02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸੁਨਾਮ ਰੈਲੀ ਲਈ ਜਾ ਰਹੇ ਕੰਪਿਊਟਰ ਅਧਿਆਪਕਾਂ ਨੂੰ ਹਰੀਕੇ ਪੱਤਣ ਵਿਖੇ ਪੁਲਿਸ ਵਲੋਂ ਰੋਕਣ ਦਾ ਤਿੱਖਾ ਵਿਰੋਧ

Ad Position 21
No active advertisement
ਅਜੀਤ ਡੈਸਕ 01-08-2026
ਹਰੀਕੇ ਪੱਤਣ, 31 ਜੁਲਾਈ (ਸੰਜੀਵ ਕੁੰਦਰਾ)-ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਸੁਨਾਮ ਵਿਖੇ ਉਲੀਕੀ ਗਈ ਸੂਬਾ ਪੱਧਰੀ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਅੰਮ੍ਰਿਤਸਰ ਤੋਂ ਰਵਾਨਾ ਹੋਏ ਕੰਪਿਊਟਰ ਅਧਿਆਪਕਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਹਰੀਕੇ ਪੱਤਣ ਵਿਖੇ ਰੋਕ ਕੇ ਨਜ਼ਰਬੰਦ ਕਰ ਦਿੱਤਾ ਗਿਆ। ਇਹ ਅਧਿਆਪਕ ਜ਼ਿਲ੍ਹਾ ਪ੍ਰਧਾਨ ਗਗਨਪ੍ਰੀਤ ਸਿੰਘ ਸੰਧੂ ਦੀ ਅਗਵਾਈ ਹੇਠ ਰਵਾਨਾ ਹੋਏ ਸਨ, ਜਿਸ ’ਚ ਪਰਮਜੀਤ ਸਿੰਘ ਸੰਧੂ, ਗੁਰਇਕਬਾਲ ਸਿੰਘ, ਹਰਪਾਲ ਸਿੰਘ, ਮਨਦੀਪ ਸਿੰਘ ਢਿੱਲੋਂ, ਪਰਮਿੰਦਰ ਸਿੰਘ, ਪੂਨੀਤ ਜੋਸ਼ੀ, ਮਨਦੀਪ ਸਿੰਘ ਸੰਧੂ, ਹਰਜੋਤ ਸਿੰਘ ਅਤੇ ਵੱਡੀ ਗਿਣਤੀ ਵਿਚ ਕੰਪਿਊਟਰ ਅਧਿਆਪਕ ਆਗੂ ਸ਼ਾਮਿਲ ਸਨ। ਸ਼ਾਂਤਮਈ ਢੰਗ ਨਾਲ ਜਾ ਰਹੇ ਅਧਿਆਪਕਾਂ ਨਾਲ ਪੁਲਿਸ ਵਲੋਂ ਕੀਤੀ ਗਈ ਇਸ ਧੱਕੇਸ਼ਾਹੀ ਨਾਲ ਸਮੁੱਚੇ ਅਧਿਆਪਕ ਭਾਈਚਾਰੇ ਵਿਚ ਭਾਰੀ ਰੋਸ ਦੀ ਲਹਿਰ ਫੈਲ ਗਈ ਹੈ। ਆਗੂ ਸੂਰਜਦੀਪ ਸਿੰਘ ਢਿੱਲੋਂ ਨੇ ਸਰਕਾਰ ਦੇ ਇਸ ਅੜ੍ਹੀਅਲ ਰਵੱਈਏ ਦੀ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਪਿਊਟਰ ਅਧਿਆਪਕ ਪਿਛਲੇ ਲੰਮੇ ਸਮੇਂ ਤੋਂ ਵਿਭਾਗੀ ਮਰਜਿੰਗ, ਛੇਵੇਂ ਪੇ-ਕਮਿਸ਼ਨ ਦੇ ਲਾਭ ਅਤੇ ਹੋਰ ਬਕਾਇਆ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਪਰ ਸਰਕਾਰ ਮੰਗਾਂ ਦਾ ਹੱਲ ਕੱਢਣ ਦੀ ਬਜਾਏ ਅਧਿਆਪਕਾਂ ਦੀ ਆਵਾਜ਼ ਨੂੰ ਦਬਾਉਣ ਲਈ ਅਜਿਹੇ ਅੜਿੱਕੇ ਡਾਹ ਰਹੀ ਹੈ। ਅਧਿਆਪਕ ਆਗੂਆਂ ਨੇ ਸਪੱਸ਼ਟ ਕੀਤਾ ਕਿ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ ਤੇ ਪ੍ਰਸ਼ਾਸਨਿਕ ਧੱਕੇਸ਼ਾਹੀ ਨਾਲ ਅਧਿਆਪਕਾਂ ਦੇ ਬੁਲੰਦ ਹੌਸਲਿਆਂ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਮੰਗ ਕੀਤੀ ਕਿ ਨਜ਼ਰਬੰਦ ਕਰਕੇ ਕੰਪਿਊਟਰ ਅਧਿਆਪਕਾਂ ਦੇ ਵਿਰੋਧ ਨੂੰ ਦੱਬਣ ਦੀ ਬਜਾਇ ਉਨ੍ਹਾਂ ਦੀਆਂ ਮੰਗਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕੀਤਾ ਜਾਵੇ। ਅੰਮ੍ਰਿਤਸਰ ਦੇ ਗਿ੍ਫ਼ਤਾਰ ਕੀਤੇ ਬਾਕੀ ਕੰਪਿਊਟਰ ਅਧਿਆਪਕ ਜਨਰਲ ਸਕੱਤਰ ਮਜੀਠਾ ਬਲਾਕ ਰਾਮ ਸਿੰਘ ਧਾਲੀਵਾਲ, ਵਿਸ਼ਾਲ ਲੋਪੋਕੇ, ਪ੍ਰਦੀਪ ਲੋਪੋਕੇ, ਹਰਜਿੰਦਰ ਸਿੰਘ, ਇੰਦਰਜੀਤ ਸਿੰਘ ਮੁਰਾਦਪੁਰਾ, ਸੁਖਦੀਪ ਸਿੰਘ, ਗੌਰਵ ਘਣੂਪੁਰ, ਭੁਪਿੰਦਰ ਸਿੰਘ ਦੇ ਨਾਂਅ ਵਰਣਨਯੋਗ ਹਨ।
Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਿਅਕਤੀ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਕਰਿਆਨੇ ਦੀ ਦੁਕਾਨ ਤੋਂ 2300 ਨਸ਼ੀਲੀਆਂ ਗੋਲੀਆਂ ਬਰਾਮਦ
Ad Position 24
No active advertisement