02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਸ਼ੁੱਭਮ ਸ਼ਰਮਾ ਮੁਰਾਦਪੁਰੀਆ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 01-08-2026
ਤਰਨ ਤਾਰਨ, 31 ਜੁਲਾਈ (ਹਰਿੰਦਰ ਸਿੰਘ)-ਬ੍ਰਾਹਮਣ ਭਲਾਈ ਬੋਰਡ ਪੰਜਾਬ ਸਰਕਾਰ ਦੇ ਚੇਅਰਮੈਨ ਸ਼ੁਭਮ ਸ਼ਰਮਾ ਮੁਰਾਦਪੁਰੀਆ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨਾਲ ਸ਼ਿ੍ਸ਼ਟਾਚਾਰ ਮੁਲਾਕਾਤ ਕੀਤੀ। ਇਸ ਮੌਕੇ ਚੇਅ ਸ਼ੁਭਮ ਸ਼ਰਮਾ ਮੁਰਾਦਪੁਰੀਆ ਨੇ ਕੈਬਨਿਟ ਮੰਤਰੀ ਈ. ਟੀ. ਓ. ਵਲੋਂ ਦਿੱਤੇ ਸਨਮਾਨ, ਸਨੇਹ ਤੇ ਕੀਮਤੀ ਸਮੇਂ ਲਈ ਦਿਲੋਂ ਧੰਨਵਾਦ ਪ੍ਰਗਟ ਕੀਤਾ। ਇਸ ਮੁਲਾਕਾਤ ਦੌਰਾਨ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ, ਪੰਜਾਬ ਦੇ ਵਿਕਾਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਸਹੂਲਤਾਂ ਬਾਰੇ ਵਿਸਥਾਰ ਨਾਲ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਪੰਜਾਬ ਦੇ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਦੇ ਮੁੱਦਿਆਂ ’ਤੇ ਵੀ ਸਾਰਥਿਕ ਚਰਚਾ ਹੋਈ। ਇਸ ਦੌਰਾਨ ਚੇਅ. ਸ਼ੁਭਮ ਸ਼ਰਮਾ ਮੁਰਾਦਪੁਰੀਆ ਨੇ ਜ਼ਿਲ੍ਹਾ ਸਕੱਤਰ ਸ੍ਰੀਮਤੀ ਅੰਜੂ ਵਰਮਾ ਵਲੋਂ ਮਿਲੇ ਸਹਿਯੋਗ ਅਤੇ ਸਾਥ ਲਈ ਵੀ ਵਿਸ਼ੇਸ਼ ਧੰਨਵਾਦ ਪ੍ਰਗਟ ਕੀਤਾ ਅਤੇ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਅਖੀਰ ਵਿਚ ਸ਼ੁਭਮ ਸ਼ਰਮਾ ਮੁਰਾਦਪੁਰੀਆ ਨੇ ਕਿਹਾ ਕਿ ਉਹ ਕੈਬਿਨੇਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੇ ਸਹਿਯੋਗ, ਮਾਰਗਦਰਸ਼ਨ ਤੇ ਲੋਕ ਸੇਵਾ ਪ੍ਰਤੀ ਸਮਰਪਣ ਲਈ ਹਮੇਸ਼ਾਂ ਰਿਣੀ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਪਿੰਡ ਧੁੰਨ ਢਾਏ ਵਾਲਾ ਵਿਖੇ ਬਿਆਸ ਦਰਿਆ ਦੇ ਬੰਨ੍ਹ ’ਤੇ ਨੋਚਾਂ ਲਗਾਉਣ ਦੀ ਸੇਵ... ਅਗਲੀ ਖ਼ਬਰ ਅੱਜ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਾਸ਼ੀ ਮੁੜ ਮਹਿਲਾਵਾਂ ਦੇ ਖਾਤਿਆਂ ’ਚ ਹੋਵੇਗੀ ਜਮ੍ਹਾਂ-ਚੇਅਰਮੈਨ ਰਣਜੀਤ ਸਿੰਘ ਚੀਮਾ
Ad Position 24
No active advertisement