03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਖਡੂਰ ਸਾਹਿਬ ਦੇ ਅਕਾਲੀ ਦਲ (ਬ) ਦੇ ਵਰਕਰਾਂ ਵਲੋਂ ਬਿੱਲਾ ਸੇਰੋਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 30-07-2026
ਖਡੂਰ ਸਾਹਿਬ, 29 ਜੁਲਾਈ (ਰਸ਼ਪਾਲ ਸਿੰਘ ਕੁਲਾਰ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਖਡੂਰ ਸਾਹਿਬ ਤੋਂ ਕਮਾਂਡ ਕਰ ਰਹੇ ਅਵਤਾਰ ਸਿੰਘ ਬਿੱਲਾ ਸੇਰੋਂ ਦਾ ਖਡੂਰ ਸਾਹਿਬ ਦੇ ਅਕਾਲੀ ਵਰਕਰਾਂ ਸੁਖਜਿੰਦਰ ਸਿੰਘ ਲਾਡੀ ਪ੍ਰਧਾਨ ਸਾਬਕਾ ਸੰਮਤੀ ਮੈਂਬਰ ਖਡੂਰ ਸਾਹਿਬ, ਨਰਿੰਦਰ ਸਿੰਘ ਸਾਬਕਾ ਸਰਪੰਚ, ਕਸ਼ਮੀਰ ਸਿੰਘ ਖਹਿਰਾ ਟਰਾਂਸਪੋਟਰ, ਸਰੂਪ ਸਿੰਘ ਸਾਬਕਾ ਸਰਪੰਚ, ਡਾਕਟਰ ਭੁਪਿੰਦਰ ਸਿੰਘ ਸਾਬਕਾ ਪੰਚ, ਭਾਗ ਸਿੰਘ ਪਹਿਲਵਾਨ, ਹਰਦੀਪ ਸਿੰਘ ਚੌਧਰੀ ਆਦਿ ਨੇ ਖਡੂਰ ਸਾਹਿਬ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਬਿੱਲਾ ਨੂੰ ਲੋਈ ਤੇ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਕਿਹਾ ਕਿ ਖਡੂਰ ਸਾਹਿਬ ਦੇ ਵਰਕਰਾਂ ਵਲੋਂ ਮਿਲੇ ਮਾਣ ਸਨਮਾਨ ਦਾ ਮੈਂ ਸਦਾ ਰਿਣੀ ਰਹਾਂਗਾ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ 27 ਵਿਚ ਸਰਕਾਰ ਬਣਾਉਣ ਦਾ ਸੱਦਾ ਦਿੱਤਾ। ਇਸ ਮੌਕੇ ਸੁਖਜਿੰਦਰ ਸਿੰਘ ਲਾਡੀ ਪ੍ਰਧਾਨ ਨੇ ਬਿੱਲਾ ਸੇਰੋਂ ਨੂੰ ਵਿਸ਼ਵਾਸ ਦਵਾਇਆ ਕਿ ਖਡੂਰ ਸਾਹਿਬ ਦੇ ਸਮੂਹ ਅਕਾਲੀ ਵਰਕਰ ਬੀਬਾ ਰਮਨਦੀਪ ਕੌਰ ਸੇਰੋਂ ਹਲਕਾ ਇੰਚਾਰਜ ਖਡੂਰ ਸਾਹਿਬ ਦੀ ਜਿੱਤ ਯਕੀਨੀ ਬਣਾਉਣਗੇ।
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਪੱਟੀ ਤੋਂ ਸਾਮਾਨ ਚੋਰੀ ਅਗਲੀ ਖ਼ਬਰ ਭਿੰਦਾ ਫਤਿਆਬਾਦ ਵਲੋਂ ਪ੍ਰਧਾਨ ਧਾਮੀ ਨੂੰ ਸਿਰੋਪਾਓ ਪਾ ਕੇ ਕੀਤਾ ਸਨਮਾਨਿਤ
Ad Position 24
No active advertisement