05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਅੱਜ ਦੇ ਪੰਜਾਬ ਬੰਦ ਦੀ ਆਰ.ਐੱਮ.ਪੀ.ਆਈ. ਵਲੋਂ ਹਮਾਇਤ

Ad Position 21
No active advertisement
ਅਜੀਤ ਡੈਸਕ 30-07-2026
ਪੱਟੀ, 29 ਜੁਲਾਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਨਗਰ ਕੌਂਸਲ ਪੱਟੀ ਦੇ ਸਫਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਨੂੰ ਅੱਜ ਰਿਵੋਲਿਊਸ਼ਨਰੀ ਮਾਰਕਸਵਾਦੀ ਪਾਰਟੀ ਆਫ ਇੰਡੀਆ (ਆਰ.ਐੱਮ.ਪੀ.ਆਈ.) ਪਾਰਟੀ ਦੇ ਫੈਸਲੇ ਅਨੁਸਾਰ ਕਾ. ਹਰਭਜਨ ਸਿੰਘ ਧਰਨੇ ਵਿਚ ਪੁੱਜੇ ਅਤੇ ਸਫਾਈ ਸੇਵਕਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕਰਦਿਆਂ 30 ਦੇ ਪੰਜਾਬ ਬੰਦ ਦੀ ਹਮਾਇਤ ਕੀਤੀ । ਇਸ ਮੌਕੇ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਬਲਵੰਤ ਰਾਏ ਨੇ ਕਿਹਾ ਕਿ ਸਰਕਾਰ ਵਲੋਂ ਅਜੇ ਤੱਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀ ਤਰ੍ਹਾਂ ਨਹੀਂ ਮੰਨਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਧਰਨਾ ਵੀ ਲਗਾਤਾਰ ਚੱਲੇਗਾ। ਧਰਨੇ ਨੂੰ ਸੰਬੋਧਨ ਕਰਦਿਆਂ ਕਾਮਰੇਡ ਹਰਭਜਨ ਸਿੰਘ ਨੇ ਕਿਹਾ ਕਿ ਸਫਾਈ ਸੇਵਕ ਸਮਾਜ ਦੀ ਸੇਵਾ ਕਰਦੇ ਹੋਏ ਹਰ ਰੋਜ਼ ਲੋਕਾਂ ਦੇ ਘਰਾਂ ਅਤੇ ਸ਼ਹਿਰ ਦੀ ਗੰਦਗੀ ਨੂੰ ਸਾਫ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਸਮਰਥਨ ਕਰਨਾ ਹਰ ਸ਼ਹਿਰੀ ਦਾ ਫਰਜ਼ ਬਣਦਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਫਾਈ ਸੇਵਕਾਂ ਦੇ ਸੰਘਰਸ਼ ਵਿੱਚ ਉਨ੍ਹਾਂ ਦਾ ਸਹਿਯੋਗ ਕਰਨ। ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਸਫ਼ਾਈ ਸੇਵਕਾਂ ਉੱਪਰ ਕਿਸੇ ਵੀ ਤਰ੍ਹਾਂ ਦਾ ਤਸੱਦਦ ਕਰਨ ਦੀ ਬਜਾਏ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਪ੍ਰਵਾਨ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਹਲਕਾ ਖਡੂਰ ਸਾਹਿਬ ਦੇ ਪਿੰਡ ਜਾਮਾਰਾਏ ਵਿਖੇ ਹਰਪ੍ਰੀਤ ਕੋਟ ਵਲੋਂ ਮੀਟਿੰਗ ਅਗਲੀ ਖ਼ਬਰ ਸਤਲੁਜ ਸਕੂਲ ਠੱਕਰਪੁਰਾ ਪੱਟੀ ਵਿਚ ਤੀਆਂ ਦਾ ਤਿਉਹਾਰ ਮਨਾਇਆ
Ad Position 24
No active advertisement