ਝਬਾਲ, 28 ਜੁਲਾਈ (ਸੁਖਦੇਵ ਸਿੰਘ)-ਕਮਿਊਨਿਟੀ ਹੈਲਥ ਸੈਂਟਰ ਕਸੇਲ ਅਧੀਨ ਚੱਲ ਰਹੇ ਹੈਲਥ ਐਂਡ ਵੈਲਨੈੱਸ ਸੈਂਟਰ ਨੌਸ਼ਹਿਰਾ ਢਾਲਾ ਵਿਖੇ ਤਾਇਨਾਤ ਕਮਿਊਨਿਟੀ ਹੈਲਥ ਅਫ਼ਸਰ ਜਗਪ੍ਰੀਤ ਕੌਰ ਦੇ ਤਬਾਦਲੇ ਮੌਕੇ ਸਮੂਹ ਸਟਾਫ ਵਲੋਂ ਨਿੱਘੀ ਵਿਦਾਇਗੀ ਪਾਰਟੀ ਕੀਤੀ ਗਈ । ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਅਮਿਤਾ ਸੋਂਧੀ ਨੇ ਸੀ.ਐਚ.ਓ. ਜਗਪ੍ਰੀਤ ਕੌਰ ਵਲੋਂ ਇਮਾਨਦਾਰੀ ਨਾਲ ਨਿਭਾਈਆਂ ਬੇਦਾਗ ਸੇਵਾਵਾਂ ਦੀ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਤੇ ਮਰੀਜ਼ਾਂ ਦੀ ਬਿਹਤਰ ਦੇਖਭਾਲ ਲਈ ਦਿੱਤੀਆਂ ਸੇਵਾਵਾਂ ਹਮੇਸ਼ਾਂ ਯਾਦ ਰੱਖੀਆਂ ਜਾਣਗੀਆਂ । ਇਸ ਮੌਕੇ ਸਟਾਫ਼ ਵਲੋਂ ਜਗਪ੍ਰੀਤ ਕੌਰ ਨੂੰ ਯਾਦਗਾਰੀ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ ਗਿਆ, ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸੀ.ਐਚ.ਓ. ਜਗਪ੍ਰੀਤ ਕੌਰ ਨੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਿਤਾ ਸੌਂਧੀ ਸਮੇਤ ਸਟਾਫ਼ ਵਲੋਂ ਦਿੱਤੇ ਗਏ ਮਾਨ ਸਨਮਾਨ ਲਈ ਧੰਨਵਾਦ ਕੀਤਾ। ਇਸ ਮੌਕੇ ਡਾ. ਅਮਨਦੀਪ ਸਿੰਘ, ਡਾ. ਸ਼ਰਨਜੀਤ ਸਿੰਘ, ਪਵਨਪ੍ਰੀਤ ਕੌਰ, ਰਜਨਦੀਪ ਕੌਰ, ਨਵਦੀਪ ਕੌਰ, ਨਵਨੀਤ ਕੌਰ, ਰਮਿੰਦਰ ਕੌਰ, ਕਰਮਜੀਤ ਕੌਰ, ਕੁਲਬੀਰ ਕੌਰ, ਪਰਮਜੀਤ ਕੌਰ ਅਤੇ ਸਟਾਫ਼ ਹਾਜ਼ਰ ਸਨ।