01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸੁਨਾਮ ’ਚ ਕੀਤੇ ਜਾਣ ਵਾਲੇ ਸੰਘਰਸ਼ ਨੂੰ ਕੁਚਲਣ ਲਈ ਸੂਬੇ ਭਰ ਦੇ ਕੰਪਿਊਟਰ ਅਧਿਆਪਕ ਆਗੂਆਂ ਨੂੰ ਕੀਤਾ ਡੀਟੇਨ

Ad Position 21
No active advertisement
ਅਜੀਤ ਡੈਸਕ 01-08-2026
ਖਡੂਰ ਸਾਹਿਬ, 31 ਜੁਲਾਈ (ਰਸ਼ਪਾਲ ਸਿੰਘ ਕੁਲਾਰ)-ਸੁਨਾਮ ਵਿਚ ਸਰਕਾਰ ਵਿਰੁੱਧ ਹੱਕੀ ਮੰਗਾਂ ਦੀ ਪੂਰਤੀ ਲਈ ਵਿੱਢੇ ਗਏ ਸੰਘਰਸ਼ ਦੌਰਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਦਾ ਸੁਨਾਮ ਵਿਖੇ ਘਿਰਾਓ ਕਰਨ ਲਈ ਸੂਬਾ ਪੱਧਰੀ ਸੱਦਾ ਦਿੱਤਾ ਗਿਆ, ਜਿਸ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਯੂਨੀਅਨ ਦੇ ਸੂਬਾਈ ਆਗੂਆਂ ਨੂੰ ਘਰਾਂ ਵਿਚ ਹੀ ਨਜ਼ਰਬੰਦ ਕਰ ਦਿੱਤਾ। ਇਸ ਮੌਕੇ ਘਰ ਵਿਚ ਨਜ਼ਰਬੰਦ ਕੀਤੇ ਸੂਬਾਈ ਆਗੂ ਗੁਰਵਿੰਦਰ ਸਿੰਘ ਰਾਮਪੁਰ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਵਲੋਂ ਸੁਨਾਮ ਵਿਖੇ ਸੂਬਾ ਪੱਧਰੀ ਇਕੱਠ ਕਰਕੇ ਪੰਜਾਬ ਸਰਕਾਰ ਦੀਆਂ ਅੱਖਾਂ ਖੋਲਣੀਆਂ ਸਨ, ਪਰ ਪੁਲਿਸ ਪ੍ਰਸ਼ਾਸਨ ਵਲੋਂ ਪੰਜਾਬ ਦੇ ਸਾਰੇ ਸੂਬਾਈ ਆਗੂਆਂ ਨੂੰ ਘਰਾਂ ਤੋਂ ਬਾਹਰ ਨਹੀਂ ਨਿਕਲਣ ਦਿੱਤਾ ਗਿਆ, ਜੋ ਜਮਹੂਰੀਅਤ ਦਾ ਘਾਣ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰੇਕ ਨਾਗਰਿਕ ਨੂੰ ਆਪਣੇ ਹੱਕ ਮੰਗਣ ਦਾ ਅਧਿਕਾਰ ਹੈ ਅਤੇ ਪੁਲਿਸ ਵਲੋਂ ਕੀਤੀ ਕਾਰਵਾਈ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਸਾਡੇ ਹੱਕ ਨਹੀਂ ਮਿਲ ਜਾਂਦੇ ਅਸੀਂ ਚੁੱਪ ਨਹੀਂ ਬੈਠਾਂਗੇ।
Ad Position 22
No active advertisement
ਪਿਛਲੀ ਖ਼ਬਰ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡ ਮਾਲੂਵਾਲ ਵਿਖੇ ਭਾਜਪਾ ਦੀ ਬੂਥ ਸੰਗਠਨਾਤਮਕ ਬੈਠਕ ਅਗਲੀ ਖ਼ਬਰ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਪਿੰਡ ਧੁੰਨ ਢਾਏ ਵਾਲਾ ਵਿਖੇ ਬਿਆਸ ਦਰਿਆ ਦੇ ਬੰਨ੍ਹ ’ਤੇ ਨੋਚਾਂ ਲਗਾਉਣ ਦੀ ਸੇਵ...
Ad Position 24
No active advertisement