ਸਰਬਜੀਤ ਸਿੰਘ ਨੇ ਵੀ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਨਤੀਜ਼ੇ ਦੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਅੱਗੇ ਤੋਂ ਹੋਰ ਮਿਹਨਤ ਕਰਕੇ ਸਕੂਲ ਅਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਨੀਰੂ ਸ਼ਰਮਾ, ਸੁਪਰਵਾਈਜ਼ਰ ਕਰਮਜੀਤ ਕੌਰ, ਮੈਡਮ ਅਨੁਰਾਧਾ ਸ਼ੋਰੀ, ਜਗਜੀਤ ਸਿੰਘ, ਮੈਡਮ ਪਵਨਦੀਪ ਕੌਰ, ਮੈਡਮ ਹਰਪ੍ਰੀਤ ਕੌਰ ਚੀਮਾ, ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਠਾਕੁਰ ਨਰਦੇਵ ਸਿੰਘ ਨੇ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਦਾ ਪਿੰਡ ਕਰਾੜੀ ਵਿਖੇ ਪਹੁੰਚਣ ’ਤੇ ਕੀਤਾ ਨਿੱ... ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸਕੂਲ ’ਚ ਜਾਇਕਾ 2026 ਕੁਕਿੰਗ ਮੁਕਾਬਲਾ ਕਰਵਾਇਆ
Ad Position 24
No active advertisement