02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਤਰਕਸ਼ੀਲ ਸੁਸਾਇਟੀ ਪੰਜਾਬ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 31-07-2026
ਤਰਨ ਤਾਰਨ, 30 ਜੁਲਾਈ (ਇਕਬਾਲ ਸਿੰਘ ਸੋਢੀ)-ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਆਮ ਜਨਤਾ ਦੀ ਲੁੱਟ-ਖਸੁੱਟ ਕਰਨ ਵਾਲੇ ਪਖੰਡੀਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕਰਨ ਦੇ ਲਈ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਤਰਕਸ਼ੀਲ ਸੁਸਾਇਟੀ ਵਲੋਂ ਪਾਖੰਡੀ ਬਾਬਿਆਂ, ਸਾਧਾਂ, ਤਾਂਤਰਿਕਾਂ ਜੋਤਸ਼ੀਆਂ, ਪੁੱਛਾਂ ਦੇਣ ਵਾਲਿਆਂ ਦੀਆਂ ਗੈਰ ਕਾਨੂੰਨੀ ਕਾਰਵਾਈਆਂ ਅਤੇ ਗੁੰਮਰਾਹਕੁੰਨ ਪ੍ਰਚਾਰ ਕਰਨ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਆਮ ਨਾਗਰਿਕਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਸੰਵਿਧਾਨ ਦੀ ਧਾਰਾ 51 ਐਚ. ਤਹਿਤ ਵਿਗਿਆਨਕ ਸੋਚ ਅਤੇ ਇਨਸਾਨੀਅਤ ਦੀ ਭਾਵਨਾ ਦਾ ਪ੍ਰਚਾਰ ਤੇ ਪ੍ਰਸਾਰ ਕਰਨ ਅਤੇ ਡਰੱਗਸ ਤੇ ਮੈਜਿਕ ਰੈਮਡੀਜ ਤੇ ਇਤਰਾਜਯੋਗ ਇਸ਼ਿਤਹਾਰਬਾਜੀ ਨਿਯਮ 1954 ਨੂੰ ਲਾਗੂ ਕਰਨ ਦੇ ਲਈ ਵਧੀਕ ਡਿਪਟੀ ਕਮਿਸ਼ਨਰ ਡਾ. ਅਦਿੱਤਿਆ ਸ਼ਰਮਾ ਤਰਕਸ਼ੀਲ ਸੁਸਾਇਟੀ ਤਰਨ ਤਾਰਨ ਵਲੋਂ ਮੰਗ ਪੱਤਰ ਦੇਣ ਸਮੇਂ ਇਕਾਈ ਤਰਨ ਤਾਰਨ ਦੇ ਜਥੇਬੰਦਕ ਮੁਖੀ ਮਾਸਟਰ ਤਸਵੀਰ ਸਿੰਘ, ਜ਼ੋਨ ਆਗੂ ਰਜਵੰਤ ਸਿੰਘ ਬਾਗੜੀਆਂ, ਮਾ. ਤਰਸੇਮ ਸਿੰਘ ਲਾਲੂ ਘੁੰਮਣ, ਮਾ. ਕੁਲਵੰਤ ਸਿੰਘ, ਨਰਿੰਦਰ ਸ਼ੇਖਚੱਕ, ਡਾ. ਸੁਖਦੇਵ ਸਿੰਘ ਲੋਹਕਾ, ਜੋਗਿੰਦਰ ਸਿੰਘ ਫੌਜੀ, ਮਾਸਟਰ ਸ਼ਿੰਗਾਰਾ ਸਿੰਘ, ਮਾ. ਨਛੱਤਰ ਸਿੰਘ ਆਦਿ ਸ਼ਾਮਿਲ ਸਨ। ਤਰਕਸ਼ੀਲਾਂ ਨੇ ਦੱਸਿਆ ਕਿ ਤਰਕਸ਼ੀਲ ਸੋਸਾਇਟੀ ਪੰਜਾਬ ਵਲੋਂ ਇਕ ਪਿਛਲੇ 42 ਸਾਲਾਂ ਤੋਂ ਸਮਾਜ ਵਿਚ ਵਿਗਿਆਨਿਕ ਚੇਤਨਾ ਵਿਕਸਿਤ ਕਰਨ ਅਤੇ ਅੰਧ ਵਿਸ਼ਵਾਸ, ਵਹਿਮਾਂ-ਭਰਮਾਂ, ਅਖੌਤੀ ਚਮਤਕਾਰਾਂ, ਨਸ਼ਿਆਂ, ਭਰੂਣ ਹੱਤਿਆ, ਦਾਜ ਪ੍ਰਥਾ ਸ਼ੋਰ ਪ੍ਰਦੂਸ਼ਣ,ਵਾਤਾਵਰਨ ਅਤੇ ਗੈਰ ਸੱਭਿਆਚਾਰ ਪ੍ਰਦੂਸ਼ਣ ਜਾਤ-ਪਾਤ ਦਾ ਵਿਤਕਰਾ, ਫਿਰਕਾਪ੍ਰਸਤੀ ਅਤੇ ਰੂੜੀਵਾਦੀ ਰਸਮਾਂ ਆਦਿ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖਤਮ ਦੇ ਲਈ ਯਤਨਸ਼ੀਲ ਹੈ, ਪਰ ਪਖੰਡੀ ਸਾਧਾਂ ਸੰਤਾਂ , ਜੋਤਸ਼ੀਆਂ, ਤਾਂਤਰਿਕਾਂ ਵਲੋਂ ਭੋਲੇ ਭਾਲੇ ਲੋਕਾਂ ਨੂੰ ਧਾਰਮਿਕ ਆਸਥਾ ਦੀ ਆਰ ਹੇਠ ਅੰਧ ਵਿਸ਼ਵਾਸ ਤੇ ਵਹਿਮਾਂ-ਭਰਮਾਂ ਵਿਚ ਫਸਾ ਕੇ ਸ਼ਰੇਆਮ ਆਰਥਿਕ, ਸਰੀਰਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ, ਜੋ ਡਰੱਗਜ ਤੇ ਮੈਜਿਕ ਰੈਮਡੀਜ਼ ਤੇ ਇਤਰਾਜਯੋਗ ਇਸ਼ਤਿਹਾਰਬਾਜੀ ਨਿਯਮ 1954 ਦੀ ਅਤੇ ਕੇਬਲ ਟੈਲੀਵਿਜ਼ਨ ਨੈਟਵਰਕ ਰੂਲਜ 1994 ਦੀ ਸਿੱਧੀ ਉਲੰਘਣਾ ਹੈ ਤੇ ਇਹ ਸਜ਼ਾ ਯੋਗ ਅਪਰਾਧ ਵੀ ਹੈ। ਤਰਕਸ਼ੀਲ ਸੁਸਾਇਟੀ ਮੰਗ ਕਰਦੀ ਹੈ ਕਿ ਮਹਾਰਾਸ਼ਟਰ, ਛੱਤੀਸਗੜ੍ਹ, ਕਰਨਾਟਕਾ ਆਦਿ ਸੂਬਿਆਂ ਦੀ ਤਰਜ ’ਤੇ ਪੰਜਾਬ ਵਿਚ ਵੀ ਅੰਧ ਵਿਸ਼ਵਾਸ਼ ਰੋਕੂ ਕਾਨੂੰਨ ਬਣਾਇਆ ਜਾਵੇ ਅਤੇ ਆਮ ਜਨਤਾ ਨੂੰ ਇਨ੍ਹਾਂ ਪਖੰਡੀਆਂ ਦੀ ਲੁੱਟ ਤੋਂ ਬਚਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਆਗੂ ਗੁਰਮੇਜ ਸਿੰਘ ਗੋਹਲਵੜ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਬਾਬਾ ਜੰਡ ਪੀਰ ਦਾ ਮੇਲਾ ਧੂਮਧਾਮ ਨਾਲ ਮਨਾਇਆ
Ad Position 24
No active advertisement