02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 31-07-2026
ਤਰਨ ਤਾਰਨ, 30 ਜੁਲਾਈ (ਇਕਬਾਲ ਸਿੰਘ ਸੋਢੀ)– ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੀਟਿੰਗ ਕੀਤੀ ਗਈ। ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਆਗੂਆਂ ਨੇ ਕਿਹਾ ਕਿ ਅੱਜ ਲੋੜ ਹੈ। ਉਨ੍ਹਾਂ ਦੇ ਦੱਸੇ ਰਾਹ ’ਤੇ ਚੱਲ ਕੇ ਅੱਜ ਦੇ ਜੁਲਮ ਦੀਆਂ ਜੜ੍ਹਾਂ ਪੁੱਟੀਆਂ ਜਾਣ। ਮੀਟਿੰਗ ਵਿਚ ਕਿਸਾਨਾਂ, ਮਜ਼ਦੂਰਾਂ ਦੇ ਸਾਂਝੇ ਮਸਲਿਆਂ ’ਤੇ ਮਤੇ ਪਾਸ ਕੀਤੇ ਗਏ। ਇਹ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਨੋਚਾਹਲ ਅਤੇ ਸਕੱਤਰ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਹੋਈ। ਜਿਸ ਵਿਚ ਸੂਬਾ ਕੋਰ ਕਮੇਟੀ ਮੈਬਰ ਸਤਨਾਮ ਸਿੰਘ ਪੰਨੂ ਉਚੇਚੇ ਤੌਰ ’ਤੇ ਪੁਹੰਚੇ। ਉਨ੍ਹਾਂ ਸੰਬੋਧਨ ਕਰਦਿਆ ਦੱਸਿਆ ਕਿ ਪਾਸ ਕੀਤੀਆਂ ਮੁੱਖ ਮੰਗਾਂ ਜਿਨ੍ਹਾਂ ਵਿਚ ਪੰਜਾਬ ਸਰਕਾਰ ਵਲੋਂ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਨੂੰ ਤੁਰੰਤ ਰੱਦ ਕੀਤਾ ਜਾਵੇ। ਇਹ ਨੀਤੀ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦੀ ਸਾਜ਼ਿਸ਼ ਹੈ, ਅਸੀਂ ਇਕ ਇੰਚ ਜ਼ਮੀਨ ਵੀ ਨਹੀਂ ਦੇਵਾਂਗੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਜੁਲਮ ਭਰੀਆਂ ਨੀਤੀਆਂ ਬੰਦ ਨਾ ਕੀਤੀਆਂ ਤਾਂ ਸ਼ਹੀਦ ਉਧਮ ਸਿੰਘ ਜੀ ਦੇ ਨਕਸ਼ੇ-ਕਦਮਾਂ ’ਤੇ ਚੱਲਦਿਆਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਜਿਲ਼ਾ ਆਗੂ ਉਪਜੀਤ ਕੌਰ ਝਬਾਲ,ਦਵਿੰਦਰ ਕੋਰ ਪਿੱਦੀ, ਰਣਜੀਤ ਕੌਰ ਕੱਲਾ, ਦਿਆਲ ਸਿੰਘ ਮੀਆਂਵਿੰਡ, ਹਰਬਿੰਦਰਜੀਤ ਸਿੰਘ ਕੰਗ, ਰੇਸ਼ਮ ਸਿੰਘ ਘੁਰਕਵਿੰਡ, ਜਰਨੈਲ ਸਿੰਘ ਨੂਰਦੀ, ਬਲਵਿੰਦਰ ਸਿੰਘ ਚੋਹਲਾ ਸਾਹਿਬ, ਫ਼ਤਹਿ ਸਿੰਘ ਪਿੱਦੀ ਤੇ ਜੋਨ ਪ੍ਰਧਾਨ ਜੁਗਰਾਜ ਸਿੰਘ ਸਭਰਾ, ਕੁਲਵੰਤ ਸਿੰਘ ਢੋਟੀਆਂ, ਨਿਰੰਜਣ ਸਿੰਘ ਬਰਗਾੜੀ, ਦਲਬੀਰ ਸਿੰਘ ਭੂਰਾ, ਕੰਵਲਜੀਤ ਸਿੰਘ ਦੀਨੇਵਾਲ, ਸੁਖਚੈਨ ਸਿੰਘ ਅਲੋਵਾਲ, ਦਿਲਬਾਗ ਸਿੰਘ ਪਹੁੰਵਿਡ, ਕੁਲਵਿੰਦਰ ਸਿੰਘ, ਜਗਜੀਤ ਸਿੰਘ, ਮਨਜਿੰਦਰ ਸਿੰਘ ਗੌਹਲਵਡ, ਜਨਬੀਰ ਸਿੰਘ ਸ਼ਹੀਦ, ਨਰਿੰਦਰ ਸਿੰਘ ਪੱਖੋਂਪੁਰਾ, ਹਰਦੇਵ ਸਿੰਘ, ਪਰਮਜੀਤ ਸਿੰਘ, ਸੁੱਖਵਿੰਦਰ ਸਿੰਘ ਦੁਗਲਵਾਲਾ, ਸਲਵਿੰਦਰ ਸਿੰਘ, ਸਰਵਣ ਸਿੰਘ ਵਾਲੀਪੁਰ ਆਦਿ ਵੱਡੀ ਗਿਣਤੀ ਕਿਸਾਨ ਮਜ਼ਦੂਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਡੇਢ ਲੱਖ ਬੂਟੇ ਲਗਾਉਣ ਦਾ ਟੀਚਾ ਪੂਰਾ ਕਰਨ ਲਈ ਸੇਵਾ ਲਗਾਤਾਰ ਜਾਰੀ ਅਗਲੀ ਖ਼ਬਰ ਆਪ੍ਰੇਸ਼ਨ ਪ੍ਰਹਾਰ-4 ਤਹਿਤ ਤਰਨ ਤਾਰਨ ਪੁਲਿਸ ਵਲੋਂ ਜ਼ਿਲ੍ਹੇ ਭਰ ’ਚ ਛਾਪੇਮਾਰੀ
Ad Position 24
No active advertisement