ਪੱਟੀ, 30 ਜੁਲਾਈ (ਕਾਲੇਕੇ, ਖਹਿਰਾ)— ਥਾਣਾ ਸਦਰ ਪੱਟੀ ਦੀ ਪੁਲਿਸ ਨੇ ਇਕ ਵਿਅਕਤੀ ਵਲੋਂ ਵਿਆਹ ਦਾ ਝਾਂਸਾ ਦੇ ਕੇ ਇਕ ਲੜਕੀ ਨੂੰ ਭਜਾਉਣ ਦੇ ਦੋਸ਼ ਹੇਠ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਪੱਟੀ ਵਿਖੇ ਇਲਾਕੇ ਦੇ ਇਕ ਪਿੰਡ ਦੇ ਰਹਿਣ ਵਾਲੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ ਜਿਸ ਦੀ ਉਮਰ 15 ਸਾਲ ਹੈ ਅਤੇ ਉਹ ਨਾਬਾਲਗ ਹੈ, ਨੂੰ ਵਿਆਹ ਦਾ ਝਾਂਸਾ ਦੇ ਕੇ ਗੁਰਪ੍ਰੀਤ ਸਿੰਘ ਉਰਫ ਗੋਰਾ ਪੁੱਤਰ ਅੰਗਰੇਜ ਸਿੰਘ ਵਾਸੀ ਤਲਵੰਡੀ ਮੋਹਰ ਸਿੰਘ ਭਜਾ ਲੈ ਗਿਆ ਹੈ। ਜਿਸ ਦੀ ਕਾਫੀ ਭਾਲ ਕੀਤੀ ਲੇਕਿਨ ਲੜਕੀ ਦਾ ਕੋਈ ਪਤਾ ਨਹੀਂ ਚੱਲਿਆ। ਜਾਂਚ ਅਧਿਕਾਰੀ ਏ.ਐੱਸ. ਆਈ. ਹਰਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।