01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੀ ਜ਼ਿਲ੍ਹਾ ਪੱਧਰੀ ਮੀਟਿੰਗ

Ad Position 21
No active advertisement
ਅਜੀਤ ਡੈਸਕ 01-08-2026
ਤਰਨ ਤਾਰਨ, 31 ਜੁਲਾਈ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਤਰਨ ਤਾਰਨ ਦੇ ਕ੍ਰਿਸਟਲ ਪੈਲੇਸ ਵਿਖੇ ਜ਼ਿਲ੍ਹਾ ਪੱਧਰੀ ਮਹਿਲਾ ਵਿੰਗ ਦੀ ਇਕ ਵਿਸ਼ਾਲ ਮੀਟਿੰਗ ਕਰਵਾਈ ਗਈ। ਇਸ ਮੌਕੇ ਮੋਗਾ ਤੋਂ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਮੀਟਿੰਗ ਵਿਚ ਜ਼ਿਲ੍ਹੇ ਭਰ ਤੋਂ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰ, ਕੌਂਸਲਰਾਂ, ਚੇਅਰਮੈਨ ਅਤੇ ਵੱਡੀ ਗਿਣਤੀ ਵਿਚ ਮਹਿਲਾ ਵਰਕਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਦੌਰਾਨ ਮਹਿਲਾ ਵਿੰਗ ਦੀਆਂ ਵੱਖ-ਵੱਖ ਆਗੂਆਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਮਹਿਲਾਵਾਂ ਦੀ ਭਾਗੀਦਾਰੀ ਵਧਾਉਣ ਅਤੇ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਆਪਣੇ ਸੁਝਾਅ ਪੇਸ਼ ਕੀਤੇ। ਆਪਣੇ ਸੰਬੋਧਨ ਦੌਰਾਨ ਡਾ. ਅਮਨਦੀਪ ਕੌਰ ਅਰੋੜਾ ਨੇ ਮਹਿਲਾ ਵਰਕਰਾਂ ਨੂੰ ਸੰਗਠਨ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਕਈ ਇਤਿਹਾਸਕ ਫ਼ੈਸਲੇ ਲਏ ਹਨ। ਉਨ੍ਹਾਂ ਮਹਿਲਾ ਵਿੰਗ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀਆਂ ਲੋਕ-ਹਿੱਤ ਯੋਜਨਾਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਮਿਹਨਤ ਅਤੇ ਏਕਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿਚ ਹਲਕਾ ਸੰਗਠਨ ਇੰਚਾਰਜ ਰੁਪਿੰਦਰ ਕੌਰ ਸੰਧੂ ਨੇ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਵਲੋਂ ਮੁੱਖ ਮਹਿਮਾਨ ਡਾ. ਅਮਨਦੀਪ ਕੌਰ ਅਰੋੜਾ, ਸਮੂਹ ਆਗੂਆਂ, ਕੌਂਸਲਰਾਂ, ਚੇਅਰਮੈਨ ਤੇ ਜ਼ਿਲ੍ਹੇ ਭਰ ਤੋਂ ਪਹੁੰਚੇ ਮਹਿਲਾ ਵਿੰਗ ਦੇ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਰੁਪਿੰਦਰ ਕੌਰ ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਮਹਿਲਾਵਾਂ ਨੂੰ ਸਿਰਫ਼ ਨੁਮਾਇੰਦਗੀ ਹੀ ਨਹੀਂ, ਸਗੋਂ ਫ਼ੈਸਲੇ ਲੈਣ ਵਿਚ ਵੀ ਅਹਿਮ ਭੂਮਿਕਾ ਦਿੱਤੀ ਜਾ ਰਹੀ ਹੈ। ਸਾਡਾ ਮਹਿਲਾ ਵਿੰਗ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ ਤੇ ਅਸੀਂ ਹਰ ਮਹਿਲਾ ਤੱਕ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਾਂਗੇ। ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਤਰਨ ਤਾਰਨ ਵਿਚ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਵਰਕਰ ਮਿਲ ਕੇ ਕੰਮ ਕਰੇਗਾ। ਇਸ ਉਪਰੰਤ ਰੁਪਿੰਦਰ ਕੌਰ ਸੰਧੂ ਨੇ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਵਲੋਂ ਮੁੱਖ ਮਹਿਮਾਨ ਡਾ. ਅਮਨਦੀਪ ਕੌਰ ਅਰੋੜਾ ਦਾ ਸਨਮਾਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 13 ਵਿਅਕਤੀ ਗ੍ਰਿਫ਼ਤਾਰ - ਐੱਸ. ਐੱਸ. ਪੀ. ਲਾਂਬਾ ਅਗਲੀ ਖ਼ਬਰ ਮਹਿਲਾ ਅਕਾਲੀ ਦਲ ਦੀ ਪੰਜਾਬ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਦਾ ਲਮੀਨੀ ਪਹੁੰਚਣ ’ਤੇ ਨਿੱਘਾ ਸਵਾਗਤ
Ad Position 24
No active advertisement