02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਅੱਜ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਾਸ਼ੀ ਮੁੜ ਮਹਿਲਾਵਾਂ ਦੇ ਖਾਤਿਆਂ ’ਚ ਹੋਵੇਗੀ ਜਮ੍ਹਾਂ-ਚੇਅਰਮੈਨ ਰਣਜੀਤ ਸਿੰਘ ਚੀਮਾ

Ad Position 21
No active advertisement
ਅਜੀਤ ਡੈਸਕ 01-08-2026
ਪੱਟੀ, 31 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)-ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 1 ਅਗਸਤ ਨੂੰ ਮੁੜ ਯੋਗ ਮਹਿਲਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਰਾਸ਼ੀ ਜਮ੍ਹਾਂ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਯੋਜਨਾ ਦੇਸ਼ ਭਰ ਵਿਚ ਆਪਣੀ ਕਿਸਮ ਦੀ ਵਿਲੱਖਣ ਪਹਿਲ ਹੈ, ਜਿਸ ਨਾਲ ਹਜ਼ਾਰਾਂ ਮਹਿਲਾਵਾਂ ਨੂੰ ਆਰਥਿਕ ਸਹਾਰਾ ਅਤੇ ਸਨਮਾਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਹਿਲੀ ਅਗਸਤ ਨੂੰ ਮੁੜ ਤੋਂ ਔਰਤਾਂ ਦੇ ਖ਼ਾਤਿਆਂ ਵਿਚ ਰਾਸ਼ੀ ਆਵੇਗੀ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਦੇਰੀ ਨਾਲ਼ ਕਾਰਡ ਬਣਵਾਉਣ ਵਾਲ਼ੀਆਂ ਮਾਵਾਂ-ਭੈਣਾਂ ਨੂੰ ਫ਼ਿਕਰ ਕਰਨ ਦੀ ਕੋਈ ਲੋੜ ਨਹੀਂ, ਪੈਸੇ ਜੁਲਾਈ ਤੋਂ ਹੀ ਮਿਲਣਗੇ। ਚੇਅਰਮੈਨ ਚੀਮਾ ਨੇ ਕਿਹਾ ਕਿ ਜੁਲਾਈ ਮਹੀਨੇ ਦੌਰਾਨ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਮਹਿਲਾਵਾਂ ਨੂੰ ਵੀ ਪਹਿਲੀ ਅਗਸਤ ਨੂੰ ਜੁਲਾਈ, ਅਗਸਤ ਤੇ ਸਤੰਬਰ ਮਹੀਨੇ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹਾਲੇ ਵੀ ਰਜਿਸਟ੍ਰੇਸ਼ਨ ਲਗਾਤਾਰ ਜਾਰੀ ਹੈ ਅਤੇ ਕਿਸੇ ਵੀ ਯੋਗ ਲਾਭਪਾਤਰੀ ਨੂੰ ਮਾਵਾਂ-ਧੀਆਂ ਸਤਿਕਾਰ ਯੋਜਨਾ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿਚ ਲਗਾਤਾਰ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਥਨੀ ਅਤੇ ਕਰਨੀ ਵਿਚ ਕੋਈ ਅੰਤਰ ਨਹੀਂ ਹੈ ਅਤੇ ਹਰ ਵਰਗ ਦੀ ਭਲਾਈ ਨੂੰ ਧਿਆਨ ਵਿਚ ਰੱਖ ਕੇ ਲੋਕ-ਹਿਤੈਸ਼ੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਸ਼ੁੱਭਮ ਸ਼ਰਮਾ ਮੁਰਾਦਪੁਰੀਆ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਪਿੰਡ ਅਲਾਦੀਨਪੁਰ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ
Ad Position 24
No active advertisement