ਤਰਨ ਤਾਰਨ, 28 ਜੁਲਾਈ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਜਗ੍ਹਾ ਉਪਰ ਕੀਤੀ ਛਾਪੇਮਾਰੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 49 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਦਵਿੰਦਰ ਸਿੰਘ ਪੁੱਤਰ ਅਰਜਨ ਸਿੰਘ ਅਤੇ ਮਲਕੀਤ ਸਿੰਘ ਪੁੱਤਰ ਗੁਰਪਾਲ ਸਿੰਘ ਵਾਸੀ ਨੌਸ਼ਹਿਰਾ ਢਾਲਾ ਨੂੰ ਕਾਬੂ ਕਰਕੇ ਉਨ੍ਹਾਂ ਪਾਸਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਪੁਲਿਸ ਨੇ ਨਾਕਾਬੰਦੀ ਦੌਰਾਨ ਵਿਸ਼ਾਲਦੀਪ ਸਿੰਘ ਪੁੱਤਰ ਮਹਿੰਦਰਪਾਲ ਸਿੰਘ ਮੁਹੱਲਾ ਟਾਂਕਕਸ਼ਤਰੀ ਤਰਨ ਤਾਰਨ ਅਤੇ ਸੰਦੀਪ ਸਿੰਘ ਪੁੱਤਰ ਪ੍ਰਸ਼ੋਤਮ ਸਿੰਘ ਵਾਸੀ ਕਾਜੀਕੋਟ ਤਰਨ ਤਾਰਨ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 7 ਗ੍ਰਆਮ ਹੈਰੋਇਨ, ਇਕ ਇਲੈਕਟ੍ਰੋਨਿਕ ਕੰਡਾ ਅਤੇ 550 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਵੈਰੰਵਾਲ ਪੁਲਿਸ ਨੇ ਗਸ਼ਤ ਦੌਰਾਨ ਅੰਮ੍ਰਿਤਪਾਲ ਸਿੰਘ ਪੁੱਤਰ ਨਰਿੰਦਰ ਸਿੰਘ, ਕੁਲਦੀਪ ਸਿੰਘ ਪੁੱਤਰ ਚਰਨ ਸਿੰਘ ਵਾਸੀਅਨ ਜਲਾਲਾਬਾਦ ਅਤੇ ਰਾਜਬੀਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਗਗੜੇਵਾਲ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਪੁਲਿਸ ਨੇ ਗਸ਼ਤ ਦੌਰਾਨ ਜਤਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਗੋਇੰਦਵਾਲ ਅਤੇ ਜਗਰੂਪ ਸਿੰਘ ਵਾਸੀ ਜੋਗਾ ਸਿੰਘ ਵਾਸੀ ਹੰਸਾਵਾਲਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 17 ਗ੍ਰਾਮ ਹੈਰੋਇਨ 1650 ਰੁਪਏ ਡਰੱਗੀ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਪੁਲਿਸ ਨੇ ਸ੍ਰੀਮਾਨ ਸਿੰਘ ਪੁੱਤਰ ਗੁਰਦਿਆਲ ਵਾਸੀ ਖਡੂਰ ਸਾਹਿਬ ਅਤੇ ਸਮਸ਼ੇਰ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਕੱਦਗਿੱਲ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 20 ਗ੍ਰਾਮ ਹੈਰੋਇਨ ਅਤੇ 1900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਪੁਲਿਸ ਨੇ ਨਾਕਾਬੰਦੀ ਦੌਰਾਨ ਅਕਾਸ਼ਦੀਪ ਸਿੰਘ ਪੁੱਤਰ ਗੁਰਮੇਲ ਸਿੰਘ, ਜਗਦੀਪ ਸਿੰਘ ਪੁੱਤਰ ਸੁਖਦੇਵ ਸਿੰਘ, ਪ੍ਰਦੀਪ ਸਿੰਘ ਪੁੱਤਰ ਮਨਦੀਪ ਸਿੰਘ, ਦਵਿੰਦਰ ਸਿੰਘ ਪੁੱਤਰ ਸੰਤੋਖ ਸਿੰਘ, ਲਵਦੀਪ ਸਿੰਘ ਪੁੱਤਰ ਭਲਵਾਨ ਸਿੰਘ ਵਾਸੀਅਨ ਵੇਈਪੂਈ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 50 ਗ੍ਰਆਮ ਹੈਰੋਇਨ ਅਤੇ 350 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਪੁਲਿਸ ਨੇ ਲਵਪ੍ਰੀਤ ਸਿੰਘ ਪੁੱਤਰ ਗੁਰਮੁੱਖ ਸਿੰਘ, ਦਿਲਬਾਗ ਸਿੰਘ ਪੁੱਤਰ ਪ੍ਰਮਜੀਤ ਸਿੰਘ, ਗੁਰਸਾਹਿਬ ਸਿੰਘ ਪੁੱਤਰ ਸਰਮੈਲ ਸਿੰਘ ਵਾਸੀਅਨ ਪੱਖੋਪੁਰ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 9 ਗ੍ਰਾਮ ਹੈਰੋਇਨ ਅਤੇ ਇਕ ਇਲੈਕਟ੍ਰੋਨਿਕ ਕੰਡਾ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਹੀਰਾ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪੰਡੋਰੀ ਗੋਲਾ, ਚਰਨਜੀਤ ਸਿੰਘ ਪੁੱਤਰ ਬਲਦੇਵ ਸਿੰਘ, ਜਗਰੂਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀਅਨ ਪੱਖੋਕੇ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਪੁਲਿਸ ਨੇ ਵਿੱਕੀ ਸਿੰਘ ਪੁੱਤਰ ਬਿੱਟੂ ਸਿੰਘ ਵਾਸੀ ਪਿੰਡ ਮਿਆਣਈ, ਸ਼ੇਰਾ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਜੀਓਬਾਲਾ, ਸਰਵਣ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਸਾਹਬਪੁਰ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਗੁਰਬਾਲ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪੰਡੋਰੀ ਗੋਲਾ, ਵਿਕਰਮ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਰਸੂਲਪੁਰ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 11.8 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਵਲਟੋਹਾ ਪੁਲਿਸ ਨੇ ਗੁਰਸੇਵਕ ਸਿੰਘ ਪੁੱਤਰ ਹਰਮੇਸ਼ ਸਿੰਘ ਵਾਸੀ ਵਲਟੋਹਾ ਅਤੇ ਲਵਪ੍ਰੀਤ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਚੀਮਾ ਖੁਰਦ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 434 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਭੁਪਿੰਦਰ ਸਿੰਘ ਪੁੱਤਰ ਸੁਬੇਗ ਸਿੰਘ ਵਾਸੀ ਬੂਆ ਪੱਤੀ ਨੂੰ ਕਾਬੂ ਕਰਕੇ ਉਸ ਪਾਸੋਂ 4.5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਖੇਮਕਰਨ ਪੁਲਿਸ ਨੇ ਹਰਭਾਲ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਰੱਤੋਕੇ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਪੁਲਿਸ ਨੇ ਸੁਖਵੰਤ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਨਾਰਲਾ ਨੂੰ ਕਾਬੂ ਕਰਕੇ ਉਸ ਪਾਸੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਖਾਲ਼ੜਾ ਪੁਲਿਸ ਨੇ ਰਵੀ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਖਾਲੜਾ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਹਰੀਕੇ ਪੁਲਿਸ ਨੇ ਸਰਵਨ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਹਰੀਕੇ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਪੁਲਿਸ ਨੇ ਗਸ਼ਤ ਦੌਰਾਨ ਗੁਰਮੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪੱਟੀ, ਗੁਰਪ੍ਰਤਾਪ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਕੈਰੋਂ, ਚੰਦ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਪੱਟੀ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਵਿਜੇ ਪੁੱਤਰ ਗੁਰਸੇਵਕ ਸਿੰਘ ਵਾਸੀ ਪਿੰਡ ਸਰਹਾਲੀ ਮੰਡ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਪੁਲਿਸ ਨੇ ਮਨਪ੍ਰੀਤ ਸਿੰਘ ਪੁੱਤਰ ਗੁਰਬਿੰਦਰ ਸਿੰਘ ਵਾਸੀ ਭਰਾਈਪੁਰਾ ਸਰਹਾਲੀ, ਸੁਖਰਾਜ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਦਦੇਹਰ ਸਾਹਿਬ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਸਰਹਾਲੀ ਪੁਲਿਸ ਨੇ ਗਸ਼ਤ ਦੌਰਾਨ ਪ੍ਰਮਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਠੱਠੀਆ ਮਹੰਤਾਂ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਪੁਲਿਸ ਨੇ ਗੁਰਬਾਜ ਸਿੰਘ ਪੁੱਤਰ ਮੱਸਾ ਸਿੰਘ ਵਾਸੀ ਸੁਹਾਵਾ ਅਤੇ ਸਾਜਨ ਸਿੰਘ ਪੁੱਤਰ ਅੰਗਰੇਜ ਸਿੰਘ ਵਾਸੀਅਨ ਗਹਿਰੀ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਪੁਲਿਸ ਨੇ ਸੋਨਾ ਸਿੰਘ ਪੁੱਤਰ ਬਹਾਲ ਸਿੰਘ ਵਾਸੀ ਘਰਿਆਲਾ, ਮੁਖਤਾਰ ਸਿੰਘ ਵਾਸੀ ਪੁੱਤਰ ਦਰਬਾਰਾ ਸਿੰਘ ਵਾਸੀ ਕਾਲੇਕੇ ਉਤਾੜ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 18 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਪੁਲਿਸ ਨੇ ਗਸ਼ਤ ਦੌਰਾਨ ਕੁਲਵੰਤ ਸਿੰਘ ਪੁੱਤਰ ਭਾਨ ਸਿੰਘ ਵਾਸੀ ਸਭਰਾ ਦੇ ਘਰ ਛਾਪੇਮਾਰੀ ਦੌਰਾਨ ਉਥੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਵੈਰੋਂਵਾਲ ਪੁਲਿਸ ਨੇ ਸੀਲਾ ਸਿੰਘ ਪੁੱਤਰ ਸੁਖਵਿੰਦਰ ਸਿੰਘ ਅਤੇ ਕਰਨਬੀਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀਅਨ ਗਗੜੇਵਾਲ ਦੇ ਘਰ ਛਾਪੇਮਾਰੀ ਦੌਰਾਨ ਉਥੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਪੁਲਿਸ ਨੇ ਪ੍ਰਦੀਪ ਸਿੰਘ ਪੁੱਤਰ ਮਨਵਿੰਦਰ ਸਿੰਘ ਵਾਸੀ ਵਲਟੋਹਾ ਦੇ ਘਰੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਪੁਲਿਸ ਨੇ ਹੈਪੀ ਪੁੱਤਰ ਰਾਜਬਰਿੰਦਰ ਸਿੰਘ ਵਾਸੀ ਚੰਬਾ ਕਲਾਂ ਦੇ ਘਰ ਛਾਪੇਮਾਰੀ ਦੌਰਾਨ ਉਥੋਂ 9 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।