14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਪੇਪਰ ਲੀਕ ਮਾਮਲੇ ’ਚ ਸਿਹਤ ਮੰਤਰੀ ਅਤੇ ਸਿੱਖਿਆ ਮੰਤਰੀ ਅਸਤੀਫ਼ਾ ਦੇਣ–ਔਲਖ

Ad Position 21
No active advertisement
ਅਜੀਤ ਡੈਸਕ 29-07-2026
ਗੋਇੰਦਵਾਲ ਸਾਹਿਬ, 28 ਜੁਲਾਈ (ਸਕੱਤਰ ਸਿੰਘ ਅਟਵਾਲ)–ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਤੋਂ ਸੀਨੀਅਰ ਆਗੂ ਅਤੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਆਮ ਆਦਮੀ ਪਾਰਟੀ ਸਰਕਾਰ ਤੇ ਪਾਰਦਰਸਤਾ ਅਤੇ ਇਮਾਨਦਾਰੀ ਦੇ ਝੂਠੇ ਦਾਅਵੇ ਕਰਕੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਅਤੇ ਸਰਕਾਰੀ ਭਰਤੀ ਪ੍ਰੀਖਿਆਵਾਂ ਦੀ ਪਵਿੱਤਰਤਾ ਅਤੇ ਨਿਰਪੱਖਤਾ ਦੀ ਰੱਖਿਆ ਕਰਨ ਵਿਚ ਵਾਰ ਵਾਰ ਨਾਕਾਮ ਰਹਿਣ ਦਾ ਦੋਸ਼ ਲਗਾਇਆ । ਉਨ੍ਹਾਂ ਨੇ ਕਿਹਾ 19 ਜੁਲਾਈ ਨੂੰ ਹੋਈ ਪੰਜਾਬ ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ਜਿਸ ਵਿਚ 454 ਅਸਾਮੀਆ ਲਈ ਲਗਭਗ 7000 ਉਮੀਦਵਾਰ ਸ਼ਾਮਿਲ ਹੋਏ ਸਨ, ਇਸ ਵਿਚ ਹੋਇਆ ਕਥਿਤ ਪੇਪਰ ਲੀਕ ਕੋਈ ਇਕੱਲੀ ਘਟਨਾ ਨਹੀਂ ਸਗੋਂ ਸਰਕਾਰ ਦੀ ਪ੍ਰਣਾਲੀ ਨਕਾਮੀ ਦਾ ਹਿਸਾ ਹੈ। ਉਨ੍ਹਾਂ ਦੋਸ ਲਗਾਇਆ ਕਿ ਪ੍ਰੀਖਿਆ ਕੇਦਰ ਦੇ ਅੰਦਰ ਹੀ ਪ੍ਰਸ਼ਨ ਪੱਤਰ ਨੂੰ ਸਕੈਨ ਕਰਕੇ ਬਾਹਰ ਭੇਜਿਆ ਗਿਆ, ਉਥੇ ਉਸ ਨੂੰ ਹੱਲ ਕੀਤਾ ਗਿਆ ਅਤੇ ਬਲੂਟੂਥ ਡਿਵਾਈਸਾਂ ਰਾਹੀਂ ਉਤਰ ਮੁੜ ਉਮੀਦਵਾਰਾਂ ਤੱਕ ਪਹੁੰਚਾਏ ਗਏ, ਜਿਸ ਨਾਲ ਪ੍ਰੀਖਿਆ ਸੁਰੱਖਿਆ ਪ੍ਰਬੰਧਾਂ ਵਿਚ ਗੰਭੀਰ ਖਾਮੀਆਂ ਸਾਹਮਣੇ ਆਈਆਂ ਹਨ, ਇਸ ਕਰਕੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਅਤੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਸ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਨਹੀਂ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਸੜਕਾਂ ਤੇ ਆ ਕੇ ਸੰਘਰਸ਼ ਕਰਨਗੇ ।
Ad Position 22
No active advertisement
ਪਿਛਲੀ ਖ਼ਬਰ ਆਬਕਾਰੀ ਵਿਭਾਗ ਦੀ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ ਡਿਫਾਲਟਰ ਲਾਇਸੰਸੀ ਨੂੰ ਗ੍ਰਿਫ਼ਤਾਰ ਕੀਤਾ ਅਗਲੀ ਖ਼ਬਰ ਕਮਿਊਨਿਟੀ ਹੈਲਥ ਸੈਂਟਰ ਝਬਾਲ ਵਿਖੇ ਵਿਸ਼ਵ ਹੈਪਾਟਾਈਟਸ ਦਿਵਸ ਮਨਾਇਆ
Ad Position 24