03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਜ਼ਮੀਨੀ ਵਿਵਾਦ ਨੂੰ ਲੈ ਕੇ ਪਿਓ-ਪੁੱਤ ਨਾਲ ਕੀਤੀ ਕੁੱਟਮਾਰ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 30-07-2026
ਗੋਇੰਦਵਾਲ, 29 ਜੁਲਾਈ (ਸਕੱਤਰ ਸਿੰਘ ਅਟਵਾਲ)– ਥਾਣਾ ਗੋਇੰਦਵਾਲ ਪੁਲਿਸ ਨੇ ਜ਼ਮੀਨੀ ਵਿਵਾਦ ਨੂੰ ਲੈ ਕੇ ਪਿਓ-ਪੁੱਤ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ 5 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਥਾਣਾ ਗੋਇੰਦਵਾਲ ਵਿਖੇ ਨੱਥਾ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਕੱਲ੍ਹਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੀ ਪਿੰਡ ਕੱਲਾ ਵਿਖੇ ਕਰੀਬ 10 ਮਰਲੇ ਜਗ੍ਹਾ ਜੋ ਕਿ ਲਾਲ ਲਕੀਰ ਦੇ ਅੰਦਰ ਹੈ। ਉਸ ਜਗ੍ਹਾ ’ਤੇ ਉਸ ਦਾ ਕਬਜ਼ਾ ਹੈ ਅਤੇ ਇਸ ਜਗ੍ਹਾ ’ਚੋਂ ਉਸਦਾ ਛੋਟਾ ਭਰਾ ਆਪਣਾ ਹਿੱਸਾ ਬਣਦਾ ਕਹਿ ਕੇ ਧੱਕੇ ਨਾਲ ਜਗਾ ’ਤੇ ਆਪਣਾ ਕਬਜ਼ਾ ਕਰਨਾ ਚਾਹੁੰਦਾ ਸੀ ਅਤੇ ਉਸਦੀ ਭੈਣ ਦੀ ਆਪਣਾ ਹੱਕ ਜਿਤਾਉਦੀ ਹੈ । 15 ਅਪ੍ਰੈਲ ਨੂੰ ਪੂਰਨ ਸਿੰਘ ਪੁੱਤਰ ਅਜੈਬ ਸਿੰਘ, ਜਸ਼ਨਦੀਪ ਸਿੰਘ ਪੁੱਤਰ ਪੂਰਨ ਸਿੰਘ ਵਾਸੀਅਨ ਕੱਲ੍ਹਾ, ਗੁਰਪ੍ਰੀਤ ਸਿੰਘ ਪੁੱਤਰ ਨਿੰਦਰ ਸਿੰਘ ਵਾਸੀ ਬੱਚੜੇ, ਦੀਪ ਪੁੱਤਰ ਜਸਵਿੰਦਰ ਸਿੰਘ, ਗੁੱਡੀ ਪਤਨੀ ਜਸਵਿੰਦਰ ਸਿੰਘ ਵਾਸੀਅਨ ਕੋਟ ਖਾਲਸਾ ਅੰਮ੍ਰਿਤਸਰ ਨੇ ਇਕ ਸਲਾਹ ਹੋ ਕੇ ਉਸ ਦੇ ਘਰ ਅੰਦਰ ਦਾਖਲ ਹੋ ਕੇ ਉਸ ਦੀ ਅਤੇ ਉਸਦੇ ਲੜਕੇ ਦੀ ਕੁੱਟਮਾਰ ਕੀਤੀ। ਜਾਂਚ ਅਧਿਕਾਰੀ ਏ.ਐੱਸ.ਆਈ. ਪ੍ਰਗਟ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖਿਲਾਫ਼ ਚਲਾਇਆ ਆਪਰੇਸ਼ਨ ਪ੍ਰਹਾਰ-4 ਤੀਸਰੇ ਦਿਨ ਵੀ ਜਾਰੀ ਅਗਲੀ ਖ਼ਬਰ ਘਰ ਅੱਗੇ ਗੱਡੀ ਲਗਾਉਣ ਤੋਂ ਰੋਕਣ ’ਤੇ ਪਰਿਵਾਰ ਨਾਲ ਕੀਤੀ ਕੁੱਟਮਾਰ
Ad Position 24
No active advertisement