02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਅਣਪਛਾਤੇ ਵਿਅਕਤੀ ਮੋਟਰਸਾਈਕਲ ਚੋਰੀ

Ad Position 21
No active advertisement
ਅਜੀਤ ਡੈਸਕ 01-08-2026
ਗੋਇੰਦਵਾਲ, 31 ਜੁਲਾਈ (ਸਕੱਤਰ ਸਿੰਘ ਅਟਵਾਲ)-ਥਾਣਾ ਗੋਇੰਦਵਾਲ ਦੀ ਪੁਲਿਸ ਨੇ ਇਕ ਵਿਅਕਤੀ ਦਾ ਅਣਪਛਾਤੇ ਵਿਅਕਤੀ ਵਲੋਂ ਮੋਟਰਸਾਈਕਲ ਚੋਰੀ ਕਰਨ ’ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਗੋਇੰਦਵਾਲ ਵਿਖੇ ਬਲਵਿੰਦਰ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਜਾਮਾਰਾਏ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਹੈ ਤੇ ਉਹ ਆਪਣੇ ਮੋਟਰਸਾਈਕਲ ਨੰਬਰ ਪੀ.ਬੀ. 46 ਏ.ਕੇ 5796 ’ਤੇ ਸਵਾਰ ਹੋ ਕੇ ਖੇਤ ਗਿਆ ਅਤੇ ਉਥੇ ਮੋਟਰਸਾਈਕਲ ਖੜ੍ਹਾ ਕਰਕੇ ਚਲਾ ਗਿਆ। ਜਦੋਂ ਉਸ ਨੇ ਵਾਪਸ ਆ ਕੇ ਦੇਖਿਆ ਤਾਂ ਉਸ ਦਾ ਮੋਟਰਸਾਈਕਲ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ। ਜਾਂਚ ਅਧਿਕਾਰੀ ਏ. ਐੱਸ. ਆਈ. ਪ੍ਰਗਟ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਕੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ-ਹਰਪ੍ਰੀਤ ਸਿੰਘ ਸੰਧੂ ਅਗਲੀ ਖ਼ਬਰ ਸੁਨਾਮ ਰੈਲੀ ਲਈ ਜਾ ਰਹੇ ਕੰਪਿਊਟਰ ਅਧਿਆਪਕਾਂ ਨੂੰ ਹਰੀਕੇ ਪੱਤਣ ਵਿਖੇ ਪੁਲਿਸ ਵਲੋਂ ਰੋਕਣ ਦਾ ਤਿੱਖਾ ਵਿਰੋਧ
Ad Position 24
No active advertisement