ਤਰਨ ਤਾਰਨ, 31 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 13 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਐੱਸ. ਆਈ. ਮਨਪ੍ਰੀਤ ਕੌਰ ਨੇ ਗਸ਼ਤ ਦੌਰਾਨ ਜਗਜੀਤ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਪਿੰਡ ਛੀਨਾ ਬਿੱਧੀ ਚੰਦ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ. ਐੱਸ. ਆਈ. ਮਨਜਿੰਦਰ ਸਿੰਘ ਨੇ ਦਾਣਾ ਮੰਡੀ ਤਰਨ ਤਾਰਨ ਤੋਂ ਰਣਜੋਧ ਸਿੰਘ ਪੁੱਤਰ ਮਨਜਿੰਦਰ ਸਿੰਘ ਵਾਸੀ ਅਲਾਦੀਨਪੁਰ ਅਤੇ ਸੁਖਬੀਰ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਵੱਸਣ ਸਿੰਘ ਵਾਸੀ ਗਲੀ ਗੁਰੂ ਕਾ ਖੂਹ ਤਰਨ ਤਾਰਨ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 11 ਗ੍ਰਾਮ ਹੈਰੋਇਨ, 1900 ਰੁਪਏ ਦੀ ਡਰੱਗ ਮਨੀ ਅਤੇ ਇਲੈਕਟ੍ਰੋਨਿਕ ਕੰਡਾ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਖਡੂਰ ਸਾਹਿਬ ਤੋਂ ਗੁਰਜੰਟ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਵੇਈਪੂਈ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ. ਐੱਸ. ਆਈ. ਰਣਜੀਤ ਸਿੰਘ ਨੇ ਪੁੱਲ ਸੂਆ ਚੋਹਲਾ ਸਾਹਿਬ ਖੁਰਦ ਤੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਲਾਭ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਚੋਹਲਾ ਸਾਹਿਬ ਨੂੰ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ. ਐੱਸ. ਆਈ. ਵਰਿਆਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਟੀ-ਪੁਆਇੰਟ ਬਾਬਾ ਝਾੜੂ ਸਾਹਿਬ ਤੋਂ ਹਰਪ੍ਰਈਤ ਸਿੰਘ ਪੁੱਤਰ ਨਿੰਦਰ ਸਿੰਘ ਵਾਸੀ ਅਮਰਕੋਟ, ਗੁਰਇੰਦਰ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਵਲਟੋਹਾ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 15 ਗ੍ਰਾਮ ਹੈਰੋਇਨ ਅਤੇ 890 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਐੱਚ. ਸੀ. ਨਿਰਮਲਜੀਤ ਸਿੰਘ ਨੇ ਦਾਣਾ ਮੰਡੀ ਸਰਹਾਲੀ ਤੋਂ ਗੁਰਪ੍ਰੀਤ ਸਿੰਘ ਪੁੱਤਰ ਸੁੱਚਾ ਸਿੰਘ ਤੇ ਸੁਰਜੀਤ ਸਿੰਘ ਪੁੱਤਰ ਗੱਜਣ ਸਿੰਘ ਵਾਸੀਅਨ ਸਰਹਾਲੀ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਐੱਸ. ਆਈ. ਗੁਰਪ੍ਰੀਤ ਸਿੰਘ ਨੇ ਪੈਟਰੋਲ ਪੰਪ ਪੱਟੀ ਦੇ ਨਜ਼ਦੀਕ ਤੋਂ ਹਰਦੀਪ ਸਿੰਘ ਪੁੱਤਰ ਹਰਜਿੰਦਰ ਸਿੰਘ ਅਤੇ ਬੱਬਲੂ ਪੁੱਤਰ ਬਿੱਲਾ ਵਾਸੀਅਨ ਪੱਟੀ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਹਰੀਕੇ ਐੱਸ. ਐੱਚ. ਓ. ਬਲਜੀਤ ਸਿੰਘ ਨੇ ਨਾਕਾਬੰਦੀ ਦੌਰਾਨ ਕੰਵਲਜੀਤ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਕਿੜੀਆ ਅਤੇ ਨਿਸ਼ਾਲ ਸਿੰਘ ਪੁੱਤਰ ਮਹਿਲ ਸਿੰਘ ਵਾਸੀ ਮੱਖੂ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 7 ਗ੍ਰਾਮ ਹੈਰੋਇਨ ਅਤੇ 300 ਰੁਪਏ ਕਰੰਸੀ ਬਰਾਮਦ ਕੀਤੀ ਹੈ। ਐੱਸ.ਐੱਸ.ਪੀ. ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲੇ ਦਰਜ ਕਰਕੇ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।