01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਪੰਜਾਬ ਸਰਕਾਰ ਵਲੋਂ ਚਲਾਈ ਤੀਰਥ ਬੱਸ ਯਾਤਰਾ ਦੀ ਲੋਕ ਕਰ ਰਹੇ ਹਨ ਭਰਵੀਂ ਸ਼ਲਾਘਾ-ਚੇਅ. ਸ਼ੁੱਭਮ ਸ਼ਰਮਾ

Ad Position 21
No active advertisement
ਅਜੀਤ ਡੈਸਕ 01-08-2026
ਤਰਨ ਤਾਰਨ, 31 ਜੁਲਾਈ (ਇਕਬਾਲ ਸਿੰਘ ਸੋਢੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਤੀਰਥ ਬੱਸ ਯਾਤਰਾ ਦਾ ਲੋਕਾਂ ਵਲੋਂ ਭਰਪੂਰ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਰੱਜ ਕੇ ਪ੍ਰਸ਼ੰਸ਼ਾ ਕੀਤੀ ਜਾ ਰਹੀ ਹੈ। ਇਸ ਮੌਕੇ ਤੀਰਥ ਬੱਸ ਯਾਤਰਾ ’ਚ ਸ਼ਿਰਕਤ ਕਰਦਿਆਂ ਬ੍ਰਾਹਮਣ ਭਲਾਈ ਬੋਰਡ ਤਰਨ ਤਾਰਨ ਦੇ ਚੇਅਰਮੈਨ ਸ਼ੁਭਮ ਸ਼ਰਮਾ ਮੁਰਾਦਪੁਰੀਆ ਤੇ ਸ੍ਰੀਮਤੀ ਅੰਜੂ ਵਰਮਾ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦੀ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਫਾਇਦਾ ਪੰਜਾਬ ਵਾਸੀ ਲੈ ਰਹੇ ਹਨ ਅਤੇ ਵੱਧ ਤੋਂ ਵੱਧ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ ਅਤੇ 2027 ਵਿਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਲੋਕ ਸੇਵਾ ਨੂੰ ਸਮਰਪਿਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਤੇ ਲੋਕਾਂ ਦੀ ਭਲਾਈ ਲਈ ਹਰ ਸਕਾਰਾਤਮਕ ਯਤਨ ਵਿਚ ਆਪਣਾ ਸਹਿਯੋਗ ਜਾਰੀ ਰੱਖਣਗੇ। ਬੱਸ ਯਾਤਰਾ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕਰਕੇ ਇਸ ਪ੍ਰੋਗਰਾਮ ਨੂੰ ਸਫਲ ਬਣਾਇਆ। ਇਸ ਮੌਕੇ ਸਮਾਜ ਸੇਵੀ ਤੇ ਵੱਖ-ਵੱਖ ਖੇਤਰਾਂ ਨਾਲ ਜੁੜੇ ਆਗੂਆਂ ਨੇ ਵੀ ਆਪਣੀ ਹਾਜ਼ਰੀ ਲਗਵਾਈ।
Ad Position 22
No active advertisement
ਪਿਛਲੀ ਖ਼ਬਰ ਸਾਂਝਾ ਮੁਲਾਜ਼ਮ ਅਤੇ ਮੰਚ ਵਲੋਂ 7 ਅਗਸਤ ਦੀ ਵਿਸ਼ਾਲ ਰੈਲੀ ਸੰਬੰਧੀ ਮੀਟਿੰਗ ਅਗਲੀ ਖ਼ਬਰ ਬਾਬਾ ਬਕਾਲਾ ਦੀ ਕਾਨਫ਼ਰੰਸ ਲਈ ਪ੍ਰਧਾਨ ਇਮਾਨ ਸਿੰਘ ਮਾਨ ਨੇ ਆਗੂਆਂ ਦੀਆਂ ਲਗਾਈਆਂ ਡਿਊਟੀਆਂ
Ad Position 24
No active advertisement