01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸਾਂਝਾ ਮੁਲਾਜ਼ਮ ਅਤੇ ਮੰਚ ਵਲੋਂ 7 ਅਗਸਤ ਦੀ ਵਿਸ਼ਾਲ ਰੈਲੀ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 01-08-2026
ਪੱਟੀ, 31 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਬਲਾਕ ਵਿਖੇ ਸਾਂਝਾ ਮੁਲਾਜ਼ਮ ਮੰਚ ਵਲੋਂ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਦੀ ਇਕ ਹੰਗਾਮੀ ਮੀਟਿੰਗ ਗੁਰਵਿੰਦਰ ਸਿੰਘ ਬੱਬੂ ਅਤੇ ਸਤਨਾਮ ਸਿੰਘ ਸਿੱਧੂ ਦੀ ਅਗਵਾਈ ਵਿਚ ਕੀਤੀ ਗਈ। ਇਸ ਮੀਟਿੰਗ ਵਿਚ ਆਗੂਆਂ ਨੇ ਬੋਲਦੇ ਹੋਏ ਦੱਸਿਆ ਕਿ ਜੋ ਇਹ ਗੂੰਗੀ ਬੋਲੀ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ। ਇਸ ਨੂੰ ਨੀਂਦੋਂ ਜਗਾਉਣ ਲਈ 7 ਅਗਸਤ ਨੂੰ ਸਮੂਹ ਜਥੇਬੰਦੀਆਂ ਸਮੂਹਿਕ ਛੁੱਟੀ ਲੈ ਕੇ ਮੋਹਾਲੀ ਵਿਖੇ ਇਕ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜੋ ਕਿ ਇਕ ਲਾਮਿਸਾਲ ਇਕੱਠ ਹੋਵੇਗਾ। ਇਹ ਆਮ ਆਦਮੀ ਪਾਰਟੀ ਦੀ ਸਰਕਾਰ, ਜਿਸ ਨੂੰ ਮੁਲਾਜ਼ਮਾਂ ਨੇ ਵੱਧ ਤੋਂ ਵੱਧ ਵੋਟਾਂ ਪਾ ਕੇ ਸੱਤਾ ਵਿਚ ਲਿਆਂਦਾ ਅੱਜ ਇਹ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਬਜਾਇ ਉਨ੍ਹਾਂ ’ਤੇ ਲਾਠੀਚਾਰਜ ਕਰਵਾ ਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਇਸ ਮੌਕੇ ਅਧਿਆਪਕ ਆਗੂਆਂ ਨੇ ਕਿਹਾ ਜੇ ਅਸੀਂ ਸਰਕਾਰ ਨੂੰ ਸੱਤਾ ਵਿਚ ਲਿਆ ਸਕਦੇ ਹਾਂ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਨ੍ਹਾਂ ਨੂੰ ਖਮਿਆਜਾ ਭੁਗਤਨਾ ਪਵੇਗਾ। ਇਸ ਮੌਕੇ ਸਤਨਾਮ ਸਿੱਧੂ ਨੇ ਦੱਸਿਆ ਕੇ ਪੁਰਾਣੀ ਪੈਨਸ਼ਨ ਬਹਾਲੀ, ਡੀ.ਏ., 2020 ਦਾ ਪੱਤਰ, ਹੋਰ ਕਈ ਤਰ੍ਹਾਂ ਦੇ ਕੱਟੇ ਗਏ ਕਈ ਭੱਤੇ ਨੂੰ ਬਹਾਲ ਕਰਨਾ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਮੁੱਖ ਮੰਗਾਂ ਹਨ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੱਟੀ ਬਲਾਕ ਦੇ ਅਧਿਆਪਕ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ। ਇਸ ਮੌਕੇ ਵਿਕਰਮਜੀਤ ਸਿੰਘ, ਮਨਜੀਤ ਸਿੰਘ ਪਨਗੋਟਾ, ਹਰਪਾਲ ਸਿੰਘ ਬੁੱਟਰ, ਹਰਪਾਲ ਸਿੰਘ ਧਾਮੀ, ਗੁਰਦੇਵ ਸਿੰਘ ਲੁਹਾਰੀਆ, ਸਰਬਜੀਤ ਸਿੰਘ ਉਬੋਕੇ, ਸੁਖਰਾਜ ਸਿੰਘ, ਸਰਵਨ ਸਿੰਘ, ਪਲਵਿੰਦਰ ਸਿੰਘ, ਡਾ. ਇੰਦਰਪ੍ਰੀਤ ਸਿੰਘ ਧਾਮੀ, ਸਰਜੀਤ ਸਿੰਘ, ਮਦਨ ਉਬੋਕੇ, ਗੁਰਦੇਵ ਸਿੰਘ ਭੁੱਲਰ, ਰਣਜੀਤ ਸਿੰਘ ਬੋਪਾਰਾਏ, ਮੈਡਮ ਲਖਵਿੰਦਰ ਕੌਰ ਧਾਲੀਵਾਲ, ਮੈਡਮ ਪਰਵਿੰਦਰ ਕੌਰ ਘਰਿਆਲਾ, ਰਜਿੰਦਰ ਸਿੰਘ ਤੋਂ ਇਲਾਵਾ ਵੱਡਾ ਗਿਣਤੀ ਵਿਚ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੇਰੋਂ ਖੰਡ ਮਿੱਲ ਮੋਰਚੇ ’ਤੇ ਸ਼ਹੀਦ ਊਧਮ ਸਿੰਘ ਨੂੰ ਕੀਤਾ ਯਾਦ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਚਲਾਈ ਤੀਰਥ ਬੱਸ ਯਾਤਰਾ ਦੀ ਲੋਕ ਕਰ ਰਹੇ ਹਨ ਭਰਵੀਂ ਸ਼ਲਾਘਾ-ਚੇਅ. ਸ਼ੁੱਭਮ ਸ਼ਰਮਾ
Ad Position 24
No active advertisement