02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਜ਼ਮੀਨ ਠੇਕੇ ’ਤੇ ਲੈਣ ਤੋਂ ਰੋਕਣ ’ਤੇ ਮਾਰੀਆਂ ਸੱਟਾਂ

Ad Position 21
No active advertisement
ਅਜੀਤ ਡੈਸਕ 31-07-2026
ਝਬਾਲ, 30 ਜੁਲਾਈ (ਸੁਖਦੇਵ ਸਿੰਘ)— ਥਾਣਾ ਝਬਾਲ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਕੁੱਟਮਾਰ ਕਰਦੇ ਉਸ ਨੂੰ ਗੰਭੀਰ ਸੱਟਾਂ ਮਾਰਨ ’ਤੇ ਚਾਰ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਝਬਾਲ ਵਿਖੇ ਲਖਵਿੰਦਰ ਸਿੰਘ ਪੁੱਤਰ ਅੱਛਰ ਸਿੰਘ ਵਾਸੀ ਪੰਡੋਰੀ ਰਮਾਣ ਨੇ ਸ਼ਿਕਾਇਤ ਦਰਜ ਕਰਵਾਈ ਕਿ 25 ਜੁਲਾਈ ਨੂੰ ਉਹ ਖਾਦ ਵਾਲਾ ਤੋੜਾ ਲੈ ਕੇ ਆਪਣੇ ਘਰ ਤੋਂ ਖੇਤਾਂ ਵੱਲ ਚਲਾ ਗਿਆ ਅਤੇ ਉਹ ਆਪਣਾ ਪੋਰਾ ਤੋੜੇ ਨਾਲ ਬੰਦ ਕਰਨ ਲੱਗਾ ਤਾਂ ਉਸ ਸਮੇਂ ਮਾਨ ਸਿੰਘ ਪੁੱਤਰ ਸ਼ਿੰਗਾਰÇ ਸੰਘ, ਗੁਰਵਿੰਦਰ ਸਿੰਘ ਪੁੱਤਰ ਭੁਪਿੰਦਰ ਸਿੰਘ, ਕੁਲਜੀਤ ਸਿੰਘ ਪੁੱਤਰ ਭੁਪਿੰਦਰ ਸਿੰਘ, ਭੁਪਿੰਦਰ ਸਿੰਘ ਪੁੱਤਰ ਮਾਨ ਸਿੰਘ ਵਾਸੀ ਪੰਡੋਰੀ ਤਖਤ ਮੱਲ ਨੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸ ਨੂੰ ਗੰਭੀਰ ਸੱਟਾਂ ਮਾਰ ਕੇ ਮੌਕੇ ਤੋਂ ਫ਼ਰਾਰ ਹੋ ਗਏ। ਉਸ ਦੇ ਲੜਕੇ ਯਾਦਵਿੰਦਰ ਸਿੰਘ ਨੇ ਉਸ ਨੂੰ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਇਲਾਜ ਲਈ ਦਾਖਲ ਕਰਵਾਇਆ। ਵਜ੍ਹਾ ਰੰਜਿਸ਼ ਇਹ ਸੀ ਕਿ 3 ਸਾਲ ਤੋਂ ਰਸਾਲ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪੰਡੋਰੀ ਰਮਾਣਾ ਤੋਂ ਉਸਨੇ ਠੇਕੇ ਤੇ ਜ਼ਮੀਨ ਲੈ ਕੇ ਝੋਨਾ ਲਗਾਇਆ ਸੀ ਅਤੇ ਉਕਤ ਵਿਅਕਤੀ ਉਸ ਨੂੰ ਜ਼ਮੀਨ ਠੇਕੇ ’ਤੇ ਲੈਣ ਤੋਂ ਰੋਕਦੇ ਸਨ। ਜਾਂਚ ਅਧਿਕਾਰੀ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ - ਸਤਨਾਮ ਸਿੰਘ ਬੰਟੀ ਅਗਲੀ ਖ਼ਬਰ ਕੜੇ ਨਾਲ ਹਮਲਾ ਕਰਕੇ ਵਿਅਕਤੀ ਨੂੰ ਕੀਤਾ ਜ਼ਖ਼ਮੀ
Ad Position 24
No active advertisement