02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਪਿੰਡ ਅਲਾਦੀਨਪੁਰ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 01-08-2026
ਤਰਨ ਤਾਰਨ, 31 ਜੁਲਾਈ (ਹਰਿੰਦਰ ਸਿੰਘ)—ਪਿੰਡ ਅਲਾਦੀਨਪੁਰ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਸਾਬਕਾ ਚੇਅਮਰੈਨ ਭੁਪਿੰਦਰ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਬਿੱਟੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਪ੍ਰਦਾਨ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਲਗਪਗ ਪੂਰਾ ਕਰ ਦਿੱਤਾ ਗਿਆ ਹੈ, ਜਿਸ ਕਾਰਨ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਤੋਂ ਖੁਸ਼ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਪੰਜਾਬ ਵਿਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਸਹੂਲਤਾਂ ਮਿਲ ਰਹੀਆਂ ਹਨ, ਜੋ ਕਿ ਪਹਿਲਾਂ ਦੀਆਂ ਸਰਕਾਰਾਂ ਸਮੇਂ ਲੋਕਾਂ ਨੂੰ ਨਹੀਂ ਮਿਲਦੀਆਂ ਸਨ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਫਿਰ ਦੁਬਾਰਾ ਪੰਜਾਬ ਵਿਚ ਬਣੇਗੀ, ਜਿਸ ਲਈ ਲੋਕ ਤਿਆਰ ਬਰ ਤਿਆਰ ਬੈਠੇ ਹਨ। ਇਸ ਮੌਕੇ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਆਮ ਆਦਮੀ ਪਾਰਟੀ ਨਾਲ ਮੋਢੇ ਨਾਲ ਮੋਢਾ ਜੋੜ ਖੜੇ ਹਨ। ਇਸ ਮੌਕੇ ਨੰਬਰਦਾਰ ਸੁਬੇਗ ਸਿੰਘ, ਗੁਰਦੇਵ ਸਿੰਘ, ਮੈਂਬਰ ਸਕੱਤਰ ਸਿੰਘ, ਬਲਾਕ ਪ੍ਰਧਾਨ ਦਿਲਬਾਗ ਸਿੰਘ, ਸਾਬਕਾ ਮੈਂਬਰ ਗੁਰਜੰਟ ਸਿੰਘ, ਮੱਸਾ ਸਿੰਘ, ਦੀਪਕ, ਮੁਖਤਾਰ ਸਿੰਘ, ਗੁਰਮੁੱਖ ਸਿੰਘ, ਗੁਰਦਿਆਲ ਸਿੰਘ, ਸਤਨਾਮ ਸਿੰਘ, ਕੁਲਦੀਪ ਸਿੰਘ, ਰਾਣੋ, ਸੁਰਜੀਤ ਕੌਰ, ਮਨਜੀਤ ਕੌਰ, ਸ਼ਿੰਦਾ. ਸ਼ਰਨਜੀਤ ਸਿੰਘ, ਸਾਬੀ, ਰਾਜ ਕੁਮਾਰ, ਪ੍ਰਕਾਸ਼ ਕੁਮਾਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅੱਜ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਾਸ਼ੀ ਮੁੜ ਮਹਿਲਾਵਾਂ ਦੇ ਖਾਤਿਆਂ ’ਚ ਹੋਵੇਗੀ ਜਮ੍ਹਾਂ-ਚੇਅਰਮੈਨ ਰਣਜੀਤ ਸਿੰਘ ਚੀਮਾ ਅਗਲੀ ਖ਼ਬਰ ਕਾਂਗਰਸ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਕੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ-ਹਰਪ੍ਰੀਤ ਸਿੰਘ ਸੰਧੂ
Ad Position 24
No active advertisement