01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡ ਮਾਲੂਵਾਲ ਵਿਖੇ ਭਾਜਪਾ ਦੀ ਬੂਥ ਸੰਗਠਨਾਤਮਕ ਬੈਠਕ

Ad Position 21
No active advertisement
ਅਜੀਤ ਡੈਸਕ 01-08-2026
ਝਬਾਲ, 31 ਜੁਲਾਈ (ਸੁਖਦੇਵ ਸਿੰਘ)- ਭਾਰਤੀ ਜਨਤਾ ਪਾਰਟੀ ਨੂੰ ਬੂਥ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਮਾਲੂਵਾਲ ਵਿਖੇ ਸਾਬਕਾ ਸਰਪੰਚ ਸੁਖਦੇਵ ਸਿੰਘ ਦੇ ਗ੍ਰਹਿ ਵਿਖੇ ਭਾਜਪਾ ਦੀ ਇਕ ਮਹੱਤਵਪੂਰਨ ਬੂਥ ਸੰਗਠਨਾਤਮਕ ਬੈਠਕ ਹੋਈ। ਇਸ ਬੈਠਕ ਦੀ ਅਗਵਾਈ ਭਾਜਪਾ ਦੇ ਹਲਕਾ ਇੰਚਾਰਜ ਤਰਨ ਤਾਰਨ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕੀਤੀ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂਆਂ, ਬੂਥ ਪ੍ਰਧਾਨਾਂ, ਸ਼ਕਤੀ ਕੇਂਦਰ ਦੇ ਅਹੁਦੇਦਾਰਾਂ ਸਮੇਤ ਪ੍ਰਮੁੱਖ ਆਗੂਆਂ ਨੇ ਸ਼ਮੂਲੀਅਤ ਕਰਕੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਕਲਪ ਲਿਆ। ਬੈਠਕ ਦੌਰਾਨ ਬੂਥ ਪੱਧਰ ’ਤੇ ਪਾਰਟੀ ਦੇ ਢਾਂਚੇ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਹਰ ਬੂਥ ਨੂੰ ਸਰਗਰਮ ਕਰਨ, ਨਵੇਂ ਕਾਰਕੁਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਸੰਗਠਨ ਦੇ ਵਿਸਥਾਰ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ-ਭਲਾਈ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕਾਰਕੁੰਨਾਂ ਨੂੰ ਵਿਸ਼ੇਸ਼ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਸਲ ਤਾਕਤ ਉਸਦਾ ਮਜ਼ਬੂਤ ਸੰਗਠਨ ਅਤੇ ਸਮਰਪਿਤ ਕਾਰਕੁੰਨ ਹਨ। ਉਨ੍ਹਾਂ ਕਿਹਾ ਕਿ ਜਦੋਂ ਹਰ ਬੂਥ ਮਜ਼ਬੂਤ ਹੋਵੇਗਾ ਤਾਂ ਪਾਰਟੀ ਵੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਾਰਕੁੰਨਾਂ ਨੂੰ ਅਪੀਲ ਕੀਤੀ ਕਿ ਉਹ ਨਿਯਮਿਤ ਤੌਰ ’ਤੇ ਲੋਕਾਂ ਨਾਲ ਸੰਪਰਕ ਬਣਾਈ ਰੱਖਣ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਕੇਂਦਰ ਸਰਕਾਰ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਬਾਰੇ ਹਰ ਪਰਿਵਾਰ ਨੂੰ ਜਾਣੂ ਕਰਵਾਉਣ। ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਦੇਸ਼ ਦੇ ਹਰ ਵਰਗ ਦੀ ਭਲਾਈ ਲਈ ਇਤਿਹਾਸਕ ਫ਼ੈਸਲੇ ਲਏ ਹਨ। ਗਰੀਬਾਂ, ਕਿਸਾਨਾਂ, ਮਹਿਲਾਵਾਂ, ਨੌਜਵਾਨਾਂ ਅਤੇ ਵਪਾਰੀਆਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣਾ ਭਾਜਪਾ ਦੇ ਹਰ ਕਾਰਕੁਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਹਰ ਕਾਰਕੁੰਨ ਲੋਕਾਂ ਅਤੇ ਸੰਗਠਨ ਵਿਚਕਾਰ ਇਕ ਮਜ਼ਬੂਤ ਕੜੀ ਬਣੇ। ਇਸ ਮੌਕੇ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਸਰਕਲ ਪ੍ਰਧਾਨ ਡਾ. ਸੁਖਵੰਤ ਸਿੰਘ, ਸਰਕਲ ਪ੍ਰਧਾਨ ਕਰਮਜੀਤ ਸਿੰਘ, ਐਸ.ਸੀ. ਮੋਰਚਾ ਪ੍ਰਧਾਨ ਅਵਤਾਰ ਸਿੰਘ, ਵਪਾਰ ਵਿੰਗ ਕਨਵੀਨਰ ਮੇਜਰ ਸਿੰਘ ਗਿੱਲ, ਬਲਜੀਤ ਸਿੰਘ, ਕਾਬਲ ਸਿੰਘ, ਜੇ.ਈ. ਗੁਰਬਚਨ ਸਿੰਘ, ਰਣਜੀਤ ਸਿੰਘ ਰਾਣਾ, ਹਰਪਾਲ ਸਿੰਘ , ਹਰਪ੍ਰੀਤ ਸਿੰਘ, ਬਲਦੇਵ ਸਿੰਘ, ਵਿਰਸਾ ਸਿੰਘ, ਮਸਕੀਨ ਸਿੰਘ, ਸਾਬਕਾ ਮੈਂਬਰ ਪੰਚਾਇਤ ਡਾ. ਅਰਜਨ ਸਿੰਘ, ਗੁਰਮੁੱਖ ਸਿੰਘ, ਸਾਬਕਾ ਮੈਂਬਰ ਪੰਚਾਇਤ ਜਗਤਾਰ ਸਿੰਘ, ਕਸਮੀਰ ਸਿੰਘ, ਬਾਬਾ ਗੌਰੀ, ਬਾਬਾ ਗੁਰਨਾਮ ਸਿੰਘ, ਬੁੱਕਣ ਸਿੰਘ, ਸੋਨਾ ਸਿੰਘ ਆਦਿ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬਕਾਲਾ ਦੀ ਕਾਨਫ਼ਰੰਸ ਲਈ ਪ੍ਰਧਾਨ ਇਮਾਨ ਸਿੰਘ ਮਾਨ ਨੇ ਆਗੂਆਂ ਦੀਆਂ ਲਗਾਈਆਂ ਡਿਊਟੀਆਂ ਅਗਲੀ ਖ਼ਬਰ ਸੁਨਾਮ ’ਚ ਕੀਤੇ ਜਾਣ ਵਾਲੇ ਸੰਘਰਸ਼ ਨੂੰ ਕੁਚਲਣ ਲਈ ਸੂਬੇ ਭਰ ਦੇ ਕੰਪਿਊਟਰ ਅਧਿਆਪਕ ਆਗੂਆਂ ਨੂੰ ਕੀਤਾ ਡੀਟੇਨ
Ad Position 24
No active advertisement