14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਭਾਜਪਾ ਵਲੋਂ ਸਿਹਤ ਮੰਤਰੀ ਤੇ ਸਿੱਖਿਆ ਮੰਤਰੀ ਦੇ ਤੁਰੰਤ ਅਸਤੀਫ਼ੇ ਦੀ ਮੰਗ

Ad Position 21
No active advertisement
ਅਜੀਤ ਡੈਸਕ 29-07-2026
-ਮਾਮਲਾ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਪੇਪਰ ਲੀਕ-
ਫਤਿਆਬਾਦ 28 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਪੰਜਾਬ ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ਵਿਚ ਕਥਿਤ ਪੇਪਰ ਲੀਕ ਮਾਮਲੇ ’ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚਾ ਜ਼ਿਲ੍ਹਾ ਤਰਨ ਤਾਰਨ ਦੇ ਜ਼ਿਲ੍ਹਾ ਪ੍ਰਧਾਨ ਡਾ. ਅਵਤਾਰ ਸਿੰਘ ਵੇਈਪੂਈਂ ਨੇ ਕਿਹਾ ਕਿ ਇਹ ਤਾਜ਼ਾ ਵਿਵਾਦ ਇਕ ਵਾਰ ਫਿਰ ਆਮ ਆਦਮੀ ਪਾਰਟੀ ਸਰਕਾਰ ਦੀ ਸੂਬੇ ਵਿਚ ਨਿਰਪੱਖ ਅਤੇ ਸੁਰੱਖਿਅਤ ਭਰਤੀ ਪ੍ਰੀਖਿਆਵਾਂ ਕਰਵਾਉਣ ਵਿਚ ਨਾਕਾਮੀ ਨੂੰ ਬੇਨਕਾਬ ਕਰਦਾ ਹੈ। ਡਾ. ਵੇਂਈਪੂਈ ਨੇ ਕਿਹਾ ਕਿ ਹਾਲ ਹੀ ਵਿਚ 454 ਫਾਰਮੇਸੀ ਅਫਸਰ ਆਸਾਮੀਆਂ ਲਈ ਕਰਵਾਈ ਗਈ ਭਰਤੀ ਪ੍ਰੀਖਿਆ ਵਿਚ ਲਗਪਗ 7000 ਉਮੀਦਵਾਰ ਸ਼ਾਮਿਲ ਹੋਏ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਪ੍ਰੀਖਿਆ ਦੀ ਪਵਿੱਤਰਤਾ ਨਾਲ ਸਮਝੌਤਾ ਕੀਤਾ ਗਿਆ, ਕਿਉਂਕਿ ਪ੍ਰੀਖਿਆ ਕੇਂਦਰ ਦੇ ਅੰਦਰੋਂ ਪ੍ਰਸ਼ਨ ਪੱਤਰ ਸਕੈਨ ਕਰਕੇ ਬਾਹਰ ਭੇਜਿਆ ਗਿਆ, ਉੱਥੇ ਉਸ ਦਾ ਹੱਲ ਕੀਤਾ ਗਿਆ ਅਤੇ ਬਾਅਦ ਵਿਚ ਬਲੂਟੂਥ ਆਧਾਰਿਤ ਉਪਕਰਨਾਂ ਰਾਹੀਂ ਉੱਤਰ ਉਮੀਦਵਾਰਾਂ ਤੱਕ ਪਹੁੰਚਾਏ ਗਏ। ਉਨ੍ਹਾਂ ਨੇ ਕਿਹਾ ਕਿ ਇਹ ਕੋਈ ਇਕੱਲੀ ਘਟਨਾ ਨਹੀਂ, ਸਗੋਂ ਪ੍ਰਸ਼ਾਸਨਿਕ ਨਾਕਾਮੀ ਦੇ ਇਕ ਵੱਡੇ ਰੁਝਾਨ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਖੁਦ ਰਜਿਸਟਰਾਰ ਨੇ ਮੰਨਿਆ ਸੀ ਕਿ ਪ੍ਰੀਖਿਆ ਦੌਰਾਨ ਇਲੈਕਟ੍ਰਾਨਿਕ ਉਪਕਰਨਾਂ ਦੀ ਸੰਭਾਵਿਤ ਵਰਤੋਂ ਬਾਰੇ ਅਧਿਕਾਰੀਆਂ ਨੂੰ ਪਹਿਲਾਂ ਹੀ ਖੁਫੀਆ ਜਾਣਕਾਰੀ ਪ੍ਰਾਪਤ ਸੀ। ਇਸ ਦੇ ਬਾਵਜੂਦ ਸਰਕਾਰ ਵਲੋਂ ਲੋੜੀਂਦੇ ਜੈਮਰ ਲਗਾਉਣ ਜਾਂ ਪ੍ਰਭਾਵਸ਼ਾਲੀ ਸੁਰੱਖਿਆ ਪ੍ਰਬੰਧ ਕਰਨ ਵਿਚ ਕਥਿਤ ਤੌਰ ’ਤੇ ਅਸਫਲਤਾ ਰਹੀ, ਜਿਸ ਕਾਰਨ ਸਰਕਾਰ ਦੀ ਤਿਆਰੀ ਅਤੇ ਜਵਾਬਦੇਹੀ ਦੋਵਾਂ ’ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਨੇ ਅੱਗੇ ਦੋਸ਼ ਲਗਾਇਆ ਕਿ ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ਵਿਵਾਦ ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਦੌਰਾਨ ਸਾਹਮਣੇ ਆਇਆ ਛੇਵਾਂ ਵੱਡਾ ਭਰਤੀ ਜਾਂ ਪ੍ਰੀਖਿਆ ਘਪਲਾ ਹੈ। ਸਰਕਾਰ ਵਲੋਂ ਪਾਰਦਰਸ਼ਤਾ ਅਤੇ ਭ੍ਰਿਸ਼ਟਾਚਾਰ ਪ੍ਰਤੀ ‘ਜ਼ੀਰੋ ਟੋਲਰੈਂਸ’ ਦੇ ਦਾਵਿਆਂ ’ਤੇ ਸਵਾਲ ਚੁੱਕਦਿਆਂ ਡਾ. ਵੇਂਈਪੂਈ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ, ਜਿਨ੍ਹਾਂ ਵਿਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵੀ ਸ਼ਾਮਿਲ ਹਨ, ਨੇ ਪਹਿਲਾਂ ਪ੍ਰੀਖਿਆਵਾਂ ਨਾਲ ਜੁੜੇ ਵਿਵਾਦਾਂ ਦੇ ਮਾਮਲਿਆਂ ਵਿਚ ਹੋਰ ਸਰਕਾਰਾਂ ਤੋਂ ਅਸਤੀਫਿਆਂ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਹੁਣ ਨੈਤਿਕ ਜ਼ਿੰਮੇਵਾਰੀ ਦਾ ਉਹੀ ਮਾਪਦੰਡ ਪੰਜਾਬ ਵਿੱਚ ਵੀ ਲਾਗੂ ਹੋਣਾ ਚਾਹੀਦਾ ਹੈ। ਭਰਤੀ ਪ੍ਰੀਖਿਆਵਾਂ ਦੀ ਪਵਿੱਤਰਤਾ ਅਤੇ ਭਰੋਸੇਯੋਗਤਾ ਦੀ ਰੱਖਿਆ ਕਰਨ ਵਿਚ ਸਰਕਾਰ ਦੀਆਂ ਲਗਾਤਾਰ ਨਾਕਾਮੀਆਂ ਲਈ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਭਾਜਪਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਤੁਰੰਤ ਅਸਤੀਫੇ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ 16 ਘੰਟਿਆਂ ਤੋਂ ਬਿਜਲੀ ਸਪਲਾਈ ਠੱਪ ਹੋਣ ਕਾਰਨ ਬਲੈਕ ਆਊਟ ਵਰਗੇ ਹਾਲਾਤ ਬਣੇ ਅਗਲੀ ਖ਼ਬਰ ਪੁਲਿਸ ਟਰੈਫਿਕ ਸੈੱਲ ਪੱਟੀ ਦੇ ਇੰਚਾਰਜ ਥਾਣੇਦਾਰ ਹਰਪ੍ਰੀਤ ਸਿੰਘ ਵਲੋਂ ਵਾਹਨਾਂ ਦੀ ਕੀਤੀ ਚੈਕਿੰਗ
Ad Position 24