02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਅੰਕ ਕਾਨੂੰਨਗੋ ਨੇ ਕਸਬਾ ਖਾਲੜਾ’ ਚ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

Ad Position 21
No active advertisement
ਅਜੀਤ ਡੈਸਕ 31-07-2026
ਖਾਲੜਾ, 30 ਜੁਲਾਈ (ਜੱਜਪਾਲ ਸਿੰਘ ਜੱਜ)–ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਅੰਕ ਕਾਨੂੰਨਗੋ ਵਿਸ਼ੇਸ਼ ਤੌਰ ’ਤੇ ਸਰਹੱਦੀ ਕਸਬਾ ਖਾਲੜਾ ਵਿਖੇ ਪਹੁੰਚੇ ਅਤੇ ਉਹਨਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਐੱਸ.ਡੀ.ਐੱਮ. ਜਗਦੀਪ ਸਿੰਘ, ਤਹਿਸੀਲਦਾਰ ਸੁਰਿੰਦਰ ਕੁਮਾਰ, ਬਲਾਕ ਸਿੱਖਿਆ ਅਫਸਰ ਜਸਵਿੰਦਰ ਸਿੰਘ, ਬਲਾਕ ਵਿਕਾਸ ਅਫਸਰ ਨਿਸ਼ਾਨ ਸਿੰਘ ਆਦਿ ਅਧਿਕਾਰੀ ਸ਼ਾਮਿਲ ਸਨ। ਵੱਖ-ਵੱਖ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਮੌਕੇ ਉਹਨਾਂ ਮੌਕੇ ’ਤੇ ਸੰਬੰਧਿਤ ਅਧਿਕਾਰੀਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਬਣਾਉਣ ਦਾ ਤਾਂ ਹੀ ਫਾਇਦਾ ਹੈ। ਜੇਕਰ ਲੋਕ ਜਿਹੜੀਆਂ ਸਹੂਲਤਾਂ ਤੋਂ ਵਾਂਝੇ ਹਨ, ਉਹਨਾਂ ਬਾਰੇ ਉਹਨਾਂ ਨੂੰ ਸ਼ਿਕਾਇਤਾਂ ਕਰਨ ਤਾਂ ਜੋ ਉਹ ਇਹਨਾਂ ਦਾ ਹੱਲ ਕਰ ਸਕਣ। ਉਨ੍ਹਾਂ ਕਿਹਾ ਕਿ ਖਾਲੜਾ ਸਰਹੱਦੀ ਏਰੀਆ ਹੋਣ ਕਾਰਨ ਨਾ ਤਾਂ ਇੱਥੇ ਲੋਕਾਂ ਨੂੰ ਬੁਢਾਪਾ ਪੈਨਸ਼ਨਾਂ ਮਿਲ ਰਹੀਆਂ ਹਨ, ਅੰਗਹੀਣਾ ਕੋਲ ਟਰਾਈਸਾਈਕਲ ਨਹੀਂ ਹਨ, ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕਮਰੇ ਬਣਾ ਕੇ ਦਿੱਤੇ ਨਹੀਂ ਜਾ ਰਹੇ ਅਤੇ ਅਯੂਸ਼ਮਾਨ ਕਾਰਡ ਨਾ ਹੋਣ ਕਾਰਨ ਲੋਕ ਡਾਕਟਰੀ ਇਲਾਜ ਤੋਂ ਵਾਂਝੇ ਹਨ। ਉਨ੍ਹਾਂ ਕਿਹਾ ਸਭ ਤੋਂ ਵੱਡੀ ਤਰਾਸਦੀ ਇਸ ਗੱਲ ਦੀ ਹੈ ਕਿ ਇਸ ਇਲਾਕੇ ਦੇ ਸਰਕਾਰੀ ਅਧਿਕਾਰੀ ਵੀ ਹੋਸ਼ ਵਿੱਚ ਨਹੀਂ ਹਨ। ਉਨ੍ਹਾਂ ਕਿਹਾ ਕਿ ਉਨਾਂ ਨੇ ਸਾਰੇ ਲੋਕਾਂ ਵਲੋਂ ਦੱਸੀਆਂ ਮੁਸ਼ਕਿਲਾਂ ਨੋਟ ਕਰ ਲਈਆਂ ਹਨ ਅਤੇ ਇਹਨਾਂ ਦਾ ਜਲਦੀ ਹੱਲ ਕੀਤਾ ਜਾਵੇਗਾ। ਇਸ ਮੌਕੇ ਸਰਪੰਚ ਗੁਰਜੀਤ ਸਿੰਘ ਖਾਲੜਾ ਮੰਡੀ, ਸੁਖਦੇਵ ਸਿੰਘ ਸੋਨੀ ਖਾਲੜਾ ਪਿੰਡ, ਕੋਆਰਡੀਨੇਟਰ ਐਡਵੋਕੇਟ ਯਾਦਵਿੰਦਰ ਸਿੰਘ ਮਾਨੋਚਾਹਲ, ਗੋਪਾਲ ਸਿੰਘ ਖਾਲੜਾ, ਸੁਖਦੇਵ ਸਿੰਘ ਖਾਲੜਾ, ਗੁਰਪ੍ਰੀਤ ਕਲਸੀਆਂ, ਅਮਰਜੀਤ ਸਿੰਘ ਮਹਾਰਾਜਕੇ ਕਲਸੀਆਂ, ਸਤਵੰਤ ਸੰਧੂ ਕਲਸੀਆਂ, ਮੰਗਲ ਸਿੰਘ ਦੋਧੀ ਕਲਸੀਆਂ, ਬੂਟਾ ਖਾਲੜਾ, ਗਗਨ ਫੌਜੀ ਖਾਲੜਾ, ਅਮਨ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਜੰਡ ਪੀਰ ਦਾ ਮੇਲਾ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਜ਼ਮੀਨੀ ਵਿਵਾਦ ਨੂੰ ਲੈ ਕੇ ਵਿਅਕਤੀ ਨਾਲ ਕੀਤੀ ਕੁੱਟਮਾਰ, 4 ਖ਼ਿਲਾਫ਼ ਮਾਮਲਾ ਦਰਜ
Ad Position 24
No active advertisement